Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਚੀਨ ਦਾ ਝੂਠ ਜੱਗ ਜ਼ਾਹਰ ਕਰਨ ਵਾਲੀ ਭਾਰਤੀ ਮੂਲ ਦੀ ਪੱਤਰਕਾਰ ਨੂੰ ‘ਪੁਲਿਤਜ਼ਰ ਐਵਾਰਡਮਿਲਿਆ

June 14, 2021 02:49 AM

ਨਿਊ ਯਾਰਕ, 13 ਜੂਨ (ਪੋਸਟ ਬਿਊਰੋ)- ਭਾਰਤੀ ਮੂਲ ਦੀ ਮਹਿਲਾ ਪੱਤਰਕਾਰ ਮੇਘਾ ਰਾਜਗੋਪਾਲਨ ਨੂੰ ਪੁਲਿਤਜ਼ਰ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਪੱਤਰਕਾਰੀ ਦੀ ਦੁਨੀਆਦਾ ਇਹ ਸਭ ਤੋਂ ਵੱਡਾ ਇਨਾਮ ਮੰਨਿਆ ਜਾਂਦਾ ਹੈ। ਮੇਘਾ ਨੇ ਆਪਣੀਆਂ ਰਿਪੋਰਟਾਂ ਰਾਹੀਂ ਚੀਨ ਦੇ ਨਜ਼ਰਬੰਦੀ ਕੈਂਪਾਂ ਦੀ ਸੱਚਾਈ ਬਾਹਰ ਲਿਆਂਦੀ ਸੀ। ਉਨ੍ਹਾਂ ਨੇ ਸੈਟੇਲਾਈਟ ਫੋਟੋਆਂ ਦਾ ਵਿਸ਼ਲੇਸ਼ਣ ਕੀਤਾ ਅਤੇ ਦੱਸਿਆ ਕਿ ਚੀਨ ਨੇ ਲੱਖਾਂ ਉਈਗਰ ਮੁਸਲਮਾਨਾਂ ਨੂੰ ਕੈਦ ਕੀਤਾ ਹੈ।
ਮੇਘਾ ਰਾਜਗੋਪਾਲਨ ਨੇ ਆਪਣੇ ਪਿਤਾ ਦੇ ਵਧਾਈ ਸੰਦੇਸ਼ ਨੂੰ ਟਵਿੱਟਰ ਉੱਤੇ ਪੋਸਟ ਕੀਤਾ ਹੈ, ਇਸ ਵਿੱਚ ਉਨ੍ਹਾਂ ਦੇ ਪਿਤਾ ਨੇ ਮੇਘਾ ਨੂੰ ਪੁਲਿਤਜ਼ਰ ਐਵਾਰਡ ਮਿਲਣ ਉੱਤੇ ਵਧਾਈ ਦਿੱਤੀ ਅਤੇ ਲਿਖਿਆ ਕਿ ਵਧਾਈ ਮੇਘਾ, ਮਾਂ ਨੇ ਹੁਣੇ ਮੈਨੂੰ ਇਹ ਸੰਦੇਸ਼ ਭੇਜਿਆ ਹੈ। ਪੁਲਿਤਜ਼ਰ ਐਵਾਰਡ। ਬਹੁਤ ਵਧੀਆ। ਇਸ ਬਦਲੇ ਮੇਘਾ ਨੇ ਧੰਨਵਾਦ ਲਿਖ ਕੇ ਜਵਾਬ ਦਿੱਤਾ।ਮੇਘਾ ਦੇ ਨਾਲ ਇੰਟਰਨੈਟ ਮੀਡੀਆ ਬਜ਼ਫੀਡ ਨਿਊਜ਼ ਦੇ ਪੱਤਰਕਾਰਾਂ ਨੂੰ ਵੀ ਪੁਲਿਤਜ਼ਰ ਐਵਾਰਡ ਦਿੱਤਾ ਗਿਆ। ਭਾਰਤੀ ਮੂਲ ਦੀ ਪੱਤਰਕਾਰ ਨੀਲ ਬੇਦੀ ਨੂੰ ਸਥਾਨਕ ਰਿਪੋਰਟਿੰਗ ਸ਼੍ਰੇਣੀਦਾ ਪੁਲਿਤਜ਼ਰ ਇਨਾਮ ਮਿਲਿਆ ਹੈ। ਉਨ੍ਹਾਂ ਨੇ ਫਲੋਰੀਡਾ ਵਿੱਚ ਸਰਕਾਰੀ ਅਧਿਕਾਰੀਆਂ ਦੇ ਬੱਚਿਆਂ ਦੀ ਤਸਕਰੀ ਬਾਰੇ ਟੰਪਾ ਬੇ ਟਾਈਮਜ਼ ਲਈ ਇੱਕ ਇਨਵੈਸਟੀਗੇਸ਼ਨ ਸਟੋਰੀ ਕੀਤੀ ਸੀ।ਜਾਰਜ ਫਲਾਈਡ ਦਾ ਕਤਲ ਰਿਕਾਰਡ ਕਰਨ ਵਾਲੀ ਲੜਕੀ ਨੂੰ ਵੀ ਇਹਐਵਾਰਡ ਮਿਲਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ