Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੋਲਿਆਂਵਾਲੀ ਦਾ ਤਾਲਾਬੰਦ ਘਰ ਖੁੱਲ੍ਹਵਾ ਕੇ ਬਾਦਲ ਵੱਲੋਂ ਵਰਕਰਾਂ ਨਾਲ ਚੋਣ ਮੀਟਿੰਗ

December 13, 2018 09:29 AM

* ਅਫਸਰਾਂ ਨੂੰ ਧੱਕੇਸਾਹੀ ਤੋਂ ਬਾਜ਼ ਆਉਣ ਲਈ ਕਿਹਾ



ਲੰਬੀ, 12 ਦਸੰਬਰ, (ਪੋਸਟ ਬਿਊਰੋ)- ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਅਕਾਲੀ ਦਲ ਦੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੇ ਤਾਲਾ ਲਾ ਕੇ ਕਈ ਦਿਨਾਂ ਤੋਂ ਬੰਦ ਕੀਤੇ ਘਰ ਦੇ ਦਰਵਾਜ਼ੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਖੋਲ੍ਹ ਦਿੱਤੇ ਗਏ। ਉਨ੍ਹਾਂ ਨੇ ਵਿਜੀਲੈਂਸ ਜਾਂਚ `ਚ ਫਸੇ ਕੋਲਿਆਂਵਾਲੀ ਦੇ ਘਰ ਪਹੁੰਚ ਕੇ ਪੰਚਾਇਤ ਚੋਣਾਂ ਬਾਰੇ ਸਰਾਵਾਂ ਜ਼ੈਲ ਦੇ ਅਕਾਲੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕੀਤਾ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਅਫਸਰਾਂ ਨੂੰ ਧੱਕੇਸ਼ਾਹੀ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਕੋਲਿਆਂਵਾਲੀ ਦੇ ਨਾਲ ਸਾਰਾ ਅਕਾਲੀ ਦਲ ਖੜਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਇਸ਼ਾਰੇ ਉੱਤੇ ਕੋਲਿਆਂਵਾਲੀ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਉੱਤੇ ਸਿਆਸੀ ਬਦਲਾਖੋਰੀ ਨਾਲ ਕੇਸ ਦਰਜ ਕੀਤਾ ਗਿਆ ਹੈ। ਜਿ਼ਕਰ ਯੋਗ ਹੈ ਕਿ ਪਿਛਲੇ ਦਿਨੀਂ ਕੋਲਿਆਂਵਾਲੀ ਦੀ ਰਿਹਾਇਸ਼ `ਤੇ ਜਿੰਦਰਾ ਲੱਗਾ ਹੋਣ ਕਰਕੇ ਵਿਜੀਲੈਂਸ ਦੀ ਟੀਮ ਕੰਧ ਉੱਤੇ ਨੋਟਿਸ ਲਾ ਕੇ ਮੁੜ ਗਈ ਸੀ। ਅੱਜ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਫੇਰੀ ਮੌਕੇ ਕੋਲਿਆਂਵਾਲੀ ਦੀ ਰਿਹਾਇਸ਼ ਦੇ ਵਿਹੜੇ ਵਿੱਚ ਬਕਾਇਦਾ ਗਲੀਚੇ ਵਿਛਾਏ ਗਏ। ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਤੋਂ ਹੋਣ ਪਿੱਛੋਂ ਦਿਆਲ ਸਿੰਘ ਕੋਲਿਆਂਵਾਲੀ ਕਿਸੇ ਪਾਸੇ ਲੁਕੇ ਹੋਏ ਹਨ। ਅੱਜ ਪ੍ਰਕਾਸ਼ ਸਿੰਘ ਬਾਦਲ ਦੀ ਫੇਰੀ ਮੌਕੇ ਦਿਆਲ ਸਿੰਘ ਕੋਲਿਆਂਵਾਲੀ ਦਾ ਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਮੇਤ ਅਕਾਲੀ ਦਲ ਦੇ ਕਈ ਆਗੂ ਮੌਜੂਦ ਸਨ।
ਵਰਨਣ ਯੋਗ ਹੈ ਕਿ ਦਿਆਲ ਸਿੰਘ ਕੋਲਿਆਂਵਾਲੀ ਦੇ ਖ਼ਿਲਾਫ਼ ਦਰਜ ਵਿਜੀਲੈਂਸ ਕੇਸ ਦੀ 15 ਦਸੰਬਰ ਨੂੰ ਮੁਹਾਲੀ ਅਦਾਲਤ ਵਿਚ ਸੁਣਵਾਈ ਹੋਣ ਵਾਲੀ ਹੈ। ਇਹ ਸੰਕੇਤ ਹਨ ਕਿ ਅਦਾਲਤ ਤੋਂ ਕੋਲਿਆਂਵਾਲੀ ਨੂੰ ਭਗੌੜਾ ਕਰਾਰ ਦਿੱਤਾ ਜਾ ਸਕਦਾ ਹੈ। ਸਾਬਕਾ ਮੁੱਖ ਮੰਤਰੀ ਬਾਦਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਵਾਲਿਆਂ ਨੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਬਾਦਲ `ਤੇ ਵੀ ਝੂਠੇ ਕੇਸ ਬਣਾ ਦਿੱਤੇ ਸਨ। ਪ੍ਰਕਾਸ਼ ਸਿੰਘ ਬਾਦਲ ਨੇ ਇਸ ਮੌਕੇ ਦਿਆਲ ਸਿੰਘ ਕੋਲਿਆਂਵਾਲੀ ਦਾ ਰੱਜ ਕੇ ਪੱਖ ਪੂਰਿਆ ਤੇ ਕਿਹਾ ਕਿ ਸਮਾਂ ਆਉਣ ਉੱਤੇ ਉਹ ਅਦਾਲਤ ਵਿਚ ਜ਼ਰੂਰ ਪੇਸ਼ ਹੋਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ