Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਹਾਈ ਕੋਰਟ ਨੇ ਕਿਹਾ: ਗੁਆਂਢੀ ਦੇਸ਼ਾਂ ਤੋਂ ਆਉਂਦੇ ਹਿੰਦੂਆਂ ਤੇ ਸਿੱਖਾਂ ਨੂੰ ਭਾਰਤੀ ਮੰਨਿਆ ਜਾਵੇ

December 13, 2018 09:37 AM

ਸ਼ਿਲਾਂਗ, 12 ਦਸੰਬਰ, (ਪੋਸਟ ਬਿਊਰੋ)- ਪਾਕਿਸਤਾਨ, ਅਫਗਾਨਿਸਤਾਨ ਤੇ ਬੰਗਲਾ ਦੇਸ਼ ਤੋਂ ਆਉਂਦੇ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ, ਈਸਾਈ, ਖਾਸੀ, ਜੈਂਤਾ ਅਤੇ ਗਾਰੋ ਭਾਈਚਾਰੇ ਦੇ ਲੋਕਾਂ ਨੂੰ ਬਿਨਾਂ ਕਿਸੇ ਸਵਾਲ ਜਾਂ ਦਸਤਾਵੇਜ਼ ਦੇ ਭਾਰਤ ਦੀ ਨਾਗਰਿਕਤਾ ਦੇਣ ਲਈ ਪ੍ਰਧਾਨ ਮੰਤਰੀ, ਕਾਨੂੰਨ ਮੰਤਰੀ ਤੇ ਪਾਰਲੀਮੈਂਟ ਨੂੰ ਕਾਨੂੰਨ ਬਣਾਉਣ ਦੀ ਅਪੀਲ ਕਰ ਦਿੱਤੀ ਹੈ। ਇਸ ਤਰ੍ਹਾਂ ਦੀ ਅਪੀਲ ਸ਼ਾਇਦ ਪਹਿਲੀ ਵਾਰ ਕੀਤੀ ਗਈ ਹੈ।
ਜਸਟਿਸ ਐਸ ਆਰ ਸੇਨ ਨੇ ਅਮਨ ਰਾਣਾ ਦੀ ਪਟੀਸ਼ਨ ਉੱਤੇ ਫੈਸਲਾ ਦੇਂਦੇ ਵਕਤ ਇਹ ਅਪੀਲ ਕੀਤੀ ਹੈ। ਰਾਣਾ ਨੇ ਸਥਾਨਕ ਰਿਹਾਇਸ਼ੀ ਸਰਟੀਫਿਕੇਟ ਦੇਣ ਤੋਂ ਇਨਕਾਰ ਹੋਣ ਉੱਤੇ ਇਹ ਪਟੀਸ਼ਨ ਦਾਇਰ ਕੀਤੀ ਸੀ। ਅਪਣੇ 37 ਪੇਜਾਂ ਦੇ ਫੈਸਲੇ ਵਿਚ ਜਸਟਿਸ ਸੇਨ ਨੇ ਕਿਹਾ ਕਿ ਭਾਰਤ ਦੇ ਗੁਆਂਢੀ ਇਨ੍ਹਾਂ ਤਿੰਨਾਂ ਦੇਸ਼ਾਂ ਵਿਚ ਇਹਨਾਂ ਭਾਈਚਾਰਿਆਂ ਦੇ ਲੋਕਾਂ ਦਾ ਅੱਜ ਵੀ ਸ਼ੋਸ਼ਣ ਹੋ ਰਿਹਾ ਹੈ ਤੇ ਉਨ੍ਹਾਂ ਕੋਲ ਹੋਰ ਕਿਤੇ ਜਾਣ ਦਾ ਬਦਲ ਵੀ ਨਹੀਂ ਹੈ। ਕੇਂਦਰ ਸਰਕਾਰ ਨੇ ਨਾਗਰਿਕਤਾ ਬਿਲ 2016 ਰਾਹੀਂ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾ ਦੇਸ਼ ਤੋਂ ਆਉਣ ਅਤੇ ਭਾਰਤ ਵਿਚ 6 ਸਾਲ ਤੋਂ ਵੱਧ ਸਮਾਂ ਰਹਿਣ ਵਾਲੇ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਤੇ ਈਸਾਈ ਭਾਈਚਾਰੇ ਦੇ ਲੋਕਾਂ ਲਈ ਭਾਰਤ ਦੀ ਨਾਗਰਿਕਤਾ ਦੇ ਬਰਾਬਰ ਮੰਨਣ ਦਾ ਪ੍ਰਬੰਧ ਕੀਤਾ ਹੈ, ਪਰ ਹਾਈ ਕੋਰਟ ਦੇ ਹੁਕਮ ਵਿਚ ਇਸ ਬਿਲ ਦਾ ਜਿਕਰ ਨਹੀਂ ਹੈ।
ਕੋਰਟ ਨੇ ਮੇਘਾਲਿਆ ਹਾਈ ਕੋਰਟ ਵਿਚ ਕੇਂਦਰ ਦੇ ਸਹਾਇਕ ਸਾਲੀਸਿਟਰ ਜਨਰਲ ਏ. ਪਾਲ ਨੂੰ ਮੰਗਲਵਾਰ ਤੱਕ ਪ੍ਰਧਾਨ ਮੰਤਰੀ ਤੱਕ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਕਾਨੂੰਨ ਮੰਤਰੀ ਦੇ ਫੈਸਲੇ ਦੀ ਕਾਪੀ ਦੇਣ ਦੇ ਨਿਰਦੇਸ਼ ਦਿਤੇ ਹਨ ਤਾਂ ਕਿ ਇਨ੍ਹਾਂ ਭਾਈਚਾਰਿਆਂ ਦੇ ਹਿੱਤਾਂ ਦੀ ਰਾਖੀ ਦੇ ਲੋੜੀਂਦੇ ਕਦਮ ਚੁੱਕੇ ਜਾ ਸਕਣ। ਜਸਟਿਸ ਸੇਨ ਨੇ ਇਸ ਫੈਸਲੇ ਵਿਚ ਕਿਹਾ ਹੈ ਕਿ ਇਨ੍ਹਾਂ ਸਾਰੇ ਭਾਈਚਾਰਿਆਂ ਨਾਲ ਸਬੰਧਤ ਲੋਕ ਭਾਰਤ ਵਿਚ ਰਹਿੰਦੇ ਹਨ। ਇਹ ਜਿਸ ਕਿਸੇ ਤਰੀਕ ਨੂੰ ਵੀ ਭਾਰਤ ਆਉਂਦੇ ਹਨ, ਉਹਨਾਂ ਨੂੰ ਭਾਰਤ ਦਾ ਨਾਗਰਿਕ ਐਲਾਨ ਕਰ ਦਿੱਤਾ ਜਾਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ