Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਕੈਨੇਡਾ-ਅਮਰੀਕਾ ਸਰਹੱਦ ਨੂੰ ਮੁੜ ਖੋਲ੍ਹਣ ਬਾਰੇ ਟਰੂਡੋ, ਬਾਇਡਨ ਨੇ ਕੀਤੀ ਗੱਲਬਾਤ

June 14, 2021 06:22 PM

ਕੈਰਬਿਸ ਬੇਅ, ਕੌਰਨਵਾਲ, ਇੰਗਲੈਂਡ, 14 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਦੋਵਾਂ ਦੇਸ਼ਾਂ ਦਰਮਿਆਨ ਲੰਮੇਂ ਸਮੇਂ ਤੋਂ ਬੰਦ ਪਈ ਸਰਹੱਦ ਬਾਰੇ ਵਿਚਾਰ ਚਰਚਾ ਕੀਤੀ। ਇਹ ਦੋਵੇਂ ਆਗੂ ਇਸ ਸਮੇਂ ਕੌਮਾਂਤਰੀ ਆਗੂਆਂ ਦੀ ਸਿਖਰ ਵਾਰਤਾ ਵਿੱਚ ਹਿੱਸਾ ਲੈਣ ਲਈ ਇੰਗਲੈਂਡ ਵਿੱਚ ਹਨ।
ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਇੱਕ ਕੈਨੇਡੀਅਨ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਜੀ-7 ਆਗੂਆਂ ਨਾਲ ਹੋਰਨਾਂ ਮੁੱਦਿਆਂ ਉੱਤੇ ਗੱਲਬਾਤ ਦਰਮਿਆਨ ਕੈਨੇਡਾ ਤੇ ਅਮਰੀਕਾ ਦੀ ਸਰਹੱਦ, ਜੋ ਕਿ ਕੋਵਿਡ-19 ਮਹਾਂਮਾਰੀ ਦੇ ਪਸਾਰ ਨੂੰ ਅਗਾਂਹ ਫੈਲਣ ਤੋਂ ਰੋਕਣ ਲਈ ਲੰਮੇਂ ਸਮੇਂ ਤੋਂ ਬੰਦ ਪਈ ਹੈ, ਬਾਰੇ ਵੀ ਗੱਲਬਾਤ ਕੀਤੀ।ਹੁਣ ਜਦੋਂ ਦੋਵਾਂ ਪਾਸਿਆਂ ਉੱਤੇ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨੇਟ ਕੀਤਾ ਜਾ ਰਿਹਾ ਹੈ, ਅਜਿਹੇ ਵਿੱਚ ਦੋਵਾਂ ਪਾਸਿਆਂ ਦੀਆਂ ਸਰਕਾਰਾਂ ਤੋਂ ਇਹ ਵੀ ਪੁੱਛਿਆ ਜਾ ਰਿਹਾ ਹੈ ਕਿ ਸਰਹੱਦ ਹੋਰ ਕਿੰਨੀ ਦੇਰ ਲਈ ਬੰਦ ਰਹੇਗੀ ਤੇ ਕੀ ਹੋਰਨਾਂ ਲੋਕਾਂ ਨੂੰ ਇਨ੍ਹਾਂ ਗਰਮੀਆਂ ਵਿੱਚ ਸਰਹੱਦ ਪਾਰ ਕਰਨ ਦੀ ਇਜਾਜ਼ਤ ਮਿਲੇਗੀ?
ਅਧਿਕਾਰੀ ਨੇ ਆਖਿਆ ਕਿ ਬਾਇਡਨ ਤੇ ਟਰੂਡੋ ਨੇ ਇਸ ਦੌਰਾਨ ਦੋਵਾਂ ਦੇਸ਼ਾਂ ਵੱਲੋਂ ਅਹਿਤਿਆਤਨ ਸਰਹੱਦ ਨੂੰ ਹੌਲੀ ਹੌਲੀ ਖੋਲ੍ਹੇ ਜਾਣ ਬਾਰੇ ਚਰਚਾ ਕੀਤੀ।ਬਾਇਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਦੋਵਾਂ ਆਗੂਆਂ ਨੇ ਪਹਿਲੀ ਵਾਰੀ ਇਨ ਪਰਸਨ ਗੱਲ ਕੀਤੀ। ਇਸ ਦੇ ਨਾਲ ਹੀ ਚੀਨ ਵਿੱਚ ਨਜ਼ਰਬੰਦ ਦੋ ਕੈਨੇਡੀਅਨ ਨਾਗਰਿਕਾਂ ਬਾਰੇ ਵੀ ਗੱਲ ਕੀਤੀ ਗਈ।

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ