Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਅਮਰੀਕਾ ਦੇ ਤਿੰਨ ਰਾਜਾਂ ਵਿੱਚ ਗੋਲੀਬਾਰੀ, ਦੋ ਮੌਤਾਂ, 30 ਜ਼ਖ਼ਮੀ

June 15, 2021 02:07 AM

ਸ਼ਿਕਾਗੋ, 14 ਜੂਨ (ਪੋਸਟ ਬਿਊਰੋ)- ਅਮਰੀਕਾ ਦੇ ਤਿੰਨ ਰਾਜਾਂ ਵਿੱਚ ਕੱਲ੍ਹ ਰਾਤ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 30 ਹੋਰ ਜ਼ਖ਼ਮੀ ਹੋ ਗਏ, ਜਿਸ ਨਾਲ ਸਨਸਨੀ ਫੈਲ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਨੇ ਅਮਰੀਕਾ ਵਿੱਚ ਹਿੰਸਾ ਦੇ ਅਜਿਹੇ ਕੇਸਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਨੂੰ ਵਧਾ ਦਿੱਤਾ ਹੈ, ਕਿਉਂਕਿ ਗਰਮੀ ਸ਼ੁਰੂ ਹੋ ਗਈ ਹੈ ਅਤੇ ਕੋਰੋਨਾ ਵਾਇਰਸ ਬਾਰੇ ਪਾਬੰਦੀਆਂ ਨਰਮ ਹੋਣ ਕਾਰਨ ਲੋਕਾਂ ਨੂੰ ਇੱਕ-ਦੂਜੇ ਨੂੰ ਮਿਲਣ ਦੀ ਆਗਿਆ ਦਿੱਤੀ ਗਈ ਹੈ। ਇਹ ਘਟਨਾਵਾਂ ਕੱਲ੍ਹ ਰਾਤ ਟੈਕਸਸ ਦੀ ਰਾਜਧਾਨੀ ਆਸਟਿਨ, ਸ਼ਿਕਾਗੋ ਤੇ ਜਾਰਜੀਆਂ ਦੇ ਸਵਾਨਾ ਵਿੱਚ ਹੋਈਆਂ। ਆਸਟਿਨ ਵਿੱਚ ਪੁਲਸ ਨੇ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ ਤੇ ਬਾਕੀਆਂ ਦੀ ਭਾਲ ਜਾਰੀ ਹੈ। ਆਸਟਿਨ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ 14 ਲੋਕ ਜ਼ਖ਼ਮੀ ਹੋਏ ਹਨ। ਇਸ ਦੌਰਾਨ ਸ਼ਿਕਾਗੋ ਦੇ ਦੱਖਣ ਵਿੱਚ ਚਾਥਮ ਵਿੱਚ ਇੱਕ ਸੜਕ ਕਿਨਾਰੇ ਖੜ੍ਹੇ ਲੋਕਾਂ ਦੇ ਗਰੁੱਪਉੱਤੇ ਦੋ ਵਿਅਕਤੀਆਂ ਨੇ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਤੇ 9 ਜ਼ਖ਼ਮੀ ਹੋ ਗਏ। ਹਮਲਾਵਰ ਫ਼ਰਾਰ ਹੈ। ਜਾਰਜੀਆ ਦੇ ਸਵਾਨਾ ਵਿੱਚ ਪੁਲਸ ਨੇ ਦੱਸਿਆ ਕਿ ਕੱਲ੍ਹ ਸ਼ਾਮ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋਈ ਅਤੇ ਸੱਤ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚ ਦੋ ਬੱਚੇ ਹਨ, ਜਿਨ੍ਹਾਂ ਵਿੱਚ ਇੱਕ ਦੀ ਉਮਰ 18 ਮਹੀਨੇ ਤੇ ਦੂਜੇ ਦੀ ਉਮਰ 13 ਸਾਲ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ