Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਨਜਰਰੀਆ

ਮੋਦੀ ਦੀ ਪਾਰਟੀ ਦਾ ਕੇਂਦਰੀ ਰਾਜਨੀਤੀ ਦੇ ਵੱਲ ਰਚਨਾਤਮਕ ਵਤੀਰਾ ਨਹੀਂ

June 15, 2021 02:32 AM

-ਹਰੀ ਜੈਸਿੰਘ
ਇਹ ਕੋਈ ਰਹੱਸ ਨਹੀਂ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮਨ ਦੀ ਕਰਦੇ ਹਨ। ਉਹ ‘ਹਾਂ ਪ੍ਰਧਾਨ ਮੰਤਰੀ ਮੋਦੀ ਜੀ’ ਬਰਾਂਡ ਮੰਤਰੀਆਂ ਅਤੇ ਪਾਰਟੀ ਮੈਂਬਰਾਂ ਨੂੰ ਪਸੰਦ ਕਰਦੇ ਹਨ ਅਤੇ ਉਨ੍ਹਾਂ ਨੂੰ ਨਹੀਂ, ਜਿਹੜੇ ਉਨ੍ਹਾਂ ਦੇ ਭਾਜਪਾ ਵਾਲੇ ਐੱਨ ਡੀ ਏ ਰਾਜ ਦੀਆਂ ਨੀਤੀਆਂ ਦੇ ਆਲੋਚਨਕ ਹਨ। ਪ੍ਰਧਾਨ ਮੰਤਰੀ ਮੋਦੀ ਦੇ ਅਧੀਨ ਅਜਿਹਾ ਦਿਖਾਈ ਦਿੰਦਾ ਹੈ ਕਿ ਨਿੱਜੀ ਲੀਡਰਸ਼ਿਪ ਉੱਤੇ ਵੀ ਕਾਫ਼ੀ ਦਬਾਅ ਹੈ ਅਤੇ ਸੰਸਥਾਵਾਂ ਉੱਤੇ ਉਨ੍ਹਾਂ ਦੀ ਕਿਰਿਆਤਮਕ ਖ਼ੁਦਮੁਖਤਾਰੀ ਉੱਤੇ ਵੀ। ਉਸ ਦੇ ਨਤੀਜੇ ਵਜੋਂ ਦੇਸ਼ ਦੇ ਵੱਖ-ਵੱਖ ਮਹੱਤਵ ਪੂਰਨ ਵਿਭਾਗਾਂ, ਪਾਰਟੀ ਪਣਾਲੀ, ਪਾਰਲੀਮੈਂਟ ਦੇ ਮੈਂਬਰਾਂ, ਅਫਸਰਾਂ ਅਤੇ ਕਾਨੂੰਨ ਵਿਵਸਥਾ ਦੇ ਤੰਤਰ ਦੀ ਪ੍ਰਭਾਵਸ਼ੀਲਤਾ ਵਿੱਚ ਤੇਜ਼ ਖੋਰਾ ਹੋਇਆ ਹੈ। ਇਸ ਨਾਲ ਮਨਪਸੰਦ ਸਿਆਸੀ ਹਲਕਿਆਂ ਵਿੱਚ ਤਾਨਾਸ਼ਾਹੀ ਅਤੇ ਵਿਤਕਰੇ ਵਾਲਾ ਦਖ਼ਲ ਵੀ ਵਧਿਆ ਹੈ। ਇਸ ਤੋਂ ਵੀ ਭੈੜੀ ਗੱਲ ਇਹ ਹੈ ਕਿ ਲੋਕ ਹਿੱਤ ਦੇ ਮੁੱਦਿਆਂ ਨੂੰ ਨਜ਼ਰ ਅੰਦਾਜ਼ ਕਰਨ ਅਤੇ ਸੱਤਾ ਨੂੰ ਨਿੱਜੀ ਹਿੱਤਾਂ ਲਈ ਵਰਤਣ ਦੀ ਪ੍ਰਵਿਰਤੀ ਵਿੱਚ ਵਾਧਾ ਹੋਇਆ ਹੈ। ਅਜਿਹੀ ਵਿਵਸਥਾ ਵਿੱਚ ਸਿਆਸਤ ਦਾ ਤਾਣਾ-ਬਾਣਾ ਆਮ ਤੌਰ ਉੱਤੇ ਛਿੰਨ-ਭਿੰਨ ਹੋ ਜਾਂਦਾ ਹੈ।
ਮੈਂ ਇਹ ਮੁੱਦੇ ਆਫਤ ਪ੍ਰਬੰਧ ਕਾਨੂੰਨ ਅਧੀਨ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਦੋਪਾਧਿਆਏ ਨੂੰ ਮੋਦੀ ਸਰਕਾਰ ਵੱਲੋਂ ਦਿੱਤੇ ਗਏ ਕਾਰਨ ਦੱਸੋ ਨੋਟਿਸ ਦੀ ਰੌਸ਼ਨੀ ਵਿੱਚ ਚੁੱਕੇ ਹਨ। ਇਸ ਨਾਲ ਤਿ੍ਰਣਮੂਲ ਕਾਂਗਰਸ ਦੀ ਮਮਤਾ ਬੈਨਰਜੀ ਅਤੇ ਕੇਂਦਰ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਸੱਤਾਧਾਰੀ ਭਾਜਪਾ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਅਲਪਨ ਬੰਦੋਪਾਧਿਆਏ ਬਹੁਤ ਪੜ੍ਹੇ-ਲਿਖੇ, ਸਮਰੱਥ, ਸੁਲਝੇ ਅਤੇ ਤਜਰਬੇਕਾਰ ਆਈ ਏ ਐਸ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਨੇ 31 ਮਈ ਨੂੰ ਸੇਵਾਮੁਕਤ ਹੋਣਾ ਸੀ। ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੀ ਉਨ੍ਹਾਂ ਦੀ ਸੇਵਾ ਵਿੱਚ ਵਾਧੇ ਦੀ ਬੇਨਤੀ ਮਨਜ਼ੂਰ ਕਰ ਕੇ ਤਿੰਨ ਮਹੀਨਿਆਂ ਦੀ ਸਰਵਿਸ ਐਕਸਟੈਂਸ਼ਨ ਦਿੱਤੀ ਸੀ।
ਸਥਿਤੀ ਨੇ ਓਦੋਂ ਨਾਟਕੀ ਮੋੜ ਲੈ ਲਿਆ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੱਕਰਵਾਤੀ ਤੂਫਾਨ ਯਾਸ ਦੀ ਸਮੀਖਿਆ ਬੈਠਕ ਵਿੱਚੋਂ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਨਾਲ ਨਿਕਲ ਜਾਣ ਦੇ ਕੁਝ ਘੰਟੇ ਬਾਅਦ ਅਲਪਨ ਨੂੰ ਅਚਾਨਕ ਨਵੀਂ ਦਿੱਲੀ ਵਿੱਚ ਤਲਬ ਕਰ ਲਿਆ ਗਿਆ। ਮੁੱਖ ਮੰਤਰੀ ਨੇ ਅਲਪਨ ਬੰਦੋਪਾਧਿਆਏ ਨੂੰ ਛੱਡਣ ਤੋਂ ਨਾਂਹ ਕਰ ਦਿੱਤੀ। ਮਮਤਾ ਬੈਨਰਜੀ ਨੇ ਕੇਂਦਰ ਦੇ ਇਸ ਕਦਮ ਨੂੰ ‘ਗ਼ੈਰ-ਸੰਵਿਧਾਨਿਕ' ਅਤੇ ‘ਗ਼ੈਰ-ਕਾਨੂੰਨੀ' ਆਖਿਆ। ਇਸ ਦੌਰਾਨ ਉਨ੍ਹਾਂ ਨੇ ਬੰਦੋਪਾਧਿਆਏ ਨੂੰ ਇੱਕ ਮਿਥੇ ਸਮੇਂ ਲਈ ਮੁੱਖ ਮੰਤਰੀ ਦਾ ਮੁੱਖ ਸਲਾਹਕਾਰ ਨਿਯੁਕਤ ਕਰ ਦਿੱਤਾ। ਇਸ ਘਟਨਾਕ੍ਰਮ ਦੇ ਕਾਰਨ ਕਈ ਸਾਬਕਾ ਚੋਟੀ ਦੇ ਆਈ ਏ ਐਸ ਅਫਸਰਾਂ ਨੇ ਪੱਛਮੀ ਬੰਗਾਲ ਦੇ ਸਾਬਕਾ ਚੀਫ ਸੈਕਟਰੀ ਵਿਰੁੱਧ ਕੇਂਦਰ ਦੇ ਕਦਮ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਰਿਟਾਇਰਮੈਂਟ ਹੋਣ ਤੋਂ ਇੱਕ ਦਿਨ ਪਹਿਲਾਂ ਕੇਂਦਰ ਵੱਲੋਂ ਸੈਕਟਰੀ ਪੱਧਰ ਦੇ ਅਧਿਕਾਰੀ ਦੀ ਨਿਯੁਕਤੀ ਉੱਤੇ ਵੀ ਸਵਾਲ ਉਠਾਇਆ ਹੈ। ਇਨ੍ਹਾਂ ਨਿਯੁਕਤੀਆਂ ਵਿੱਚ ਜੁਆਈਨਿੰਗ ਦਾ ਸਮਾਂ ਆਮ ਤੌਰ ਉੱਤੇ ਛੇ ਦਿਨ ਜਮ੍ਹਾ ਯਾਤਰਾ ਦਾ ਹੁੰਦਾ ਹੈ। ਸਾਬਕਾ ਹੋਮ ਸੈਕਟਰੀ ਜੇ ਕੇ ਪਿਲੱਈ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਦੇ ਕਦਮ ਨੇ ਇੱਕ ਖ਼ਰਾਬ ਰਵਾਇਤ ਪਾਈ ਹੈ ਅਤੇ ਇਸ ਨਾਲ ਸਿਵਲ ਸਰਵਿਸਿਜ਼ ਦੇ ਮਨੋਬਲ ਵਿੱਚ ਗਿਰਾਵਟ ਆਵੇਗੀ।
ਇਹ ਯਾਦ ਕਰਨਾ ਦਿਲਚਸਪ ਹੋਵੇਗਾ ਕਿ ਠੀਕ 10 ਸਾਲ ਪਹਿਲਾਂ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਕਾਂਗਰਸ ਵਾਲੀ ਕੇਂਦਰ ਸਰਕਾਰ ਉੱਤੇ ਸੂਬੇ ਦੇ ਅਧਿਕਾਰਾਂ ਨੂੰ ਹੜੱਪਣ, ਜਾਂਚ ਏਜੰਸੀਆਂ ਦੀ ਦੁਰਵਰਤੋਂ, ਵਿਧਾਨਿਕ ਅਤੇ ਸੰਵਿਧਾਨਿਕ ਇਕਾਈਆਂ ਦੇ ਸੋਸ਼ਣ ਅਤੇ ਗਵਰਨਰਾਂ ਦੀ ਸਿਆਸੀ ਏਜੰਟਾਂ ਦੇ ਤੌਰ ਉੱਤੇ ਵਰਤੋਂ ਕਰਨ ਦਾ ਦੋਸ਼ ਲਾਇਆ ਸੀ। ਕੇਂਦਰ ਵਿੱਚ ਜੋ ਕੋਈ ਪਾਰਟੀ ਸੱਤਾ ਵਿੱਚ ਹੋਵੇ, ਭਾਰਤ ਵਿੱਚ ਕੇਂਦਰੀ ਸਿਆਸਤ ਏਦਾਂ ਹੀ ਕੰਮ ਕਰਦੀ ਹੈ। ਮੌਜੂਦਾ ਮਾਮਲੇ ਵਿੱਚ ਅਜਿਹਾ ਦਿਖਾਈ ਦਿੰਦਾ ਹੈ ਕਿ ਯੂ ਪੀ ਏ ਗੱਠਜੋੜ ਦੀ ਜੁੱਤੀ ਭਾਜਪਾ ਵਾਲੀ ਐੱਨ ਡੀ ਏ ਦੇ ਪੈਰ ਵਿੱਚ ਹੈ। ਸੁਭਵਿਕ ਹੈ ਕਿ ਭਾਜਪਾ ਵਾਲੀ ਕੇਂਦਰ ਸਰਕਾਰ ਦੀਆਂ ਕਾਰਵਾਈਆਂ ਕੇਂਦਰਵਾਦ ਦੇ ਮੁੱਢਲੇ ਨਿਯਮਾਂ ਦੇ ਵਿਰੁੱਧ ਹਨ, ਜੋ ਸ਼ਰਮ ਵਾਲੀ ਗੱਲ ਹੈ। ਸਿਸਟਮ ਵਿੱਚ ਮੌਜੂਦ ਗੁੰਝਲਾਂ ਦੇ ਕਾਰਨ ਕੇਂਦਰ ਸਰਕਾਰ ਬੰਦੋਪਾਧਿਆਏ ਕੇਸ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਵਿਰੁੱਧ ਦੁਸ਼ਮਣੀ ਰੋਕੇ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਤੱਥ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ ਕਿ ਮਮਤਾ ਬੈਨਰਜੀ ਨੂੰ ਪਿਛਲੀਆਂ ਵਿਧਾਨ ਸਭਾ ਵਿੱਚ ਪੱਛਮੀ ਬੰਗਾਲ ਦੇ ਲੋਕਾਂ ਦਾ ਵੱਡਾ ਫਤਵਾ ਮਿਲਿਆ ਹੈ। ਕੀ ਪ੍ਰਧਾਨ ਮੰਤਰੀ ਮੋਦੀ ਅਜੇ ਵੀ ਉਨ੍ਹਾਂ ਦੀ ਸ਼ਾਨਦਾਰ ਚੋਣ ਸਫਲਤਾ ਤੋਂ ਪੀੜਤ ਹਨ? ਕੀ ਉਹ ਭੁੱਲ ਗਏ ਹਨ ਕਿ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਸੀ ਕਿ ਕੇਂਦਰ ਸਰਕਾਰ ਰਾਜ ਪ੍ਰਸ਼ਾਸਨ ਦੀ ਸ਼ਾਨ ਅਤੇ ਪ੍ਰਭੂਸੱਤਾ ਦਾ ਸਨਮਾਨ ਕਰਨ। ਮੈਂ ਪ੍ਰਧਾਨ ਮੰਤਰੀ ਮੋਦੀ ਤੋਂ ਆਸ ਕਰਦਾ ਹਾਂ ਕਿ ਉਹ ਫੈਡਰਲਿਜ਼ਮ ਦੇ ਉਸੇ ਨਿਯਮ ਨਾਲ ਜੁੜੇ ਰਹਿਣ, ਜਿਸ ਦੀ ਕਦੀ ਉਨ੍ਹਾਂ ਨੇ ਵਕਾਲਤ ਕੀਤੀ ਸੀ।
ਆਫਤ ਪ੍ਰਬੰਧ ਕਾਨੂੰਨ 2005 ਅਧੀਨ ਕੇਂਦਰ ਦੀ ਕਾਰਵਾਈ ਸਭ ਤੋਂ ਪਹਿਲਾਂ ਮਹਾਮਾਰੀ ਵੇਲੇ ਲਾਗੂ ਕੀਤੀ ਗਈ ਸੀ। ਬੰਗਾਲ ਦੇ ਸਾਬਕਾ ਚੀਫ ਸੈਕਟਰੀ ਵਿਰੁੱਧ ਮੋਦੀ ਸਰਕਾਰ ਦਾ ਇਹ ਕਦਮ ਮੁਕੰਮਲ ਤੌਰ ਉੱਤੇ ਗਲਤ ਅਤੇ ਬਦਲੇ ਦੀ ਕਾਰਵਾਈ ਦਿਖਾਈ ਦਿੰਦਾ ਹੈ। ਪ੍ਰਧਾਨ ਮੰਤਰੀ ਮੋਦੀ ਵਰਗੇ ਸਿਆਣੇ ਵਿਅਕਤੀ ਨੂੰ ਇਹ ਬਦਲੇ ਵਾਲਾ ਵਤੀਰਾ ਸੋਭਾ ਨਹੀਂ ਦਿੰਦਾ। ਇੰਨੀ ਹੀ ਅਫਸੋਸਨਾਕ ਇਹ ਗੱਲ ਹੈ ਕਿ ਪੱਛਮੀ ਬੰਗਾਲ ਦੇ ਗਵਰਨਰ ਧਨਖ਼ੜ ਨੇ ਆਪਣੇ ਵਿਤਕਰੇ ਵਾਲੇ ਕਦਮਾਂ ਨਾਲ ਪ੍ਰਧਾਨ ਮੰਤਰੀ ਮੋਦੀ ਤੇ ਮਮਤਾ ਬੈਨਰਜੀ ਵਿਚਾਲੇ ਸੰਬੰਧ ਵਿਗਾੜਨ ਵਿੱਚ ਯੋਗਗਾਨ ਪਾਇਆ ਹੈ। ਅਜਿਹਾ ਦਿਖਾਈ ਦਿੰਦਾ ਹੈ ਕਿ ਜਿਵੇਂ ਉਹ ਭਾਜਪਾ ਵਾਲੀ ਕੇਂਦਰ ਸਰਕਾਰ ਦੇ ਪ੍ਰਚਾਰ ਲਈ ਕੰਮ ਕਰ ਰਹੇ ਹੋਣ।
78 ਵਿਧਾਇਕਾਂ ਦੇ ਨਾਲ ਭਾਜਪਾ ਕੋਲ ਖੁਦ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਇੱਕ ਭਰੋਸੇ ਯੋਗ ਵਿਰੋਧੀ ਪਾਰਟੀ ਵਜੋਂ ਸਥਾਪਤ ਕਰਨ ਦਾ ਮੌਕਾ ਹੈ, ਪਰ ਦਿਖਾਈ ਦਿੰਦਾ ਹੈ ਕਿ ਇਸ ਦਾ ਵੱਧ ਝੁਕਾਅ ਮਮਤਾ ਬੈਨਰਜੀ ਦੀ ਚੁਣੀ ਹੋਈ ਸਰਕਾਰ ਲਈ ਸੂਬੇ ਵਿੱਚ ਕੰਮ ਕਰਨਾ ਔਖਾ ਬਣਾਉਣ ਵੱਲ ਹੈ। ਇਹ ਦਰਸਾਉਂਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਪਾਰਟੀ ਦੇਸ਼ ਦੀ ਕੇਂਦਰੀ ਸਿਆਸਤ ਵਿੱਚ ਇੱਕ ਰਚਨਾਤਮਕ ਢੰਗ ਨਾਲ ਵਿਹਾਰ ਨਹੀਂ ਕਰ ਰਹੀ।

 

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਦੇਵੇਗਾ ਰਾਜਨੀਤੀ ਨਾਲ ਜੱਜਾਂ ਦਾ ਏਦਾਂ ਦਾ ਮੋਹ ‘ਇੱਕ ਟਕੇ ਦਾ ਕਰਜ਼ਾ’ ਮੋੜਦਾ ਤੁਰ ਗਿਆ ਪੰਜਾਬੀਅਤ ਦਾ ਇੱਕ ਹੋਰ ਸੇਵਾਦਾਰ ਭਵਿੱਖ ਦੇ ਭਾਰਤ ਲਈ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਿਸੇ ਅੰਤਮ ਫੈਸਲੇ ਦੀ ਘੜੀ ਤਾਂ ਨਹੀਂ! ਮਨਾਈ ਜਾਉ ਭਾਰਤ ਦਾ ਗਣਤੰਤਰਦਿਵਸ, ਗਣਤੰਤਰੀ ਸੋਚ ਤੋਂ ਬਿਨਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤਾਂ ਹੋਈ, ਦੇਸ਼ ਵਿੱਚ ਰਾਮ-ਰਾਜ ਵਾਲੇ ਵਾਅਦੇ ਦਾ ਕੀ ਬਣਿਆ! ‘ਖੇਤਾਂ ਦੇ ਪੁੱਤਾਂ’ ਦੇ ਇਤਿਹਾਸਕ ਅੰਦੋਲਨ ਦੀ ਗੱਲ ਕਰਦੀ ਏ, ਸੁਰਿੰਦਰ ਧੰਜਲ ਦੀ ਇਹ ਕਿਤਾਬ ‘ਦੀਵੇ ਜਗਦੇ ਰਹਿਣਗੇ’ ਵਿਸ਼ਵ ਦੇ ਮਹਾਨ ਖਿਡਾਰੀ: ਭਾਰਤੀ ਹਾਕੀ ਟੀਮਾਂ ਦਾ ਕਪਤਾਨ ਅਜੀਤਪਾਲ ਸਿੰਘ 20-27 ਦਸੰਬਰ ਦੇ ਸ਼ਹੀਦੀ ਹਫ਼ਤੇ ‘ਤੇ ਵਿਸ਼ੇਸ: “ਚਾਰ ਮੂਏ ਤੋ ਕਿਆ ਭਇਆ ...” ਸਪੌਟਲਾਈਟ ਆਨ ਵਿਜ਼ਨਰੀਜ਼ ਪਾਥ: ਗੁਰਨੂਰ ਸੰਧੂ ਨਾਲ ਪਰਿਵਰਤਨ ਪੈਦਾ ਕਰਨਾ ਲੁਧਿਆਣਾ ਵਿਚ ਬਿਨ੍ਹਾਂ ਛੱਤ ਤੋਂ ਭੁੰਜੇ ਸੌਂਦੇ ਬਿਮਾਰ ਬਜ਼ੁਰਗ ਨੂੰ ਮਿਲਿਆ ਸਵਰਗ ਰੂਪੀ ਰਹਿਣ ਬਸੇਰਾ