Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ: ਜਾਂਚ ਟੀਮ ਨਾਲ ਸਹਿਯੋਗ ਕਰਾਂਗਾ, ਪਰ ਹਾਲੇ ਪੇਸ਼ ਨਹੀਂ ਹੋ ਸਕਦਾ

June 15, 2021 11:51 AM

* ਜਾਂਚ ਟੀਮ ਨੂੰ ਰਾਜਨੀਤੀ ਤੋਂ ਲਾਂਭੇ ਰਹਿਣ ਦੀ ਸਮਝੌਣੀ ਦਿੱਤੀ

ਫਰੀਦਕੋਟ, 14 ਜੂਨ, (ਪੋਸਟ ਬਿਊਰੋ)- ਅਕਾਲੀ-ਭਾਜਪਾ ਸਰਕਾਰ ਵੇਲੇ ਸਾਲ 2015 ਵਿੱਚਇਸ ਜਿ਼ਲੇ ਅੰਦਰ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਾਂਡ ਪਿੱਛੋਂ ਹੋਏ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰਦੀ ਵਿਸੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛ-ਗਿੱਛ ਲਈ 16 ਜੂਨ ਨੂੰ ਮੁਹਾਲੀ ਦੇ ਫੇਜ਼-8 ਵਿੱਚ ਸੱਦਿਆ ਸੀ, ਪਰ ਸਾਬਕਾ ਮੁੱਖ ਮੰਤਰੀ ਨੇ ਸਿਹਤ ਦਾ ਹਵਾਲਾ ਦੇ ਕੇ ਐੱਸ ਆਈ ਟੀ ਅੱਗੇ ਹਾਲ ਦੀ ਘੜੀ ਪੇਸ਼ ਹੋਣ ਤੋਂ ਨਾਂਹ ਕਰ ਦਿੱਤੀ ਹੈ। ਉਂਜ ਉਨ੍ਹਾ ਨੇ ਸਹਿਯੋਗ ਕਰਨ ਦਾ ਯਕੀਨ ਦਿਵਾਇਆ ਹੈ।
ਇਸ ਸੰਬੰਧ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਹੀਂ, ਇਸ ਲਈ ਡਾਕਟਰਾਂ ਦੀ ਸਲਾਹ ਉਤੇ ਉਹ ਆਰਾਮ ਕਰ ਰਹੇ ਹਨ ਅਤੇ ਜਿਸ ਦਿਨ ਸਿਹਤ ਠੀਕ ਹੋਵੇਗੀ, ਉਸ ਦਿਨ ਉਹ ਐੱਸ ਆਈ ਟੀ ਨੂੰ ਪੁੱਛਗਿੱਛ ਲਈ ਸਮਾਂ ਦੱਸ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਬਾਰੇ ਜਾਂਚ ਟੀਮ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੇ ਸਬੰਧ ਵਿੱਚਪਿਛਲੀ ਐੱਸ ਆਈ ਟੀ, ਜਿਸ ਵਿੱਚ ਕੁੰਵਰ ਵਿਜੈ ਪ੍ਰਤਾਪ ਸ਼ਾਮਲ ਸਨ, ਕੋਲ ਪੁੱਛ-ਗਿੱਛ ਲਈ ਪੇਸ਼ ਹੋ ਚੁੱਕੇ ਹਨ।ਨਵੀਂ ਜਾਂਚ ਟੀਮ ਨੇ ਪੰਜਾਬ ਪੁਲਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜ ਹੋਰ ਸੀਨੀਅਰ ਪੁਲਸ ਅਫਸਰਾਂ ਤੋਂ ਪੁੱਛ-ਗਿੱਛ ਕਰਨ ਪਿੱਛੋਂ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਚ ਲਈ ਸੱਦਿਆ ਹੈ। ਪਤਾ ਲੱਗਾ ਹੈ ਕਿ ਗੋਲੀ ਕਾਂਡ ਹੋਣਤੋਂ ਪਹਿਲਾਂ ਉਸ ਵੇਲੇਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫਰੀਦਕੋਟ ਅਧਿਕਾਰੀਆਂ ਅਤੇ ਪੁਲਸ ਅਫਸਰਾਂ ਨਾਲ ਲੰਬੀ ਗੱਲ ਹੋਈ ਸੀ ਤੇ ਦਾਅਵਾ ਕੀਤਾ ਜਾਂਦਾ ਹੈ ਕਿ ਇਸ ਗੱਲਬਾਤ ਦੇ ਕਰੀਬ ਇੱਕ ਘੰਟਾ ਪਿੱਛੋਂਕੋਟਕਪੂਰਾ ਵਿੱਚ ਗੋਲੀ ਚੱਲ ਗਈ ਸੀ। ਨਵੀਂ ਜਾਂਚ ਟੀਮ ਜਾਣਨਾ ਚਾਹੁੰਦੀ ਹੈ ਕਿ ਜਿਵੇਂ ਕਿਹਾ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਵਜੋਂ ਮੁੱਦਾ ਗੱਲਬਾਤ ਰਾਹੀਂ ਨਿਬੇੜਨ ਦੇ ਆਦੇਸ਼ ਦਿੱਤੇ ਸਨ ਤਾਂ ਗੋਲੀ ਕਿਸ ਦੇ ਹੁਕਮ ਉੱਤੇ ਚਲਾਈ ਗਈ।ਉਸ ਵੇਲੇ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਗੋਲੀ ਕਾਂਡਾਂ ਵਿੱਚਕਈ ਲੋਕ ਫੱਟੜ ਹੋਏ ਤੇ ਦੋ ਜਣਿਆਂ ਦੀ ਮੌਤ ਹੋਈ ਸੀ, ਜਿਨ੍ਹਾਂ ਦੇ ਵਾਰਸਾਂ ਵੱਲੋਂ ਕਰੀਬ ਛੇ ਸਾਲਾਂ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ, ਪਰ ਅਜੇ ਤਕ ਜਾਂਚ ਘੁੰਮਣਘੇਰੀ ਵਿੱਚਫਸੀ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ