Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਪੂਰੀ ਤਰ੍ਹਾਂ ਵੈਕਸੀਨੇਟਿਡ ਅਮੈਰੀਕਨਜ਼ ਅਗਸਤ ਦੇ ਮੱਧ ਤੋਂ ਆ ਸਕਣਗੇ ਕੈਨੇਡਾ : ਟਰੂਡੋ

July 16, 2021 06:15 PM

ਵਾਸਿੰ਼ਗਟਨ, 16 ਜੁਲਾਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਗੱਲ ਦਾ ਸੰਕੇਤ ਦਿੱਤਾ ਹੈ ਕਿ ਇੱਕ ਵਾਰੀ ਫਿਰ ਕੈਨੇਡਾ ਦੁਨੀਆਂ ਦਾ ਸਵਾਗਤ ਕਰਨ ਲਈ ਤਿਆਰ ਹੈ। ਵੀਰਵਾਰ ਨੂੰ ਪ੍ਰਧਾਨ ਮੰਤਰੀ ਦੇ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਅਮੈਰੀਕਨਜ਼ ਲਈ ਕੈਨੇਡਾ ਅਗਸਤ ਦੇ ਮੱਧ ਤੋਂ ਸਰਹੱਦ ਖੋਲ੍ਹ ਸਕਦਾ ਹੈ।
ਕੈਨੇਡਾ ਦੇ ਪ੍ਰੀਮੀਅਰਜ਼ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਟਰੂਡੋ ਨੇ ਆਖਿਆ ਕਿ ਜੇ ਮੌਜੂਦਾ ਸਮੇਂ ਅਨੁਸਾਰ ਵੈਕਸੀਨੇਸ਼ਨ ਦੀ ਦਰ ਰਹਿੰਦੀ ਹੈ ਤਾਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਦੁਨੀਆ ਭਰ ਤੋਂ ਸਤੰਬਰ ਦੇ ਸ਼ੁਰੂ ਤੱਕ ਕੈਨੇਡਾ ਆ ਸਕਣਗੇ। ਪ੍ਰਧਾਨ ਮੰਤਰੀ ਆਫਿਸ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਇਹ ਨਹੀਂ ਆਖਿਆ ਗਿਆ ਕਿ ਕੀ ਅਮਰੀਕੀ ਟਰੈਵਲਰਜ਼ ਨੂੰ ਕੈਨੇਡਾ ਅੰਦਰ ਦਾਖਲ ਹੋਣ ਸਮੇਂ ਆਪਣੀ ਵੈਕਸੀਨੇਸ਼ਨ ਦਾ ਸਬੂਤ ਵੀ ਦੇਣਾ ਹੋਵੇਗਾ। ਇੱਥੇ ਦੱਸਣਾ ਬਣਦਾ ਹੈ ਕਿ ਵਾੲ੍ਹੀਟ ਹਾਊਸ ਪਹਿਲਾਂ ਹੀ ਵੈਕਸੀਨ ਪਾਸਪੋਰਟ ਦੀ ਸੰਭਾਵਨਾ ਤੋਂ ਇਨਕਾਰ ਕਰ ਚੁੱਕਿਆ ਹੈ।
ਟਰੂਡੋ ਵੱਲੋਂ ਵੀ ਬੜੇ ਹੁੱਭ ਕੇ ਇਹ ਆਖਿਆ ਜਾ ਚੁੱਕਿਆ ਹੈ ਕਿ ਜੀ-20 ਦੇਸ਼ਾਂ ਦੀ ਵੈਕਸੀਨ ਦਰ ਵਿੱਚ ਸੱਭ ਤੋਂ ਮੂਹਰਲਾ ਸਥਾਨ ਕੈਨੇਡਾ ਦਾ ਹੈ। 80 ਫੀ ਸਦੀ ਯੋਗ ਕੈਨੇਡੀਅਨਜ਼ ਵੈਕਸੀਨ ਦੀ ਘੱਟੋ ਘੱਟ ਇੱਕ ਡੋਜ਼ ਲੈ ਚੁੱਕੇ ਹਨ। ਅੱਧੇ ਤੋਂ ਵੱਧ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਹਨ। ਫੈਡਰਲ ਸਰਕਾਰ ਉੱਤੇ ਚੁਫੇਰਿਓਂ ਇਹ ਵੀ ਦਬਾਅ ਪੈ ਰਿਹਾ ਹੈ ਕਿ ਸਰਹੱਦੀ ਪਾਬੰਦੀਆਂ ਨੂੰ ਘਟਾਇਆ ਜਾਵੇ। ਇਹ ਪਿਛਲੇ ਸਾਲ ਮਾਰਚ ਤੋਂ ਲਾਗੂ ਹਨ। ਪਰ ਕੈਨੇਡਾ ਵਿੱਚ ਵੀ ਰੀਓਪਨਿੰਗ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪਿਛਲੇ ਹਫਤੇ ਤੋਂ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਕੈਨੇਡੀਅਨ ਨਾਗਰਿਕਾਂ ਨੂੰ 14 ਦਿਨ ਦੇ ਕੁਆਰਨਟੀਨ ਦੇ ਨਿਯਮ ਤੋਂ ਛੋਟ ਦੇਣੀ ਸ਼ੁਰੂ ਕਰ ਦਿੱਤੀ ਸੀ।
ਬਿਆਨ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਅਗਲੇ ਹਫਤਿਆਂ ਵਿੱਚ ਇਸ ਯੋਜਨਾ ਬਾਰੇ ਮੰਤਰੀ ਹੋਰ ਜਾਣਕਾਰੀ ਦੇਣਗੇ। ਇਹ ਵੀ ਆਖਿਆ ਗਿਆ ਕਿ ਫਰਸਟ ਮਨਿਸਟਰਜ਼ ਵੱਲੋਂ ਰੀਓਪਨਿੰਗ ਦਾ ਸਮਰਥਨ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ