Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਤੁਰਕੀ ਵਿੱਚ ਰੇਲ ਹਾਦਸਾ, 9 ਹਲਾਕ, ਦਰਜਨਾਂ ਜ਼ਖ਼ਮੀ

December 13, 2018 07:35 PM

ਅੰਕਾਰਾ, 13 ਦਸੰਬਰ (ਪੋਸਟ ਬਿਊਰੋ) : ਤੁਰਕੀ ਦੀ ਰਾਜਧਾਨੀ ਅੰਕਾਰਾ ਵਿੱਚ ਇੱਕ ਤੇਜ਼ ਰਫਤਾਰ ਰੇਲਗੱਡੀ ਰੇਲਵੇ ਇੰਜਣ ਨਾਲ ਟਕਰਾ ਕੇ ਸਟੇਸ਼ਨ ਉੱਤੇ ਰਾਹਗੀਰਾਂ ਦੇ ਲਾਂਘੇ ਲਈ ਬਣਾਏ ਗਏ ਓਵਰਪਾਸ ਵਿੱਚ ਜਾ ਵੱਜੀ, ਜਿਸ ਕਾਰਨ 9 ਵਿਅਕਤੀ ਮਾਰੇ ਗਏ ਜਦਕਿ 47 ਹੋਰ ਜ਼ਖ਼ਮੀ ਹੋ ਗਏ।
ਟਰਾਂਸਪੋਰਟ ਮੰਤਰੀ ਮਹਿਮਤ ਕਾਹਿਤ ਤੁਰਹਾਨ ਨੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਘਟਨਾ ਸਵੇਰੇ 6:00 ਵਜੇ ਵਾਪਰੀ। ਗੱਡੀ ਅੰਕਾਰਾ ਤੋਂ ਤੁਰਕੀ ਦੇ ਸੈਂਟਰ ਸ਼ਹਿਰ ਕੋਨਿਆ ਜਾ ਰਹੀ ਸੀ ਜਦੋਂ ਉਸ ਦੀ ਆਹਮੋ ਸਾਹਮਣੀ ਟੱਕਰ ਇੰਜਣ ਨਾਲ ਹੋ ਗਈ। ਇਹ ਇੰਜਣ ਟਰੇਕਸ ਦੀ ਜਾਂਚ ਕਰ ਰਿਹਾ ਸੀ। ਤੇਜ਼ ਰਫਤਾਰ ਗੱਡੀ ਬਿਨਾਂ ਰੁਕੇ ਹੀ ਇਸ ਸਟੇਸ਼ਨ ਨੂੰ ਪਾਰ ਕਰਦੀ ਹੈ। ਘੱਟੋ ਘੱਟ ਦੋ ਬੋਗੀਆਂ ਲੀਹ ਤੋਂ ਲਹਿ ਗਈਆਂ ਤੇ ਗੱਡੀ ਓਵਰਪਾਸ ਵਿੱਚ ਜਾ ਵੱਜੀ ਤੇ ਓਵਰਪਾਸ ਗੱਡੀ ਉੱਤੇ ਆ ਡਿੱਗਿਆ।
ਤੁਰਹਾਨ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਇੰਜਣ ਡਰਾਈਵਰਾਂ ਤੇ ਛੇ ਯਾਤਰੀਆਂ ਦੀ ਮੌਤ ਹੋ ਗਈ। ਇੱਕ ਯਾਤਰੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਹਸਪਤਾਲ ਵਿੱਚ ਦਮ ਤੋੜ ਗਿਆ ਜਦਕਿ ਬਾਕੀਆਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਟੀਵੀ ਦੀ ਫੁਟੇਜ ਵਿੱਚ ਐਮਰਜੰਸੀ ਸੇਵਾਵਾਂ ਨੂੰ ਯਾਤਰੀਆਂ ਨੂੰ ਬਚਾਉਂਦਿਆਂ ਵਿਖਾਇਆ ਗਿਆ ਹੈ। ਹੁਰੀਅਤ ਅਖਬਾਰ ਅਨੁਸਾਰ ਜਿਊਂਦੇ ਬਚੇ ਪਰ ਮਲਬੇ ਵਿੱਚ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਸੂਹੀਆ ਕੁੱਤਿਆਂ ਦੀ ਵੀ ਮਦਦ ਲਈ ਜਾ ਰਹੀ ਹੈ।
ਅਜੇ ਤੱਕ ਇਹ ਵੀ ਨਹੀਂ ਪਤਾ ਲੱਗ ਸਕਿਆ ਹੈ ਕਿ ਸਿਗਨਲ ਦੀ ਸਮੱਸਿਆ ਕਾਰਨ ਇਹ ਹਾਦਸਾ ਹੋਇਆ ਜਾਂ ਕਿਸੇ ਹੋਰ ਕਾਰਨ ਕਰਕੇ। ਅੰਕਾਰਾ ਦੇ ਗਵਰਨਰ ਵਾਸਿਪ ਸਾਹਿਨ ਨੇ ਆਖਿਆ ਕਿ ਮਾਮਲੇ ਦੀ ਤਕਨੀਕੀ ਜਾਂਚ ਸੁ਼ਰੂ ਕਰ ਦਿੱਤੀ ਗਈ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ