Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਾਬਕਾ ਵਕੀਲ ਕੋਹੇਨ ਨੂੰ 3 ਸਾਲ ਦੀ ਸਜ਼ਾ

December 14, 2018 08:23 AM

ਵਾਸ਼ਿੰਗਟਨ, 13 ਦਸੰਬਰ (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਾਬਕਾ ਅਟਾਰਨੀ ਮਾਈਕਲ ਕੋਹੇਨ ਨੂੰ ਬੁੱਧਵਾਰ 3 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਕੋਹੇਨ `ਤੇ ਚੋਣ ਮੁਹਿੰਮ ਦੌਰਾਨ ਫੰਡ ਦੀ ਦੁਰਵਰਤੋਂ ਕਰਨ ਸਮੇਤ ਵੱਖ-ਵੱਖ ਅਪਰਾਧਾਂ ਵਿਚ ਉਨ੍ਹਾਂ ਦੋ ਔਰਤਾਂ ਦੇ ਮਾਮਲੇ ਨੂੰ ਰਫਾ ਦਫਾ ਕਰਨ ਲਈ ਪੈਸੇ ਦੇਣ ਦਾ ਦੋਸ਼ ਹੈ, ਜਿਨ੍ਹਾਂ ਨਾਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਬੰਧ ਸਨ। ਕੋਹੇਨ ਉਤੇ ਦੋਸ਼ ਹੈ ਕਿ ਉਸ ਨੇ ਟਰੰਪ ਦੇ ਅਫੇਅਰਜ਼ ਲੁਕਾਉਣ ਲਈ ਇਸਤਗਾਸਾ ਪੱਖ ਨੂੰ ਪੈਸੇ ਦਿੱਤੇ ਸਨ।
ਅਦਾਲਤ ਵਿਚ ਕੋਹੇਨ ਨੇ ਕਿਹਾ, ‘ਪਿੱਚੇ ਜਿਹੇ ਰਾਸ਼ਟਰਪਤੀ ਨੇ ਇਕ ਬਿਆਨ ਟਵੀਟ ਕਰ ਕੇ ਮੈਨੂੰ ਕਮਜ਼ੋਰ ਕਿਹਾ ਤੇ ਉਹ ਸਹੀ ਸਨ, ਪਰ ਉਹ ਵੱਖਰਾ ਕਾਰਨ ਸੀ। ਇਹ ਇਸ ਲਈ ਹੋਇਆ ਕਿ ਮੈਨੂੰ ਲੱਗਦਾ ਸੀ ਕਿ ਟਰੰਪ ਦੀਆਂ ਗਲਤ ਗਤੀਵਿਧੀਆਂ ਨੂੰ ਢੱਕਣਾ ਮੇਰਾ ਕੰਮ ਹੈ।` ਵਰਨਣ ਯੋਗ ਹੈ ਕਿ ਕੋਹੇਨ ਨੂੰ ਸਜ਼ਾ ਦੇ ਨਾਲ ਦੋ ਬਿਲੀਅਨ ਡਾਲਰ ਜੁਰਮਾਨਾ ਵੀ ਲਾਇਆ ਗਿਆ ਹੈ। ਕੋਹੇਨ ਨੇ ਕਿਹਾ ਕਿ ਆਪਣੇ ਨਿੱਜੀ ਵਤੀਰੇ ਤੇ ਅਮਰੀਕੀ ਰਾਸ਼ਟਰਪਤੀ ਨਾਲ ਸਬੰਧਤ ਵਤੀਰੇ ਦੇ ਬਾਰੇ ਜੋ ਕੁਝ ਆਪਣਾ ਅਪਰਾਧ ਕਬੂਲ ਕੀਤਾ ਹੈ, ਮੈਂ ਉਨ੍ਹਾਂ ਸਭ ਦੀ ਜ਼ਿੰਮੇਵਾਰੀ ਲੈਂਦਾ ਹਾਂ। ਨਿਊਯਾਰਕ ਦੇ ਦੱਖਣੀ ਜ਼ਿਲੇ ਦੇ ਜ਼ਿਲਾ ਜੱਜ ਨੇ 52 ਸਾਲਾ ਕੋਹੇਨ ਨੂੰ 36 ਮਹੀਨੇ ਕੈਦ ਦੀ ਸਜ਼ਾ ਸੁਣਾਈ। ਅਮਰੀਕੀ ਜ਼ਿਲਾ ਜੱਜ ਵਿਲੀਅਮ ਪੌਲੇ ਨੇ ਕੋਹੇਨ ਨੂੰ ਵਿਸ਼ੇਸ਼ ਵਕੀਲ ਰੌਬਰਟ ਮੂਲਰ ਦੇ ਦੋਸ਼ ਦੇ ਬਾਰੇ ਵੀ ਦੋ ਮਹੀਨੇ ਦੀ ਹੋਰ ਸਜ਼ਾ ਸੁਣਾਈ। ਮੂਲਰ 2016 ਦੀਆਂ ਚੋਣਾਂ ਵਿਚ ਰੂਸ ਦੇ ਦਖਲ ਦੀ ਜਾਂਚ ਕਰ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ