Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਤੁਲਸੀ ਗਬਾਰਡ ਵੱਲੋਂ ਰਾਸ਼ਟਰਪਤੀ ਚੋਣ ਲੜਨ ਦੇ ਸੰਕੇਤ

December 14, 2018 08:26 AM

ਵਾਸ਼ਿੰਗਟਨ, 13 ਦਸੰਬਰ (ਪੋਸਟ ਬਿਊਰੋ)- ਅਮਰੀਕਾ ਦੀ ਪਹਿਲੀ ਹਿੰਦੂ ਪਾਰਲੀਮੈਂਟ ਮੈਂਬਰ ਤੁਲਸੀ ਗਬਾਰਡ ਨੇ ਸਾਲ 2020 ਵਿੱਚ ਹੋਣ ਵਾਲੀ ਰਾਸ਼ਟਰਪਤੀ ਅਹੁਦੇ ਦੀ ਚੋਣ `ਚ ਉਤਰਨ ਦੇ ਸੰਕੇਤ ਦਿੱਤੇ ਹਨ।
ਡੈਮੋਕ੍ਰੇਟਿਕ ਪਾਰਲੀਮੈਂਟ ਮੈਂਬਰ ਗਬਾਰਡ ਨੇ ਬੁੱਧਵਾਰ ਨੂੰ ਇਕ ਪ੍ਰੋਗਰਾਮ `ਚ ਰਾਸ਼ਟਰਪਤੀ ਚੋਣ ਬਾਰੇ ਪੁੱਛੇ ਜਾਣ `ਤੇ ਕਿਹਾ ਕਿ ਮੈਂ ਗੰਭੀਰਤਾ ਨਾਲ ਵਿਚਾਰ ਕਰ ਰਹੀ ਹਾਂ। ਸਾਡਾ ਦੇਸ਼ ਕਿਸ ਦਿਸ਼ਾ ਵਿੱਚ ਜਾ ਰਿਹਾ ਹੈ, ਉਸ ਤੋਂ ਮੈਂ ਚਿੰਤਤ ਹਾਂ। ਪਿਛਲੇ ਕੁਝ ਹਫ਼ਤਿਆਂ ਤੋਂ 37 ਸਾਲਾ ਗਬਾਰਡ ਆਪਣੀ ਪਾਰਟੀ ਦੇ ਨੇਤਾਵਾਂ ਅਤੇ ਭਾਰਤੀ-ਅਮਰੀਕੀ ਭਾਈਚਾਰੇ ਦੇ ਲੋਕਾਂ ਨਾਲ ਚੋਣ ਲੜਨ ਬਾਰੇ ਵਿਚਾਰ-ਵਟਾਂਦਰਾ ਕਰ ਰਹੇ ਹਨ। ਤੁਲਸੀ ਗਬਾਰਡ ਜੇ ਰਾਸ਼ਟਰਪਤੀ ਚੋਣ `ਚ ਉਤਰਨ ਦਾ ਐਲਾਨ ਕਰਦੀ ਹੈ ਤਾਂ ਉਹ ਵ੍ਹਾਈਟ ਹਾਊਸ ਦੀ ਦੌੜ `ਚ ਸ਼ਾਮਲ ਹੋਣ ਵਾਲੀ ਪਹਿਲੀ ਹਿੰਦੂ ਉਮੀਦਵਾਰ ਹੋਵੇਗੀ ਤੇ ਚੁਣੇ ਜਾਣ `ਤੇ ਉਹ ਅਮਰੀਕਾ ਦੀ ਸਭ ਤੋਂ ਨੌਜਵਾਨ ਅਤੇ ਪਹਿਲੀ ਮਹਿਲਾ ਰਾਸ਼ਟਰਪਤੀ ਬਣ ਸਕਦੀ ਹੈ।
ਅਮਰੀਕੀ ਪਾਰਲੀਮੈਂਟ ਦੇ ਹੇਠਲੇ ਸਦਨ ਪ੍ਰਤੀਨਿਧ ਸਭਾ ਲਈ ਪਿਛਲੇ ਮਹੀਨੇ ਹੋਈ ਚੋਣ ਵਿੱਚ ਗਬਾਰਡ ਫਿਰ ਚੁਣੀ ਗਈ ਹੈ। ਇਹ ਉਨ੍ਹਾਂ ਦਾ ਚੌਥਾ ਕਾਰਜਕਾਲ ਹੈ। ਉਹ ਸਾਲ 2012 ਤੋਂ ਇਸ ਸਦਨ ਦੀ ਮੈਂਬਰ ਹੈ। ਉਹ ਅਮਰੀਕਾ ਵਿੱਚ ਰਹਿੰਦੇ ਭਾਰਤੀ ਲੋਕਾਂ `ਚ ਕਾਫ਼ੀ ਲੋਕਪ੍ਰਿਆ ਹੈ। ਭਾਰਤ ਵੰਸ਼ੀ ਪਾਰਲੀਮੈਂਟ ਮੈਂਬਰ ਕਮਲਾ ਹੈਰਿਸ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਕ੍ਰਿਸਮਸ ਦੀਆਂ ਛੁੱਟੀਆਂ ਦੌਰਾਨ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ ਕਰਨਗੇ। ਉਹ ਅਮਰੀਕੀ ਪਾਰਲੀਮੈਂਟ ਦੇ ਉਪਰਲੇ ਸਦਨ ਸੈਨੇਟ ਦੇ ਮੈਂਬਰ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ