Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਫਰਾਂਸ ਦੇ ਕ੍ਰਿਸਮਿਸ ਬਾਜ਼ਾਰ 'ਚ ਫਾਇਰਿੰਗ ਨਾਲ ਤਿੰਨ ਮੌਤਾਂ

December 14, 2018 08:28 AM

ਸਟ੍ਰਾਸਬਰਗ, 13 ਦਸੰਬਰ (ਪੋਸਟ ਬਿਊਰੋ)- ਫਰਾਂਸ ਦੇ ਸਟ੍ਰਾਸਬਰਗ ਸ਼ਹਿਰ ਦੇ ਪ੍ਰਸਿੱਧ ਕ੍ਰਿਸਮਿਸ ਬਾਜ਼ਾਰ 'ਚ ਬੀਤੇ ਦਿਨੀਂ ਇਕ ਹਥਿਆਰਬੰਦ ਹਮਲਾਵਰ ਦੀ ਗੋਲੀਬਾਰੀ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਕਰੀਬ ਇਕ ਦਰਜਨ ਜ਼ਖਮੀ ਹੋ ਗਏ। ਬਾਜ਼ਾਰ ਦੇ ਦੁਆਲੇ ਗਸ਼ਤ ਕਰਦੇ ਸੁਰੱਖਿਆ ਕਰਮੀਆਂ ਨੇ ਹਮਲਾਵਰ 'ਤੇ ਜਵਾਬੀ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ, ਪਰ ਇਸ ਦੇ ਬਾਵਜੂਦ ਉਹ ਮੌਕੇ ਤੋਂ ਭੱਜਣ 'ਚ ਸਫਲ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਵਿੱਚ ਸ਼ਾਮਲ ਇਸ ਹਮਲਾਵਰ ਦਾ ਨਾਂਅ ਚੈਰਿਫ ਸੀ। ਉਸ ਨੂੰ ਛੇਤੀ ਗ੍ਰਿਫਤਾਰ ਕੀਤਾ ਜਾਣਾ ਸੀ, ਪਰ ਇਸ ਤੋਂ ਪਹਿਲਾਂ ਉਸ ਨੇ ਇਸ ਵਾਰਦਾਤ ਕਰ ਦਿੱਤੀ। ਕੈਪੀਟਲ ਆਫ ਕ੍ਰਿਸਮਿਸ ਕਹੇ ਜਾਣ ਵਾਲੇ ਸਟ੍ਰਾਸਬਰਗ ਵਿੱਚ ਕ੍ਰਿਸਮਿਸ ਮੌਕੇ ਹਜ਼ਾਰਾਂ ਲੋਕ ਇਕੱਠਾ ਹੁੰਦੇ ਹਨ। ਪਹਿਲਾਂ ਵੀ ਇਥੇ ਅੱਤਵਾਦੀ ਹਮਲੇ ਦੀ ਸ਼ੰਕਾ ਪ੍ਰਗਟਾਈ ਗਈ ਸੀ। ਇਸ ਹਮਲੇ ਨਾਲ ਪੂਰੇ ਦੇਸ਼ 'ਚ ਹੰਗਾਮਾ ਮੱਚ ਗਿਆ। ਹਮਲੇ ਦੇ ਕਈ ਘੰਟਿਆਂ ਬਾਅਦ ਤੱਕ ਲੋਕ ਦੁਕਾਨਾਂ ਅਤੇ ਘਰਾਂ ਵਿੱਚ ਲੁਕੇ ਰਹੇ।
ਸਟ੍ਰਾਸਬਰਗ ਵਿੱਚ ਯੂਰਪੀ ਪਾਰਲੀਮੈਂਟ 'ਚ ਮੌਜੂਦ ਆਗੂ ਵੀ ਉਥੇ ਰਹਿਣ ਨੂੰ ਮਜਬੂਰ ਸਨ। ਇਸ ਹਮਲੇ ਮਗਰੋਂ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਨੇ ਕੈਬਨਿਟ ਅਧਿਕਾਰੀਆਂ ਨਾਲ ਬੈਠਕ ਕੀਤੀ। ਫਰਾਂਸ ਦੇ ਨਾਗਰਿਕ ਫਰਵਰੀ 2015 ਦੇ ਪੈਰਿਸ ਅੱਤਵਾਦੀ ਹਮਲੇ ਨੂੰ ਹਾਲੇ ਤੱਕ ਨਹੀਂ ਭੁਲਾ ਪਾਏ। ਉਸ ਹਮਲੇ 'ਚ 130 ਲੋਕ ਮਾਰੇ ਗਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ