Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸੁਖਬੀਰ ਬਾਦਲ ਨੇ ਕਿਹਾ: ਅਮਰਿੰਦਰ ਸਿੰਘ ਕਰਤਾਰਪੁਰ ਦੇ ਲਾਂਘੇ ਵਿੱਚ ਰੁਕਾਵਟ ਤੋਂ ਗੁਰੇਜ਼ ਕਰਨ

December 14, 2018 08:31 AM


ਚੰਡੀਗੜ੍ਹ, 13 ਦਸੰਬਰ (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹਾ ਕੁਝ ਵੀ ਕਹਿਣ ਜਾਂ ਕਰਨ ਤੋਂ ਪਰਹੇਜ਼ ਕਰਨ, ਜਿਸ ਨਾਲ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਤੱਕ ਸਿੱਖ ਸੰਗਤਾਂ ਦੀ ਪਹੁੰਚ ਦੀ ਪ੍ਰਕਿਰਿਆ ਨੂੰ ਸੱਟ ਲੱਗ ਸਕਦੀ ਹੋਵੇ ਅਤੇ ਦੁਨੀਆ ਭਰ ਦੇ ਲੱਖਾਂ ਸਿੱਖਾਂ ਦੀਆਂ ਅਰਦਾਸਾਂ ਸਦਕਾ ਮਸਾਂ ਮਿਲਣ ਲੱਗੇ ਕਰਤਾਰਪੁੁਰ ਸਾਹਿਬ ਲਾਂਘੇ ਵਾਸਤੇ ਤਿਆਰ ਹੋਇਆ ਮਾਹੌਲ ਵਿਗੜਨ ਦਾ ਖਤਰਾ ਹੋਵੇ।
ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਸਿਆਸੀ ਜਾਂ ਪੱਖਪਾਤੀ ਵੰਡੀਆਂ ਤੋਂ ਪਰ੍ਹੇ ਸਮੁੱਚੇ ਖਾਲਸਾ ਪੰਥ ਦੀ ਮਹਾਨ ਅਤੇ ਸ਼ਾਨਦਾਰ ਸਾਂਝੀ ਪ੍ਰਾਪਤੀ ਕਰਾਰ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਇਸ ਲਾਂਘੇ ਨੂੰ ਖੁੱਲ੍ਹਵਾਉਣ ਲਈ ਅਕਾਲੀ ਦਲ ਦੇ ਆਗੂਆਂ ਮਾਸਟਰ ਤਾਰਾ ਸਿੰਘ, ਸੰਤ ਫਤਹਿ ਸਿੰਘ, ਸੰਤ ਲੌਂਗੋਵਾਲ, ਜਥੇਦਾਰ ਗੁਰਚਰਨ ਸਿੰਘ ਟੌਹੜਾ, ਜਗਦੇਵ ਸਿੰਘ ਤਲਵੰਡੀ, ਕੁਲਦੀਪ ਸਿੰਘ ਵਡਾਲਾ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਅਤੇ ਲੱਖਾਂ ਸ਼ਰਧਾਲੂਆਂ ਨੇ ਅੰਦੋਲਨ ਸ਼ੁਰੂ ਕੀਤਾ ਅਤੇ ਅੱਗੇ ਵਧਾਇਆ ਸੀ, ਫਿਰ ਵੀ ਇਹ ਸਿੱਖ ਸੰਗਤ ਵੱਲੋਂ ਪਿਛਲੇ ਸੱਤਰ ਸਾਲਾਂ ਤੋਂ ਕੀਤੀ ਜਾਂਦੀ ਰੋਜ਼ਾਨਾ ਅਰਦਾਸ ਰਾਹੀਂ ਹਾਸਲ ਹੋਈ ਗੈਰ-ਪੱਖਪਾਤੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਸ ਲਾਂਘੇ ਨੂੰ ਖੁੱਲ੍ਹਵਾਉਣ ਵਾਸਤੇ ਕਿਸੇ ਵੀ ਪਾਰਟੀ ਦੇ ਵਿਅਕਤੀ ਵੱਲੋਂ ਨਿਭਾਈ ਭੂਮਿਕਾ ਦੀ ਅਕਾਲੀ ਦਲ ਕਦਰ ਕਰਦਾ ਹੈ ਤੇ ਉਨ੍ਹਾਂ ਸਾਰਿਆਂ ਦਾ ਸ਼ੁਕਰੀਆ ਅਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲੋ ਸਿਆਸੀ ਜ਼ਿੰਦਗੀ ਵਿੱਚ ਬਹਿਸਣ ਵਾਸਤੇ ਹੋਰ ਬਹੁਤ ਸਾਰੇ ਮੁੱਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ