Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਰਾਫੇਲ ਹਵਾਈ ਜਹਾਜ਼ ਦਾ ਮਾਡਲ ਲੈ ਕੇ ਪਾਰਲੀਮੈਂਟ ਭਵਨ ਜਾ ਪਹੁੰਚੇ ਸੁਨੀਲ ਜਾਖੜ

December 14, 2018 08:32 AM

ਚੰਡੀਗੜ੍ਹ, 13 ਦਸੰਬਰ (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਕੱਲ੍ਹ ਲੋਕ ਸਭਾ ਵਿੱਚ ਰਾਫੇਲ ਹਵਾਈ ਜਹਾਜ਼ ਦਾ ਡੁਪਲੀਕੇਟ ਮਾਡਲ ਲੈ ਗਏ, ਜਿਸ ਕਾਰਨ ਪਾਰਲੀਮੈਂਟ ਭਵਨ ਕੰਪਲੈਕਸ ਦੇ ਅੰਦਰ ਇੱਕ ਤਰ੍ਹਾਂ ਨਾਲ ਹਲਚਲ ਮੱਚ ਗਈ। ਮੀਡੀਆ ਵਾਲੇ ਰਾਫੇਲ ਦਾ ਮਾਡਲ ਦੇਖ ਕੇ ਤੇਜ਼ੀ ਨਾਲ ਜਾਖੜ ਵੱਲ ਵਧੇ। ਜਾਖੜ ਨੇ ਇਸ ਮੌਕੇ 'ਤੇ ਮੀਡੀਆ ਨੂੰ ਦੱਸਿਆ ਕਿ ਰਾਫੇਲ ਹਵਾਈ ਜਹਾਜ਼ ਸੌਦੇ ਦੀ ਜਾਂਚ ਪਾਰਲੀਮੈਂਟ ਦੀ ਸਾਂਝੀ ਕਮੇਟੀ ਕੋਲੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਘਪਲਿਆਂ ਵਿੱਚ ਲੁਕੀਆਂ ਅੰਦਰੂਨੀ ਗੱਲਾਂ ਨੂੰ ਬਾਹਰ ਲਿਆਂਦਾ ਜਾ ਸਕੇ।
ਇਸ ਸੰਬੰਧ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਮੰਗਲਵਾਰ ਪਾਰਲੀਮੈਂਟ ਦਾ ਸਰਦ ਰੁੱਤ ਸਮਾਗਮ ਸ਼ੁਰੂ ਹੋਣ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਫੇਲ ਹਵਾਈ ਜਹਾਜ਼ ਸੌਦੇ 'ਤੇ ਚਰਚਾ ਦੀ ਗੱਲ ਕਹੀ ਸੀ, ਪਰ ਬੁੱਧਵਾਰ ਦੂਜੇ ਦਿਨ ਉਨ੍ਹਾਂ ਇਸ ਸੰਬੰਧੀ ਚਰਚਾ ਕਰਵਾਉਣ ਤੋਂ ਸਾਫ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਪਾਰਲੀਮੈਂਟ ਵਿੱਚ ਖੁੱਲ੍ਹ ਕੇ ਇਸ ਮੁੱਦੇ 'ਤੇ ਗੱਲਬਾਤ ਹੋਣੀ ਚਾਹੀਦੀ ਹੈ। ਉਹ ਰਾਫੇਲ ਹਵਾਈ ਜਹਾਜ਼ ਦਾ ਕਾਗਜ਼ੀ ਮਾਡਲ ਪਾਰਲੀਮੈਂਟ ਵਿੱਚ ਇਸ ਲਈ ਲਿਆਏ ਹਨ ਕਿ ਦੇਸ਼ ਦੇ ਲੋਕਾਂ ਨੂੰ ਦੱਸਿਆ ਜਾ ਸਕੇ ਕਿ ਜਿਸ ਰਿਲਾਇੰਸ ਕੰਪਨੀ ਨੂੰ ਰਾਫੇਲ ਹਵਾਈ ਜਹਾਜ਼ ਬਾਰੇ ਠੇਕਾ ਦਿੱਤਾ ਗਿਆ ਹੈ, ਉਹ ਕਾਗਜ਼ ਦਾ ਹਵਾਈ ਜਹਾਜ਼ ਦਾ ਮਾਡਲ ਤੱਕ ਬਣਾਉਣ 'ਚ ਸਮਰੱਥ ਨਹੀਂ। ਉਨ੍ਹਾਂ ਕਿਹਾ ਕਿ ਜੇ ਮੋਦੀ ਸਰਕਾਰ ਨੇ ਰਾਫੇਲ ਹਵਾਈ ਜਹਾਜ਼ ਸੌਦੇ ਦੀ ਜਾਂਚ ਨਾ ਕਰਵਾਈ ਤਾਂ ਸਲ 2019 ਵਿੱਚ ਸੱਤਾ ਵਿੱਚ ਆਉਣ 'ਤੇ ਕਾਂਗਰਸ ਇਸ ਘਪਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਦੇ ਚਿਹਰੇ ਬੇਨਕਾਬ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ