Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਡੈਲਟਾ ਵੇਰੀਐਂਟ ਦੇ ਡਰੋਂ ਟਰੈਵਲ ਸਬੰਧੀ ਪਾਬੰਦੀਆਂ ਨਹੀਂ ਹਟਾਏਗਾ ਅਮਰੀਕਾ

July 27, 2021 12:13 AM

ਵਾਸਿ਼ੰਗਟਨ, 26 ਜੁਲਾਈ (ਪੋਸਟ ਬਿਊਰੋ) : ਹੱਦੋਂ ਵੱਧ ਤੇਜ਼ੀ ਨਾਲ ਫੈਲਣ ਵਾਲੇ ਡੈਲਟਾ ਵੇਰੀਐਂਟ ਅਤੇ ਅਮਰੀਕਾ ਵਿੱਚ ਕਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਕਾਰਨ ਅਮਰੀਕਾ ਵੱਲੋਂ ਹਾਲ ਦੀ ਘੜੀ ਟਰੈਵਲ ਸਬੰਧੀ ਪਾਬੰਦੀਆਂ ਹਟਾਉਣ ਤੋਂ ਇਨਕਾਰ ਕੀਤਾ ਗਿਆ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ।
ਸੁ਼ੱਕਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਹੋਈ ਸੀਨੀਅਰ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਇਸ ਤੋਂ ਭਾਵ ਇਹ ਹੈ ਕਿ 2020 ਤੋਂ ਪੂਰੀ ਦੁਨੀਆ ਦੀ ਆਬਾਦੀ ਨੂੰ ਅਮਰੀਕਾ ਆਉਣ ਤੋਂ ਰੋਕਣ ਵਾਲੀਆਂ ਟਰੈਵਲ ਸਬੰਧੀ ਪਾਬੰਦੀਆਂ ਨੂੰ ਨੇੜ ਭਵਿੱਖ ਵਿੱਚ ਹਟਾਇਆ ਨਹੀਂ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕਾ ਤੇ ਹੋਰਨਾਂ ਦੇਸ਼ਾਂ ਵਿੱਚ ਫੈਲ ਰਹੇ ਡੈਲਟਾ ਵੇਰੀਐਂਟ ਕਾਰਨ ਕੋਵਿਡ-19 ਮਾਮਲਿਆਂ ਵਿੱਚ ਕਾਫੀ ਵਾਧਾ ਹੋਇਆ ਹੈ। ਇਨ੍ਹਾਂ ਮਾਮਲਿਆਂ ਵਿੱਚ ਬਹੁਤਾਤ ਉਨ੍ਹਾਂ ਲਕਾਂ ਦੀ ਹੈ ਜਿਨ੍ਹਾਂ ਨੇ ਵੈਕਸੀਨੇਸ਼ਨ ਨਹੀਂ ਕਰਵਾਈ ਹੋਈ ਤੇ ਇਨ੍ਹਾਂ ਵਿੱਚ ਆਉਣ ਵਾਲੇ ਹਫਤਿਆਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।
ਇਸ ਐਲਾਨ ਨਾਲ ਅਮਰੀਕੀ ਏਅਰਲਾਈਨਜ਼ ਤੇ ਅਮਰੀਕੀ ਟੂਰਿਜ਼ਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। ਜਿ਼ਕਰਯੋਗ ਹੈ ਕਿ ਏਅਰਲਾਈਨਜ਼ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਇਹ ਪਾਬੰਦੀਆਂ ਹਟਾਉਣ ਲਈ ਵ੍ਹਾਈਟ ਹਾਊਸ ਵਿੱਚ ਲਾਬਿੰਗ ਕੀਤੀ ਜਾਂਦੀ ਰਹੀ ਹੈ। ਇਸ ਸਮੇਂ ਅਮਰੀਕਾ ਵੱਲੋਂ ਉਨ੍ਹਾਂ ਗੈਰ ਅਮਰੀਕੀ ਨਾਗਰਿਕਾਂ ਉੱਤੇ ਪਾਬੰਦੀ ਲਗਾਈ ਗਈ ਹੈ ਜਿਹੜੇ ਪਿਛਲੇ 14 ਦਿਨਾਂ ਵਿੱਚ ਯੂਨਾਈਟਿਡ ਕਿੰਗਡਮ, ਯੂਰਪ ਦੇ 26 ਦੇਸ਼ਾਂ, ਆਇਰਲੈਂਡ, ਚੀਨ, ਭਾਰਤ, ਸਾਊਥ ਅਫਰੀਕਾ, ਇਰਾਨ ਤੇ ਬ੍ਰਾਜ਼ੀਲ ਤੋਂ ਗਏ ਹਨ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ