Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਗੈਂਗਸਟਰ ਤੋਂ ਫੜੀ ਕਾਰ ਗਾਇਬ ਹੋਣ ਲਈ ਸਾਬਕਾ ਇੰਸਪੈਕਟਰ ਉੱਤੇ ਕੇਸ ਦਰਜ

December 14, 2018 08:36 AM

ਫਗਵਾੜਾ, 13 ਦਸੰਬਰ (ਪੋਸਟ ਬਿਊਰੋ)- ਗੈਂਗਸਟਰ ਸੁੁੱਖਾ ਕਾਹਲਵਾਂ ਕਤਲ ਕੇਸ ਵਿੱਚ ਹਮਲਾਵਰਾਂ ਵੱਲੋਂ ਵਰਤੀ ਗਈ ਕਾਰ ਫਗਵਾੜਾ ਥਾਣੇ ਤੋਂ ਗਾਇਬ ਹੋ ਗਈ ਹੈ। ਕੇਸ ਪ੍ਰਾਪਰਟੀ ਵੱਜੋਂ ਜ਼ਬਤ ਕੀਤੀ ਗਈ ਇਸ ਕਾਰ ਦੀ ਦੁਰਵਰਤੋਂ ਕਰਨ ਉੱਤੇ ਇਸ ਥਾਣੇ ਦੇ ਸਾਬਕਾ ਐੱਸ ਐੱਚ ਓ ਇੰਸਪੈਕਟਰ ਇੰਦਰਜੀਤ ਸਿੰਘ 'ਤੇ ਕੇਸ ਦਰਜ ਕੀਤਾ ਗਿਆ ਹੈ। ਕਪੂਰਥਲਾ ਪੁਲਸ ਇੰਦਰਜੀਤ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈਣ ਦੀ ਤਿਆਰੀ ਵਿੱਚ ਹੈ। ਪੁੱਛਗਿੱਛ ਵਿੱਚ ਉਸ ਤੋਂ ਗੈਂਗਸਟਰਾਂ ਤੋਂ ਜ਼ਬਤ ਕਾਰ ਦੇ ਬਾਰੇ ਪੁੱਛਗਿੱਛ ਕੀਤੀ ਜਾਏਗੀ। ਇਸ ਵਕਤ ਉਹ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਐਸ ਟੀ ਐਫ ਨੇ 2017 ਵਿੱਚ ਗ੍ਰਿਫਤਾਰ ਕੀਤਾ ਸੀ।
ਵਰਨਣ ਯੋਗ ਹੈ ਕਿ ਸੁੱਖਾ ਕਾਹਲਵਾਂ ਨੇ ਗੈਂਗਸਟਰ ਗੌਂਡਰ ਦੇ ਭਰਾ ਦਾ ਕਤਲ ਕੀਤਾ ਸੀ। ਇਸ ਦਾ ਬਦਲਾ ਲੈਣ ਲਈ 21 ਜਨਵਰੀ 2015 ਨੂੰ ਜਲੰਧਰ-ਫਗਵਾੜਾ ਜੀ ਟੀ ਰੋਡ ਉਤੇ ਗੈਂਗਸਟਰ ਸੁੱਖਾ ਕਾਹਲਵਾਂ ਉਤੇ ਗੌਂਡਰ ਦੇ ਸਾਥੀ ਗੈਂਗਸਟਰਾਂ ਨੇ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਉਸ ਦਿਨ ਸੁੱਖਾ ਕਾਹਲਵਾਂ ਦੀ ਜਲੰਧਰ ਕੋਰਟ ਵਿੱਚ ਪੇਸ਼ੀ ਸੀ। ਪੇਸ਼ੀ ਦੇ ਬਾਅਦ ਪੁਲਸ ਦੀ ਜੀਪ ਵਿੱਚ ਉਸ ਨੂੰ ਵਾਪਸ ਨਾਭਾ ਜੇਲ੍ਹ ਲਿਜਾਇਆ ਜਾ ਰਿਹਾ ਸੀ। ਉਸ ਦੇ ਸਰੀਰ ਵਿੱਚੋਂ ਡਾਕਟਰਾਂ ਨੇ ਤਿੰਨ ਗੋਲੀਆਂ ਅਤੇ 35 ਛਰੇ ਕੱਢੇ ਸਨ। ਪੁਲਸ ਨੇ ਬਾਅਦ ਵਿੱਚ ਗੈਂਗਸਟਰਾਂ ਨੂੰ ਫੜ ਲਿਆ ਤੇ ਉਨ੍ਹਾਂ ਨੇ ਜੋ ਕਾਰ ਇਸਤੇਮਾਲ ਕੀਤੀ ਸੀ, ਉਸ ਨੂੰ ਫਗਵਾੜਾ ਥਾਣੇ ਵਿੱਚ ਰੱਖਿਆ ਗਿਆ ਸੀ।
ਇੰਸਪੈਕਟਰ ਇੰਦਰਜੀਤ ਨੂੰ ਸਪੈਸ਼ਲ ਟਾਸਕ ਫੋਰਸ ਨੇ ਨਾਜਾਇਜ਼ ਹਥਿਆਰ ਰੱਖਣ ਅਤੇ ਨਸ਼ਾ ਤਸਕਰੀ ਦੇ ਦੋਸ਼ ਵਿੱਚ 12 ਜੂਨ 2017 ਨੂੰ ਗ੍ਰਿਫਤਾਰ ਕੀਤਾ ਸੀ। ਉਸ ਦੇ ਜਲੰਧਰ ਅਤੇ ਫਗਵਾੜਾ ਵਾਲੇ ਘਰ ਵਿੱਚੋਂ ਨੌਂ ਐੱਮ ਐੱਮ ਦੀ ਪਿਸਟਲ, 38 ਬੋਰ ਰਿਵਾਲਵਰ ਏ ਕੇ 47 ਅਤੇ 16.50 ਲੱਖ ਰੁਪਏ ਬਰਾਮਦ ਹੋਏ ਸਨ। ਇੰਦਰਜੀਤ ਤੋਂ ਪੁੱਛਗਿੱਛ ਦੇ ਬਾਅਦ ਉਸ ਦੀ ਨਿਸ਼ਾਨਦੇਹੀ 'ਤੇ ਉਸ ਦੇ ਫਗਵਾੜਾ ਦੇ ਦੂਸਰੇ ਸਰਕਾਰੀ ਕੁਆਰਟਰ 'ਚੋਂ ਤਿੰਨ ਕਿਲੋ ਸਮੈਕ ਅਤੇ ਚਾਰ ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ