Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਆਈ ਸੀ ਸੀ ਤਾਲਿਬਾਨ ਦੇ ਜੰਗੀ ਅਪਰਾਧਾਂ ਦੀ ਜਾਂਚ ਕਰ ਰਿਹੈ

July 27, 2021 02:17 AM

ਕਾਬੁਲ, 26 ਜੁਲਾਈ (ਪੋਸਟ ਬਿਊਰੋ)- ਅਫਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਕੀਤੇ ਕਤਲੇਆਮ ਨੂੰ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਚੁੱਕਣ ਪਿੱਛੋਂ ਕੌਮਾਂਤਰੀ ਅਪਰਾਧਕ ਅਦਾਲਤ (ਆਈ ਸੀ ਸੀ) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਲਿਬਾਨ ਨੇ ਖਾਸ ਤੌਰ ਉੱਤੇ ਕੰਧਾਰ ਸੂਬੇ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ਨਾਲ ਲੱਗਦੇ ਸਪਿੰਨ ਬੋਲਡਕ ਸ਼ਹਿਰ ਵਿੱਚ ਨਿਰਦੋਸ਼ ਨਾਗਰਿਕਾਂ, ਔਰਤਾਂ ਤੇ ਬੱਚਿਆਂ ਨੂੰ ਮਾਰ ਦਿੱਤਾ ਹੈ। ਇੱਥੇ ਸੂਬੇ ਦੇ ਅਧਿਕਾਰੀਆਂ ਦੇ ਰਿਸ਼ਤੇਦਾਰ, ਫੌਜ ਤੇ ਪੁਲਸ ਦੇ ਮੁਲਾਜ਼ਮਾਂ ਨੂੰ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ, ਫਿਰ ਗੋਲੀ ਨਾਲ ਉਡਾ ਦਿੱਤਾ। ਕੁਝ ਥਾਵਾਂ ਉੱਤੇ ਸਿਰ ਕਲਮ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਅੱਠ ਅਤੇ 16 ਜੁਲਾਈ ਨੂੰ ਸੰਘਰਸ਼ ਦੌਰਾਨ ਤਾਲਿਬਾਨ ਨੇ ਸਰਕਾਰ ਤੇ ਫੌਜ ਦੇ ਜਾਸੂਸਾਂ ਦੀ ਭਾਲ ਕੀਤੀ ਤੇ ਸਾਰੇ ਲੋਕਾਂ ਨੂੰ ਗੋਲੀ ਮਾਰ ਦਿੱਤੀ।
ਹਿਊਮਨ ਰਾਈਟ ਵਾਚ ਦੀ ਐਸੋਸੀਏਟ ਡਾਇਰੈਕਟਰ, ਏਸ਼ੀਆ ਪੈਟ੍ਰੀਸ਼ੀਆ ਗੋਸਮੈਨ ਨੇ ਕਿਹਾ ਕਿ ਤਾਲਿਬਾਨ ਨੇ ਇੱਥੇ ਤਿੰਨ ਸੌ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਅਣਪਛਾਤੀ ਜਗ੍ਹਾ ਉੱਤੇ ਲੈ ਗਏ। ਇਸ ਦਾ ਖਦਸ਼ਾ ਹੈ ਕਿ ਤਾਲਿਬਾਨ ਇੱਥੇ ਹੋਰ ਜ਼ਿਆਦਾ ਖੂਨ ਖਰਾਬਾ ਕਰ ਸਕਦਾ ਹੈ। ਤਾਲਿਬਾਨ ਨੇਤਾਵਾਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੋਂ ਇਨਕਾਰ ਕੀਤਾ ਹੈ, ਪਰ ਜ਼ਮੀਨੀ ਪੱਧਰ ਉੱਤੇ ਹਾਲਾਤ ਦੱਸਦੇ ਹਨ ਕਿ ਨਿਰਦੋਸ਼ ਲੋਕਾਂ ਉੱਤੇ ਜ਼ੁਲਮ ਹੋ ਰਿਹਾ ਹੈ। ਇਸ ਸੰਬੰਧ ਵਿੱਚ ਕੌਮਾਂਤਰੀ ਅਪਰਾਧਕ ਅਦਾਲਤ (ਆਈ ਸੀ ਸੀ) ਨੇ ਜੰਗੀ ਅਪਰਾਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਕੇਸਾਂ ਵਿੱਚ ਉਹ ਤਾਲਿਬਾਨੀ ਕਮਾਂਡਰ ਦੋਸ਼ੀ ਮੰਨੇ ਜਾਣਗੇ, ਜਿਨ੍ਹਾਂ ਦੀ ਅਗਵਾਈ ਵਿੱਚ ਨਿਰਦੋਸ਼ ਲੋਕਾਂ ਉੱਤੇੇ ਜ਼ੁਲਮ ਹੋ ਰਿਹਾ ਹੈ।
ਪੈਟ੍ਰੀਸ਼ੀਆ ਗੋਸਮੈਨ ਨੇ ਕਿਹਾ ਕਿ ਯੂ ਐੱਨ ਓ, ਅਮਰੀਕਾ ਅਤੇ ਹੋਰ ਦੇਸ਼ਾਂ ਨੂੰ ਹੱਤਿਆ ਦਾ ਇਹ ਸਿਲਸਿਲਾ ਬੰਦ ਕਰਵਾਉਣ ਲਈ ਤਾਲਿਬਾਨ ਨੂੰ ਸਖਤ ਸੰਦੇਸ਼ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਪਿੰਨ ਬੋਲਡਕ ਵਿੱਚ ਲਾਸ਼ਾਂ ਮਿਲੀਆਂ ਹਨ, ਜਦੋਂ ਕਿ ਲਾਪਤਾ ਤਿੰਨ ਸੌ ਲੋਕਾਂ ਦਾ ਅਜੇ ਕੋਈ ਪਤਾ ਨਹੀਂ ਲੱਗਾ ਹੈ।ਏ ਐਨ ਆਈ ਮੁਤਾਬਕ ਅਫਗਾਨ ਫੌਜ ਨੇ ਹਵਾਈ ਹਮਲਿਆਂ ਵਿੱਚ ਹੈਲੀਕਾਪਟਰ ਦੀ ਮਦਦ ਲੈਣੀ ਸ਼ੁਰੂ ਕਰ ਦਿੱਤੀ ਹੈ। ਬਲਖ ਸੂਬੇ ਵਿੱਚ ਤਾਲਿਬਾਨ ਦੇ ਟਿਕਾਣਿਆਂ ਉੱਤੇ ਹੈਲੀਕਾਪਟਰ ਨਾਲ ਫਾਇਰਿੰਗ ਕੀਤੀ ਗਈ। ਇਸ ਆਪਰੇਸ਼ਨ ਵਿੱਚ ਤਾਲਿਬਾਨ ਦੇ 81 ਅੱਤਵਾਦੀ ਮਾਰੇ ਗਏ। ਹਵਾਈ ਹਮਲੇ ਵਿੱਚ ਅੱਤਵਾਦੀਆਂ ਦੇ ਵਾਹਨ ਤੇ ਗੋਲਾ ਬਾਰੂਦ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ