Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਜਗਪ੍ਰੀਤ ਜੱਗੀ ਕਤਲ ਕੇਸ ਦੀ ਜਾਂਚ ਹਾਈ ਕੋਰਟ ਨੇ ਸੀ ਬੀ ਆਈ ਨੂੰ ਸੌਂਪੀ

December 14, 2018 08:37 AM

ਚੰਡੀਗੜ੍ਹ, 13 ਦਸੰਬਰ (ਪੋਸਟ ਬਿਊਰੋ)- ਹੁਸ਼ਿਆਰਪੁਰ ਵਿੱਚ ਸਾਲ 2016 ਵਿੱਚ ਹੋਏ ਜਗਪ੍ਰੀਤ ਸਿੰਘ ਉਰਫ ਜੱਗੀ ਦੇ ਕਤਲ ਦੇ ਕੇਸ ਦੀ ਜਾਂਚ ਲਈ ਹਾਈ ਕੋਰਟ ਨੇ ਸੀ ਬੀ ਆਈ ਨੂੰ ਆਦੇਸ਼ ਦਿੰਦੇ ਹੋਏ ਇੱਕ ਮਹੀਨੇ ਅੰਦਰ ਇਸ ਜਾਂਚ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦੇ ਦਿੱਤੇ ਹਨ।
ਇਸ ਮਾਮਲੇ ਵਿੱਚ ਪੰਜਾਬ ਪੁਲਸ ਵੱਲੋਂ ਕੀਤੀ ਜਾਂਚ 'ਤੇ ਸਵਾਲ ਉਠਾਉਂਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਜਿਸ ਤਰ੍ਹਾਂ ਪੁਲਸ ਨੇ ਇਸ ਦੀ ਜਾਂਚ ਕਰ ਕੇ ਕਈ ਮਹੱਤਵ ਪੂਰਨ ਸਬੂਤਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ, ਉਹ ਬੇਹੱਦ ਗੰਭੀਰ ਹੈ। ਇਸ ਲਈ ਇਸ ਕੇਸ ਦੀ ਜਾਂਚ ਸੀ ਬੀ ਆਈ ਹੀ ਕਰ ਸਕਦੀ ਹੈ। ਜਸਟਿਸ ਰਾਜਨ ਗੁਪਤਾ ਨੇ ਇਹ ਹੁਕਮ ਇਸ ਕੇਸ ਵਿੱਚ ਇੱਕ ਦੋਸ਼ੀ ਦੀ ਜ਼ਮਾਨਤ ਪਟੀਸ਼ਨ ਰੱਦ ਕਰਦੇ ਹੋਏ ਦਿੱਤੇ ਹਨ। ਹਾਈ ਕੋਰਟ ਨੇ ਪਟੀਸ਼ਨਰ ਨੂੰ ਨਵੇਂ ਸਿਰੇ ਤੋਂ ਇਸ ਮੰਗ ਬਾਰੇ ਪਟੀਸ਼ਨ ਦਾਇਰ ਕਰਨ ਅਤੇ ਪੰਜਾਬ ਪੁਲਸ ਨੂੰ ਇਸ ਕੇਸ ਦਾ ਪੂਰਾ ਰਿਕਾਰਡ ਸੀ ਬੀ ਆਈ ਨੂੰ ਟਰਾਂਸਫਰ ਕਰਨ ਦੇ ਹੁਕਮ ਦਿੱਤੇ ਹਨ। ਇਸ ਕਤਲ ਨੂੰ ਪਹਿਲਾਂ ਇੱਕ ਹਾਦਸਾ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰੰਤੂ ਬਾਅਦ ਵਿੱਚ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਦੋਸ਼ਾਂ ਦੇ ਕਾਰਨ ਇਸ ਮਾਮਲੇ ਵਿੱਚ ਦੋਸ਼ੀ ਫੜੇ ਗਏ ਸਨ ਅਤੇ ਉਨ੍ਹਾਂ ਨੇ ਇਸ ਹੱਤਿਆ ਨੂੰ ਕਬੂਲ ਕਰ ਲਿਆ ਸੀ। ਇਸ ਤੋਂ ਪਹਿਲਾਂ ਕਿ ਦੋਸ਼ੀਆਂ ਦੇ ਖਿਲਾਫ ਕੋਈ ਕਾਰਵਾਈ ਕੀਤੀ ਜਾਂਦੀ, ਇੱਕ ਦੋਸ਼ੀ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਲੈ ਚੁੱਕਾ ਸੀ।
ਵਰਨਣ ਯੋਗ ਹੈ ਕਿ ਫਰਵਰੀ 2016 ਵਿੱਚ ਜਗਪ੍ਰੀਤ ਜੱਗੀ ਦੀ ਲਾਸ਼ ਕੰਢੀ ਕਨਾਲ ਵਿੱਚ ਡੁੱਬੀ ਹੋਈ ਇਨੋਵਾ ਕਾਰ ਵਿੱਚੋਂ ਮਿਲੀ ਸੀ। ਇਸ ਕੇਸ ਵਿੱਚ ਪਰਮਜੀਤ ਸਿੰਘ, ਜਿਸ ਦੀ ਜ਼ਮਾਨਤ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ, ਨੇ ਓਦੋਂ ਪੁਲਸ ਨੂੰ ਦੱਸਿਆ ਸੀ ਕਿ ਉਹ, ਜਗਪ੍ਰੀਤ ਅਤੇ ਗੁਰਜਿੰਦਰ ਉਰਫ ਲਹਿੰਬਰ ਦਾਤਾਰਪੁਰ ਤੋਂ ਆ ਰਹੇ ਸਨ, ਇਸ ਦੌਰਾਨ ਖਾਰੋੜਾ ਵਡਾਲਾ ਦੇ ਕੋਲ ਜਦ ਉਨ੍ਹਾਂ ਦੀ ਕਾਰ ਪਹੁੰਚੀ ਤਾਂ ਉਨ੍ਹਾਂ ਦੇ ਸਾਹਮਣੇ ਅਚਾਨਕ ਇੱਕ ਹੋਰ ਕਾਰ ਆ ਗਈ, ਜਿਸ ਕਾਰਨ ਉਨ੍ਹਾਂ ਦੀ ਕਾਰ ਕਾਬੂ ਤੋਂ ਬਾਹਰ ਹੋ ਕੇ ਕੰਢੀ ਕਨਾਲ ਵਿੱਚ ਜਾ ਡਿੱਗੀ। ਇਸ ਵਿੱਚ ਪਰਮਜੀਤ ਤੇ ਗੁਰਜਿੰਦਰ ਤਾਂ ਬਚ ਗਏ, ਪਰ ਜਗਪ੍ਰੀਤ ਦੀ ਮੌਤ ਹੋ ਗਈ। ਚਾਰ ਦਿਨ ਬਾਅਦ ਜਗਪ੍ਰੀਤ ਦੇ ਅੰਕਲ ਪ੍ਰਦੀਪ ਸਿੰਘ ਨੇ ਪੁਲਸ ਵਿੱਚ ਸ਼ਿਕਾਇਤ ਕੀਤੀ ਕਿ ਉਸ ਦੇ ਭਤੀਜੇ ਦੀ ਹੱਤਿਆ ਕੀਤੀ ਗਈ ਹੈ, ਇਸ ਵਿੱਚ ਪਰਮਜੀਤ, ਗੁਰਜਿੰਦਰ, ਅਮਿਤ ਕੁਮਾਰ ਅਤੇ ਨਵਜੋਤ ਸਿੰਘ ਨੂੰ ਦੋਸ਼ੀ ਬਣਾਇਆ ਗਿਆ ਸੀ। ਇਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਕੇ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਇਨ੍ਹਾਂ ਨੇ ਸਵੀਕਾਰ ਕੀਤਾ ਕਿ ਉਨ੍ਹਾਂ ਨੇ ਜਗਪ੍ਰੀਤ ਦਾ ਕਤਲ ਕੀਤਾ ਸੀ। ਮੈਡੀਕਲ ਰਿਪੋਰਟ ਤੋਂ ਵੀ ਕਤਲ ਦੀ ਪੁਸ਼ਟੀ ਹੋ ਗਈ। ਜਾਂਚ ਪੂਰੀ ਕਰਨ ਪਿੱਛੋਂ ਅਦਾਲਤ ਵਿੱਚ ਚਲਾਨ ਪੇਸ਼ ਹੋਣ ਦੇ ਬਾਅਦ ਇੱਕ ਦੋਸ਼ੀ ਨੂੰ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ, ਕਿਉਂਕਿ ਇਸ ਕਤਲ ਦੇ ਅਲੱਗ ਅਲੱਗ ਸਬੂਤ ਹਾਈ ਕੋਰਟ ਵਿੱਚ ਰੱਖੇ ਗਏ ਤੇ ਪੁਲਸ ਨੇ ਉਨ੍ਹਾਂ ਦਾ ਸਖਤੀ ਨਾਲ ਵਿਰੋਧ ਨਹੀਂ ਸੀ ਕੀਤਾ। ਟਰਾਇਲ ਦੇ ਦੌਰਾਨ ਕਈ ਗਵਾਹ ਮੁਕਰ ਗਏ। ਮ੍ਰਿਤਕ ਦੀ ਮਾਂ, ਜਿਸ ਨੇ ਦੋਸ਼ੀ ਦੀ ਅਗਾਊਂ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ, ਨੇ ਵੀ ਬਾਅਦ ਵਿੱਚ ਪਟੀਸ਼ਨ ਵਾਪਸ ਲੈ ਲਈ। ਮਾਰਚ ਵਿੱਚ ਹਾਈ ਕੋਰਟ ਨੇ ਇਸ ਨੂੰ ਗੰਭੀਰ ਮੰਨਦੇ ਹੋਏ ਟਰਾਇਲ ਕੋਰਟ ਵਿੱਚ ਚੱਲ ਰਹੀ ਸੁਣਵਾਈ 'ਤੇ ਰੋਕ ਲਾ ਦਿੱਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ