Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਵਿਜੇ ਮਾਲਿਆ ਦੀਆਂ ਜਾਇਦਾਦਾਂ ਸੰਸਾਰ ਭਰ `ਚੋਂ ਜ਼ਬਤ ਹੋਣਗੀਆਂ

July 28, 2021 02:38 AM

ਲੰਡਨ, 27 ਜੁਲਾਈ (ਪੋਸਟ ਬਿਊਰੋ)- ਬ੍ਰਿਟਿਸ਼ ਹਾਈ ਕੋਰਟ ਨੇ ਭਾਰਤ ਸਰਕਾਰ ਦੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਦੀਵਾਲੀਆ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤੀ ਬੈਂਕਾਂ ਲਈ ਦੁਨੀਆ ਭਰ ਵਿੱਚ ਫੈਲੀਆਂ ਉਸ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਰਸਤਾ ਆਸਾਨ ਹੋ ਗਿਆ ਹੈ।
ਵਿਜੇ ਮਾਲਿਆ ਨੇ ਬੰਦ ਹੋ ਚੁੱਕੀ ਆਪਣੀ ਕਿੰਗਫਿਸ਼ਰ ਏਅਰਲਾਈਨਸ ਲਈ ਭਾਰਤੀ ਬੈਂਕਾਂ ਤੋਂ ਨੌਂ ਹਜ਼ਾਰ ਕਰੋੜ ਰੁਪਏ ਤੋਂ ਵੱਧ ਕਰਜ਼ਾ ਲਿਆ ਸੀ ਤੇ ਜਦੋਂ ਕੰਪਨੀ ਡੁੱਬੀ ਤਾਂ ਕਰਜ਼ਾ ਚੁਕਾਏ ਬਿਨਾਂ ਲੰਡਨ ਭੱਜ ਗਿਆ। ਉਸ ਦੇ ਖਿਲਾਫ ਭਾਰਤੀ ਸਟੇਟ ਬੈਂਕ ਦੀ ਅਗਵਾਈ ਵਿੱਚ ਭਾਰਤੀ ਬੈਂਕਾਂ ਦੇ ਇੱਕ ਗਰੁੱਪ ਨੇ ਬਰਤਾਨਵੀ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ।ਭਾਰਤ ਵਿੱਚ ਮਾਲਿਆ ਦੀ ਬੈਂਕਾਂ ਨਾਲ ਧੋਖਾਧੜੀ ਤੇ ਮਨੀਲਾਂਡਰਿੰਗ ਮਾਮਲੇ ਵਿੱਚ ਭਾਲ ਹੈ। ਬਰਤਾਨੀਆ ਵਿੱਚ ਹਾਲੇ ਉਹ ਜ਼ਮਾਨਤ ਉੱਤੇ ਹੈ ਤੇ ਉਸ ਨੇ ਉਥੇ ਸ਼ਰਨ ਲੈਣ ਲਈ ਅਪੀਲ ਵੀ ਕੀਤੀ ਹੋਈ ਹੈ।
ਹਾਈ ਕੋਰਟ ਦੇ ਚਾਂਸਰੀ ਡਵੀਜ਼ਨ ਦੀ ਵਰਚੁਅਲ ਸੁਣਵਾਈ ਵੇਲੇ ਚੀਫ ਇੰਸਲਵੈਂਸੀ ਐਂਡ ਕੰਪਨੀ ਕੋਰਟ (ਆਈ ਸੀ ਸੀ) ਦੇ ਜੱਜ ਮਾਈਕਲ ਬ੍ਰਿਗਸ ਨੇ ਮਾਲਿਆ ਨੂੰ ਦੀਵਾਲੀਆ ਐਲਾਨ ਦਿੱਤਾ ਹੈ। ਜੱਜ ਨੇ ਕਿਹਾ ਕਿ ਉਨ੍ਹਾਂ ਨੇ ਇਹ ਤੈਅ ਕਰਨਾ ਹੈ ਕਿ ਕੀ ਨਿਸ਼ਚਿਤ ਸਮੇਂ ਵਿੱਚ ਪਟੀਸ਼ਨ ਨੂੰ ਕਰਜ਼ੇ ਦੇ ਪੂਰਨ ਭੁਗਤਾਨ ਦੀ ਅਸਲੀ ਸੰਭਾਵਨਾ ਹੈ। ਜੱਜ ਨੇ ਇਹ ਵੀ ਕਿਹਾ ਕਿ ਇਸ ਦੀ ਸੰਭਾਵਨਾ ਬਹੁਤ ਘੱਟ ਹੈ ਕਿ ਮਾਲਿਆ ਵੱਲੋਂ ਉਚਿਤ ਸਮੇਂ ਵਿੱਚ ਪੂਰਨ ਕਰਜ਼ੇ ਦਾ ਭੁਗਤਾਨ ਕੀਤਾ ਜਾਵੇਗਾ।ਮਾਲਿਆ ਦੇ ਵਕੀਲ ਨੇ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰਨ ਦਾ ਸੰਕੇਤ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ