Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਆਮਦਨ ਤੋਂ ਵੱਧ ਜਾਇਦਾਦ ਵਾਲੇ ਕੇਸ ਵਿੱਚ ਸਾਬਕਾ ਮੰਤਰੀ ਬੰਧੂ ਤਿਰਕੀ ਗ੍ਰਿਫਤਾਰ

December 14, 2018 08:45 AM

ਰਾਂਚੀ, 13 ਦਸੰਬਰ (ਪੋਸਟ ਬਿਊਰੋ)- ਝਾਰਖੰਡ ਰਾਜ ਵਿੱਚ ਮਧੂ ਕੋੜਾ ਸਰਕਾਰ 'ਚ ਮੰਤਰੀ ਰਹੇ ਬੰਧੂ ਤਿਰਕੀ ਨੂੰ ਸੀ ਬੀ ਆਈ ਦੀ ਆਰਥਿਕ ਅਪਰਾਧ ਸ਼ਾਖਾ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਕੱਲ੍ਹ ਬਨਹੌਰਾ ਵਿਚਲੇ ਉਨ੍ਹਾਂ ਦੇ ਘਰ ਤੋਂ ਹੋਈ। ਉਸ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਅਦਾਲਤ ਦੇ ਆਦੇਸ਼ 'ਤੇ ਉਨ੍ਹਾਂ ਨੂੰ 15 ਦਸੰਬਰ ਤੱਕ ਲਈ ਜੁਡੀਸ਼ੀਅਲ ਹਿਰਾਸਤ ਵਿੱਚ ਬਿਰਸਾ ਮੁੰਡਾ ਕੇਂਦਰੀ ਜੇਲ੍ਹ ਹੋਟਵਾਰ ਭੇਜ ਦਿੱਤਾ ਗਿਆ ਹੈ। ਤਿਰਕੀ ਇਸ ਵਕਤ ਝਾਰਖੰਡ ਵਿਕਾਸ ਮੋਰਚਾ ਦੇ ਕੇਂਦਰੀ ਜਨਰਲ ਸਕੱਤਰ ਹਨ।
ਸੀ ਬੀ ਆਈ ਦੀ ਦਿੱਲੀ ਸ਼ਾਖਾ ਨੇ 2010 ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਵਿੱਚ ਬੰਧੂ ਤਿਰਕੀ ਉਤੇ ਕੇਸ ਦਰਜ ਕੀਤਾ ਸੀ। ਬੰਧੂ ਤਿਰਕੀ ਦੇ ਖਿਲਾਫ 19 ਨਵੰਬਰ ਨੂੰ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਇਸੇ ਵਾਰੰਟ ਦੇ ਆਧਾਰ ਉੱਤੇ ਸੀ ਬੀ ਆਈ ਨੇ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਇਸ ਕੇਸ ਦੀ ਜਾਂਚ ਕਰ ਰਹੀ ਸੀ ਬੀ ਆਈ ਟੀਮ ਨੇ ਮਈ 2013 ਵਿੱਚ ਕਲੋਜ਼ਰ ਰਿਪੋਰਟ ਦਾਖਲ ਕੀਤੀ ਸੀ। ਇਸ ਰਿਪੋਰਟ ਵਿੱਚ ਆਮਦਨ ਤੋਂ ਛੇ ਲੱਖ 28 ਹਜ਼ਾਰ ਰੁਪਏ ਦੀ ਜਾਇਦਾਦ ਦੀ ਗੱਲ ਕਹੀ ਗਈ ਸੀ ਅਤੇ ਇਸ ਵਿੱਚ ਪਾਇਆ ਗਿਆ ਸੀ ਕਿ ਵਿੱਤੀ ਸਾਲ 2005-09 ਦੌਰਾਨ ਸਾਬਕਾ ਮੰਤਰੀ ਬੰਧੂ ਤਿਰਕੀ ਦੇ ਸਾਰੇ ਸਰੋਤਾਂ ਤੋਂ ਕੁੱਲ ਆਮਦਨ 20 ਲੱਖ ਰੁਪਏ ਸੀ। ਜਾਂਚ ਵਿੱਚ ਪਤਾ ਲੱਗਾ ਕਿ ਇਸ ਸਮੇਂ ਵਿੱਚ ਉਨ੍ਹਾਂ 26 ਲੱਖ 28 ਹਜ਼ਾਰ ਰੁਪਏ ਦੀ ਜਾਇਦਾਦ ਬਣਾਈ। ਸੀ ਬੀ ਆਈ ਨੇ ਕਲੋਜ਼ਰ ਰਿਪੋਰਟ ਵਿੱਚ ਦੱਸਿਆ ਸੀ ਕਿ ਤਿਰਕੀ ਕੋਲ ਆਮਦਨ ਤੋਂ ਵੱਧ ਜਾਇਦਾਦ ਹੈ, ਪਰ ਓਨੀ ਨਹੀਂ ਕਿ ਉਨ੍ਹਾਂ ਖਿਲਾਫ ਸੀ ਬੀ ਆਈ ਜਾਂਚ ਕਰੇ। ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਨੇ ਕਲੋਜ਼ਰ ਰਿਪੋਰਟ ਦੀ ਸਮੀਖਿਆ ਤੋਂ ਬਾਅਦ ਸੀ ਬੀ ਆਈ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਦਾ ਤਰਕ ਸੀ ਕਿ ਉਨ੍ਹਾਂ (ਬੰਧੂ ਤਿਰਕੀ ਦੀ) ਬਣਾਈ ਜਾਇਦਾਦ ਆਮਦਨ ਤੋਂ 30 ਫੀਸਦੀ ਵੱਧ ਹੈ, ਇਸ ਲਈ ਸੀ ਬੀ ਆਈ ਇਸ ਦੀ ਜਾਂਚ ਕਰੇ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ