Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਰਾਹੁਲ ਗਾਂਧੀ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਲਈ ਸੰਮਨ ਜਾਰੀ

December 14, 2018 08:47 AM

ਰਾਂਚੀ, 13 ਦਸੰਬਰ (ਪੋਸਟ ਬਿਊਰੋ)- ਸਬ ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਅਜੇ ਕੁਮਾਰ ਗੁੜੀਆ ਦੀ ਅਦਾਲਤ ਨੇ ਇਕ ਸ਼ਿਕਾਇਤ ਉੱਤੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਸ ਕੇਸ ਦੀ ਅਗਲੀ ਸੁਣਵਾਈ ਛੇ ਫਰਵਰੀ ਨੂੰ ਨਿਰਧਾਰਤ ਕੀਤੀ ਗਈ ਹੈ। ਅਦਾਲਤ ਨੇ 28 ਨਵੰਬਰ ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਕੱਲ੍ਹ ਅਦਾਲਤ ਨੇ ਇਸ ਕੇਸ ਵਿੱਚ ਨੋਟਿਸ ਲੈਂਦੇ ਹੋਏ ਰਾਹੁਲ ਗਾਂਧੀ ਦੇ ਖਿਲਾਫ ਸੰਮਨ ਜਾਰੀ ਕਰਨ ਦਾ ਆਦੇਸ਼ ਦਿੱਤਾ ਹੈ। ਭਾਜਪਾ ਯੁਵਾ ਮੋਰਚਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਨਵੀਨ ਝਾਅ ਨੇ ਰਾਹੁਲ ਗਾਂਧੀ ਦੇ ਖਿਲਾਫ ਸ਼ਿਕਾਇਤ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ 18 ਮਾਰਚ 2018 ਨੂੰ ਰਾਹੁਲ ਗਾਂਧੀ ਨੇ ਕਾਂਗਰਸ ਦੇ ਜਨਰਲ ਇਜਲਾਸ ਵਿੱਚ ਕਿਹਾ ਸੀ ਕਿ ਇਕ ਕਤਲ ਕੇਸ ਦਾ ਮੁਲਜ਼ਮ ਵੀ ਭਾਜਪਾ ਦਾ ਕੌਮੀ ਪ੍ਰਧਾਨ ਬਣ ਸਕਦਾ ਹੈ, ਪਰ ਕਾਂਗਰਸ ਵਿੱਚ ਏਦਾਂ ਨਹੀਂ ਹੋ ਸਕਦਾ। ਨਵੀਨ ਝਾਅ ਦਾ ਕਹਿਣਾ ਹੈ ਕਿ ਇਸ ਬਿਆਨ ਨਾਲ ਉਨ੍ਹਾਂ ਨੂੰ ਠੇਸ ਪਹੁੰਚੀ ਤੇ ਭਾਜਪਾ ਦਾ ਅਕਸ ਖਰਾਬ ਹੋਇਆ ਹੈ। ਪਹਿਲਾਂ ਸਬ ਡਵੀਜ਼ਨ ਜੱਜ ਅਜੈ ਕੁਮਾਰ ਗੁੜੀਆ ਦੀ ਅਦਾਲਤ ਨੇ ਰਾਹੁਲ ਗਾਂਧੀ ਦੇ ਖਿਲਾਫ ਦਾਖਲ ਇਸ ਸ਼ਿਕਾਇਤ ਨੂੰ ਰੱਦ ਕਰ ਦਿੱਤਾ ਸੀ। ਫਿਰ ਪਟੀਸ਼ਨਰ ਨੇ ਜੱਜ ਦੇ ਆਦੇਸ਼ ਖਿਲਾਫ ਮੈਜਿਸਟਰੇਟ ਦੀ ਅਦਾਲਤ ਵਿੱਚ ਰਿਵੀਜ਼ਨ ਪਟੀਸ਼ਨ ਪਾਈ ਸੀ। ਇਸ ਰਿਵੀਜ਼ਨ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਮੈਜਿਸਟਰੇਟ ਨਵਨੀਤ ਕੁਮਾਰ ਦੀ ਅਦਾਲਤ ਨੇ ਐਸ ਡੀ ਜੇ ਐਮ ਦੇ ਆਦੇਸ਼ ਨੂੰ ਰੱਦ ਕਰ ਦਿੱਤਾ ਸੀ ਅਤੇ ਰਾਹੁਲ ਗਾਂਧੀ ਖਿਲਾਫ ਮਾਣਹਾਨੀ ਮਾਮਲੇ ਵਿੱਚ ਮੁੜ ਸੁਣਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ