Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਹੈਲਥਕੇਅਰ ਵਿੱਚ ਸੁਧਾਰ ਲਈ ਓਨਟਾਰੀਓ ਸਰਕਾਰ ਕਰੇਗੀ 300 ਮਿਲੀਅਨ ਡਾਲਰ ਦਾ ਨਿਵੇਸ਼

July 29, 2021 01:38 AM

ਓਨਟਾਰੀਓ, 28 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਸਰਜੀਕਲ ਉਡੀਕ ਸਮੇਂ ਦੀ ਦਿੱਕਤ ਦੂਰ ਕਰਨ ਤੇ ਹੈਲਥਕੇਅਰ ਤੱਕ ਲੋਕਾਂ ਦੀ ਪਹੁੰਚ ਵਿੱਚ ਸੁਧਾਰ ਕਰਨ ਲਈ 300 ਮਿਲੀਅਨ ਡਾਲਰ ਨਿਵੇਸ਼ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਹਸਪਤਾਲਾਂ ਨੂੰ ਆਪਰੇਟ ਕਰਨ ਲਈ 110 ਤੋਂ 115 ਫੀ ਸਦੀ ਵਧੇਰੇ ਯੋਗ ਬਣਾਇਆ ਜਾਵੇਗਾ।
ਬੁੱਧਵਾਰ ਨੂੰ ਪ੍ਰੋਵਿੰਸ ਨੇ ਆਖਿਆ ਕਿ ਮਹਾਂਮਾਰੀ ਕਾਰਨ ਓਨਟਾਰੀਓ ਵਾਸੀਆਂ ਨੂੰ ਲੋੜੀਂਦੀ ਹੈਲਥਕੇਅਰ ਨਹੀਂ ਮਿਲ ਪਾ ਰਹੀ। ਇਸ ਸਮੇਂ ਸਰਜਰੀਜ਼ ਤੇ ਹੋਰ ਪ੍ਰੋਸੀਜਰਜ਼ ਨੂੰ ਲੀਹ ਉੱਤੇ ਲੈ ਕੇ ਆਉਣਾ ਸਮੇਂ ਦੀ ਮੁੱਖ ਮੰਗ ਹੈ। ਜੂਨ ਦੇ ਸ਼ੁਰੂ ਵਿੱਚ ਪ੍ਰੋਵਿੰਸ ਨੇ ਗੈਰ-ਐਮਰਜੰਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਸਨ। ਅਜਿਹੀਆਂ ਸੇਵਾਵਾਂ ਵੀ ਦਿੱਤੀਆਂ ਜਾਣ ਲੱਗੀਆਂ ਸਨ ਜਿਨ੍ਹਾਂ ਵਿੱਚ ਮਰੀਜ਼ਾਂ ਨੂੰ ਹਸਪਤਾਲ ਰੱਖੇ ਜਾਣ ਦੀ ਲੋੜ ਪੈਂਦੀ ਹੈ।
ਇਹ ਤਬਦੀਲੀਆਂ ਉਸ ਸਮੇਂ ਹੋਈਆਂ ਜਦੋਂ ਓਨਟਾਰੀਓ ਕੋਵਿਡ-19 ਦੇ ਖਾਤਮੇ ਲਈ ਸਹੀ ਦਿਸ਼ਾ ਵੱਲ ਚੁੱਕੇ ਗਏ ਕਦਮਾਂ ਕਾਰਨ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਣ ਸੰਭਵ ਹੋ ਸਕਿਆ ਤੇ ਕੋਵਿਡ-19 ਮਾਮਲਿਆਂ ਵਿੱਚ ਕਮੀ ਦਰਜ ਕੀਤੀ ਗਈ। ਫੋਰਡ ਸਰਕਾਰ ਦਾ ਕਹਿਣਾ ਹੈ ਕਿ ਹੈਲਥਕੇਅਰ ਵਰਕਰਜ਼ ਨੇ ਇਹ ਯਕੀਨੀ ਬਣਾਇਆ ਕਿ ਕੁੱਝ ਮਰੀਜ਼ਾਂ ਨੂੰ ਤਰਜੀਹ ਦਿੱਤੀ ਜਾਵੇ ਤੇ ਕੁੱਝ ਦੇ ਜ਼ਰੂਰੀ ਆਪਰੇਸ਼ਨ ਵੀ ਕਰਵਾਏ ਗਏ। ਪਹਿਲੀ ਮਾਰਚ, 2020 ਤੋਂ ਪਹਿਲੀ ਮਾਰਚ, 2021 ਦਰਮਿਆਨ ਪ੍ਰੋਵਿੰਸ ਵਿੱਚ 76 ਫੀ ਸਦੀ ਮਰੀਜ਼ਾਂ ਦੀ ਸਰਜਰੀ ਕੀਤੀ ਗਈ।
ਇਸ ਤੋਂ ਇਲਾਵਾ ਅਪਰੈਲ 2020 ਤੋਂ ਮਾਰਚ 2021 ਦਰਮਿਆਨ ਓਨਟਾਰੀਓ ਦੇ ਹਸਪਤਾਲਾਂ ਵਿੱਚ 465000 ਸਰਜਰੀਜ਼ ਕੀਤੀਆਂ ਗਈਆਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ