Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਟੋਰਾਂਟੋ ਸ਼ੁਰੂ ਕਰੇਗਾ ਡਾਈਨ ਟੁਗੈਦਰ ਪ੍ਰੋਗਰਾਮ

July 29, 2021 08:45 AM

ਟੋਰਾਂਟੋ, 28 ਜੁਲਾਈ (ਪੋਸਟ ਬਿਊਰੋ) : ਕੋਵਿਡ-19 ਮਹਾਂਮਾਰੀ ਦੀ ਮਾਰ ਸਹਿ ਰਹੇ ਲੋਕਲ ਰੈਸਟੋਰੈਂਟਸ ਦੀ ਮਦਦ ਕਰਨ ਲਈ ਸਿਟੀ ਆਫ ਟੋਰਾਂਟੋ ਵੱਲੋਂ ਇੱਕ ਨਵਾਂ ਪ੍ਰੋਗਰਾਮ ਡਾਈਨ ਟੁਗੈਦਰ ਸੁ਼ਰੂ ਕੀਤਾ ਗਿਆ ਹੈ।
ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੀਆਂ ਈਟਰੀਜ਼ ਵੱਲੋਂ ਇੱਕ ਮੈਨਿਊ ਤਿਆਰ ਕੀਤਾ ਜਾਵੇਗਾ,ਜਿਹੜਾ ਲੋਕਾਂ ਨੂੰ ਲੋਕਲ ਰੈਸਟੋਰੈਂਟਸ ਵਿੱਚ ਖਾਣ ਲਈ ਉਤਸ਼ਾਹਿਤ ਕਰੇਗਾ। ਇਹ ਖਾਣਾ ਟੇਕਆਊਟ, ਡਲਿਵਰੀ, ਪੈਟੀਓ ਜਾਂ ਇੰਡੋਰ ਡਾਈਨਿੰਗ ਲਈ ਵੀ ਉਪਲਬਧ ਹੋਵੇਗਾ। ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਮੇਅਰ ਟੋਰੀ ਨੇ ਆਖਿਆ ਕਿ ਇਸ ਨੂੰ ਵਿੰਟਰਲੀਸ਼ੀਅਸ ਜਾਂ ਸਮਰਲੀਸ਼ੀਅਸ ਕਿਸਮ ਦੇ ਪ੍ਰੋਗਰਾਮ ਦਾ ਅਪਡੇਟ ਮੰਨਿਆ ਜਾਵੇ। ਪਰ ਇਸ ਦਾ ਮੰਤਵ ਇੱਕੋ ਹੈ ਤੇ ਉਹ ਹੈ ਸਾਡੇ ਰੈਸਟੋਰੈਂਟ ਤੇ ਹੌਸਪਿਟੈਲਿਟੀ ਬਿਜ਼ਨਸ ਦੀ ਮਦਦ ਕਰਨਾ, ਜੋ ਕਿ ਇਸ ਸਮੇਂ ਮੁਸ਼ਕਲਾਂ ਵਿੱਚੋ ਲੰਘ ਰਿਹਾ ਹੈ।
ਰੈਸਟੋਰੈਂਟਸ ਨੂੰ ਦੋ ਕੋਰਸ ਮੈਨਿਊ ਪੇਸ਼ ਕਰਨਾ ਹੋਵੇਗਾ, ਜਿਨ੍ਹਾਂ ਵਿੱਚ ਮੇਨ ਡਿਸ਼ ਦੇ ਨਾਲ ਨਾਲ ਜਾਂ ਤਾਂ ਐਪੇਟਾਈਜ਼ਰ ਹੋਣਾ ਜ਼ਰੂਰੀ ਹੋਵੇਗਾ ਤੇ ਜਾਂ ਫਿਰ ਡਿਜ਼ਰਟ। ਇਸ ਮੈਨਿਊ ਵਿੱਚ ਦਿੱਤੇ ਜਾਣ ਵਾਲੇ ਖਾਣੇ ਦੀਆਂ ਕੀਮਤਾਂ 15 ਡਾਲਰ ਤੋਂ 50 ਡਾਲਰ ਦਰਮਿਆਨ ਹੋਣੀਆਂ ਚਾਹੀਦੀਆਂ ਹਨ। ਇਹ ਮੈਨਿਊ ਲੰਚ ਜਾਂ ਡਿਨਰ ਜਾਂ ਦੋਵਾਂ ਲਈ ਪੇਸ਼ ਕੀਤਾ ਜਾ ਸਕਦਾ ਹੈ। ਇਸ ਪ੍ਰੋਗਰਾਮ ਦੇ ਸਬੰਧ ਵਿੱਚ ਅਰਜ਼ੀਆਂ 4 ਅਗਸਤ ਤੋਂ ਸਵੀਕਾਰੀਆਂ ਜਾਣੀਆਂ ਸ਼ੁਰੂ ਹੋਣਗੀਆਂ ਤੇ 31 ਅਗਸਤ ਨੂੰ ਬੰਦ ਕਰ ਦਿੱਤੀਆਂ ਜਾਣਗੀਆਂ। ਇਹ ਪ੍ਰੋਗਰਾਮ 17 ਸਤੰਬਰ ਤੋਂ 3 ਅਕਤੂਬਰ ਤੱਕ ਚਲਾਇਆ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ