Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਸ਼ੂਟਿੰਗ, ਕਾਰਜੈਕਿੰਗ ਦੇ ਦੋਸ਼ ਵਿੱਚ 24 ਸਾਲਾ ਵਿਅਕਤੀ ਨੂੰ ਕੀਤਾ ਗਿਆ ਚਾਰਜ

July 29, 2021 06:18 PM

ਹੈਮਿਲਟਨ, 29 ਜੁਲਾਈ (ਪੋਸਟ ਬਿਊਰੋ) : ਬੁੱਧਵਾਰ ਨੂੰ ਸਟੋਨੀ ਕ੍ਰੀਕ ਏਰੀਆ ਵਿੱਚ ਹੋਈ ਸ਼ੂਟਿੰਗ ਤੇ ਕਾਰਜੈਕਿੰਗ ਤੋਂ ਬਾਅਦ ਇੱਕ 24 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਗਿਆ।
ਹੈਮਿਲਟਨ ਪੁਲਿਸ ਨੇ ਦੱਸਿਆ ਕਿ ਸੈਂਟੇਨੀਅਲ ਪਾਰਕਵੇਅ ਤੇ ਕਿਊਈਡਬਲਿਊ ਨਾਇਗਰਾ ਇਲਾਕੇ ਵਿੱਚ ਸਵੇਰੇ 6:45 ਵਜੇ ਗੋਲੀ ਚੱਲਣ ਦੀਆਂ ਖਬਰਾਂ ਮਿਲਣ ਤੋਂ ਬਾਅਦ ਉਹ ਮੌਕੇ ਉੱਤੇ ਪਹੁ਼ੰਚੇ। ਉੱਥੇ ਉਨ੍ਹਾਂ ਨੂੰ ਇੱਕ 40 ਸਾਲਾ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲਿਆ। ਗੋਲੀ ਲੱਗਣ ਕਾਰਨ ਉਸ ਦੀ ਹਾਲਤ ਕਾਫੀ ਨਾਜ਼ੁਕ ਸੀ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ। ਉੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਮਸ਼ਕੂਕ 524 ਸੈਂਟੇਨੀਅਲ ਪਾਰਕਵੇਅ ਨੌਰਥ ਇਲਾਕੇ ਵੱਲ ਪੈਦਲ ਹੀ ਫਰਾਰ ਹੋ ਗਿਆ, ਜਿੱਥੇ ਉਸ ਨੇ ਕਥਿਤ ਤੌਰ ਉੱਤੇ ਇੱਕ ਮੇਲ ਟਰਾਂਸਪੋਰਟ ਟਰੱਕ ਡਰਾਈਵਰ ਤੋਂ ਉਸ ਦੀ ਗੱਡੀ ਖੋਹ ਲਈ। ਗੱਡੀ ਚੋਰੀ ਕਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਅਗਲੇਰੀ ਜਾਂਚ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਮਸ਼ਕੂਕ ਉਸ ਗੱਡੀ ਨੂੰ ਛੱਡ ਕੇ ਭੱਜ ਗਿਆ ਤੇ ਰੌਇਸ ਐਵਨਿਊ ਦੇ ਇੱਕ ਘਰ ਵਿੱਚ ਜਾ ਲੁਕਿਆ।
ਬਾਅਦ ਵਿੱਚ ਮਸ਼ਕੂਕ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ 24 ਸਾਲਾ ਇਸ ਮਸ਼ਕੂਕ ਉੱਤੇ ਕਈ ਤਰ੍ਹਾਂ ਦੇ ਚਾਰਜਿਜ਼ ਲਾਏ ਗਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ