Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

ਓਨਟਾਰੀਓ ਵਿੱਚ ਕੋਵਿਡ-19 ਦੇ ਮਾਮਲੇ ਵੱਧ ਕੇ 200 ਤੱਕ ਅੱਪੜੇ

July 30, 2021 01:36 AM

ਟੋਰਾਂਟੋ, 29 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਹੈਲਥ ਅਧਿਕਾਰੀਆਂ ਵੱਲੋਂ ਵੀਰਵਾਰ ਨੂੰ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਹੋਣ ਦੀ ਜਾਣਕਾਰੀ ਦਿੱਤੀ ਗਈ। ਪਿਛਲੇ ਤਿੰਨ ਹਫਤਿਆਂ ਵਿੱਚ ਓਨਟਾਰੀਓ ਵਿੱਚ ਕੋਵਿਡ-19 ਦੇ ਮਾਮਲੇ ਪਹਿਲੀ ਵਾਰੀ 200 ਤੋਂ ਉੱਪਰ ਟੱਪ ਗਏ।
ਵੀਰਵਾਰ ਨੂੰ ਜਾਰੀ ਕੀਤੀ ਰਿਪੋਰਟ ਵਿੱਚ ਓਨਟਾਰੀਓ ਵਿੱਚ ਕੋਵਿਡ-19 ਦੇ ਕੇਸਾਂ ਦੀ ਗਿਣਤੀ 549,952 ਦੱਸੀ ਗਈ, ਇਨ੍ਹਾਂ ਵਿੱਚੋਂ 539,200 ਲੋਕਾਂ ਦੇ ਸਿਹਤਯਾਬ ਹੋਣ ਤੇ ਇਸ ਬਿਮਾਰੀ ਕਾਰਨ ਕੁੱਲ 9,328 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ।ਇਸ ਸਮੇਂ ਸੱਤ ਦਿਨਾਂ ਵਿੱਚ ਕੇਸਾਂ ਦੀ ਗਿਣਤੀ ਔਸਤ 165 ਦਰਜ ਕੀਤੀ ਗਈ ਹੈ, ਜੋ ਕਿ ਇੱਕ ਹਫਤੇ ਪਹਿਲਾਂ ਰਿਕਾਰਡ ਕੀਤੇ ਗਏ 155 ਮਾਮਲਿਆਂ ਨਾਲੋਂ ਵੱਧ ਹੈ।
ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ 19,425 ਟੈਸਟ ਕੀਤੇ ਗਏ, ਪ੍ਰੋਵਿੰਸ ਦੀ ਕੋਵਿਡ-19 ਪਾਜ਼ੀਟਿਵਿਟੀ ਦਰ 1·3 ਫੀ ਸਦੀ ਪਾਈ ਗਈ। ਇਸ ਸਮੇਂ ਕੋਵਿਡ-19 ਇੰਟੈਸਿਵ ਕੇਅਰ ਵਿੱਚ 121 ਮਰੀਜ਼ ਹੈ। ਇਨ੍ਹਾਂ ਮਰੀਜ਼ਾਂ ਵਿੱਚੋਂ 79 ਵੈਂਟੀਲੇਟਰ ਉੱਤੇ ਹਨ। ਵੀਰਵਾਰ ਨੂੰ ਪ੍ਰੋਵਿੰਸ ਵੱਲੋਂ ਰਿਪੋਰਟ ਕੀਤੇ ਗਏ ਮਾਮਲਿਆਂ ਵਿੱਚ ਟੋਰਾਂਟੋ ਵਿੱਚ 38, ਪੀਲ ਰੀਜਨ ਵਿੱਚ 38 ਤੇ ਵਾਟਰਲੂ ਵਿੱਚ 19 ਮਾਮਲੇ ਪਾਏ ਗਏ। ਹੋਰਨਾਂ ਹੈਲਥ ਯੂਨਿਟਸ ਵਿੱਚੋਂ ਹੈਮਿਲਟਨ ਵਿੱਚ 25, ਗ੍ਰੇਅ ਬਰੂਸ ਵਿੱਚ 13, ਹਾਲਟਨ ਰੀਜਨ ਵਿੱਚ 12, ਮਿਡਲਸੈਕਸ-ਲੰਡਨ ਵਿੱਚ 10 ਤੇ ਯੌਰਕ ਰੀਜਨ ਵਿੱਚ 10 ਮਾਮਲੇ ਰਿਪੋਰਟ ਕੀਤੇ ਗਏ।

 
Have something to say? Post your comment