Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਕੋਰੋਨਾ ਦੇ ਵਾਧੇ ਕਾਰਨ ਮਾਸਕ ਮੁੜ ਲਾਜ਼ਮੀ ਹੋਇਆ

July 30, 2021 02:45 AM

ਵਾਸ਼ਿੰਗਟਨ, 29 ਜੁਲਾਈ (ਪੋਸਟ ਬਿਊਰੋ)- ਅਮਰੀਕਾ ਵਿੱਚ ਕੋਰੋਨਾ ਇਨਫੈਕਸ਼ਨ ਬੇਕਾਬੂ ਹੁੰਦਾ ਜਾਂਦਾ ਹੈ। ਮਰੀਜ਼ਾਂ ਦੀ ਵਧਦੀ ਗਿਣਤੀ ਕਾਰਨ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਵਾਉਣ ਵਾਲੇ ਲੋਕਾਂ ਲਈ ਵੀ ਮਾਸਕ ਜ਼ਰੂਰੀ ਕਰ ਦਿੱਤਾ ਗਿਆ ਹੈ। ਓਧਰ ਓਲੰਪਿਕ ਦੌਰਾਨ ਜਾਪਾਨ ਦੀ ਰਾਜਧਾਨੀ ਵਿੱਚ ਐਮਰਜੈਂਸੀ ਲੱਗੇ ਹੋਣ ਦੇ ਬਾਅਦ ਵੀ ਕੋਰੋਨਾ ਦੇ ਰਿਕਾਰਡ ਮਰੀਜ਼ ਮਿਲ ਰਹੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 3177 ਨਵੇਂ ਮਾਮਲੇ ਸਾਹਮਣੇ ਆਏ ਹਨ।
ਪਤਾ ਲੱਗਾ ਹੈ ਕਿ ਅਮਰੀਕਾ ਵਿੱਚ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਸ਼ਨ (ਸੀ ਡੀ ਸੀ) ਨੇ ਡੈਲਟਾ ਵੈਰੀਐਂਟ ਕਾਰਨ ਮਰੀਜ਼ਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਦੇਖ ਕੇ ਮਾਸਕ ਲਾਉਣਾ ਮੁੜ ਜ਼ਰੂਰੀ ਕਰ ਦਿੱਤਾ ਹੈ। ਸੀ ਡੀ ਸੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਨਡੋਰ ਵਿੱਚਵੀ ਵੈਕਸੀਨ ਲੱਗੇ ਲੋਕਾਂ ਨੂੰ ਮਾਸਕ ਲਾਉਣਾ ਪਵੇਗਾ। ਇਸ ਬਾਰੇ ਸੀ ਡੀ ਸੀ ਦੇ ਨਿਰਦੇਸ਼ ਜਾਰੀ ਹੋਣ ਤੋਂ ਫੌਰੀ ਬਾਅਦ ਵ੍ਹਾਈਟ ਹਾਊਸ ਵਿੱਚ ਰਾਸ਼ਟਰਪਤੀ ਜੋਅ ਬਾਇਡੇਨ ਨੇ ਕਿਹਾ ਕਿ ਜਿਨ੍ਹਾਂ ਥਾਵਾਂ ਉੱਤੇ ਇਨਫੈਕਸ਼ਨ ਦੀ ਰਫਤਾਰ ਤੇਜ਼ ਹੈ, ਓਥੇ ਯਾਤਰਾ ਦੌਰਾਨ ਉਹ ਵੀ ਮਾਸਕ ਦੀ ਵਰਤੋਂ ਕਰਨਗੇ। ਅਮਰੀਕੀ ਜਨਤਾ ਨੂੰ ਵੀ ਉਨ੍ਹਾਂ ਨੇ ਮਾਸਕ ਪਾਉਣ ਦੀ ਅਪੀਲ ਕੀਤੀ ਹੈ।
ਸੀ ਡੀ ਸੀ ਦੇ ਡਾਇਰੈਕਟਰ ਰੋਸ਼ੇਲ ਵਾਲੇਂਸਕੀ ਨੇ ਕਿਹਾ ਹੈ ਕਿ ਵਿਗਿਆਨਕਜਾਂਚ ਵਿੱਚ ਡੈਲਟਾ ਵੈਰੀਐਂਟ ਦੇ ਮਰੀਜ਼ਾਂ ਦੇ ਅਧਿਐਨ ਚਿੰਤਾਜਨਕ ਹਨ। ਅਮਰੀਕਾ ਵਿੱਚ ਇਸ ਸਮੇਂ ਔਸਤਨ 57 ਹਜ਼ਾਰ ਨਵੇਂ ਮਰੀਜ਼ ਰੋਜ਼ ਮਿਲ ਰਹੇ ਹਨ। ਸੀ ਡੀ ਸੀ ਦੇ ਸਾਬਕਾ ਡਾਇਰੈਕਟਰ ਟਾਮ ਫ੍ਰਿਡੇਨ ਨੇ ਸੀ ਐਨ ਐਨ ਕੋਲ ਸ਼ੱਕ ਪ੍ਰਗਟਾਇਆ ਕਿ ਅਗਲੇ ਹਫਤਿਆਂ ਵਿੱਚ ਦੋ ਲੱਖ ਮਰੀਜ਼ ਰੋਜ਼ ਹੋ ਸਕਦੇ ਹਨ।
ਦੂਸਰੇ ਪਾਸੇ ਤਾਜਾ ਸੂਚਨਾ ਅਨੁਸਾਰ ਓਲੰਪਿਕ ਖੇਡਾਂ ਦੌਰਾਨ ਟੋਕੀਓ ਵਿੱਚ ਕੋਰੋਨਾ ਮਰੀਜ਼ਾਂ ਦੀ ਰਿਕਾਰਡ ਗਿਣਤੀ ਮਿਲ ਰਹੀ ਹੈ। ਖੇਡਾਂ ਦੇ ਸ਼ੁਰੂ ਹੋਣ ਤੋਂ ਬਾਅਦ ਕੱਲ੍ਹ ਤਕ ਇੱਕ ਦਿਨ ਵਿੱਚ ਸਭ ਤੋਂ ਵੱਧ 3177 ਨਵੇਂ ਮਾਮਲੇ ਆਏ ਹਨ। ਬੀਤੇ ਦਿਨੀਂ ਇਨ੍ਹਾਂ ਮਰੀਜ਼ਾਂ ਦੀ ਗਿਣਤੀ 2848 ਸੀ। ਟੋਕੀਓ ਵਿੱਚ ਖਿਡਾਰੀਆਂ ਨੂੰ ਇਸ ਤੋਂ ਬਚਾਉਣ ਲਈ ਐਮਰਜੈਂਸੀ ਲੱਗੀ ਹੋਈ ਹੈ।ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਜਨਤਾ ਨੂੰ ਘਰੋਂ ਬਗੈਰ ਕੰਮ ਨਾ ਨਿਕਲਣ ਦੀ ਅਪੀਲ ਕੀਤੀ ਹੈ। ਮਾਹਰਾਂ ਮੁਤਾਬਕ ਕਿਸੇ ਖਿਡਾਰੀ ਦੇ ਜਨਤਾ ਤੋਂ ਇਨਫੈਕਟਿਡ ਹੋਣ ਦਾ ਸਬੂਤ ਨਹੀਂ ਹੈ। ਜਾਪਾਨ ਸਰਕਾਰ ਨੇ ਖਾਸ ਤੌਰ ਉੱਤੇ ਨੌਜਵਾਨਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।
ਇਟਲੀ ਵਿੱਚ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਰੋਕਣ ਲਈ ਕੀਤੇ ਜਾਂਦੇ ਪਾਬੰਦੀ ਦੇ ਉਪਾਵਾਂ ਬਾਰੇ ਲੋਕਾਂ ਵਿੱਚ ਜ਼ਬਰਦਸਤ ਨਾਰਾਜ਼ਗੀ ਹੈ। ਇਸ ਦੌਰਾਨ ਰੋਮ ਵਿੱਚ ਹਜ਼ਾਰਾਂ ਲੋਕਾਂ ਨੇ ਸਰਕਾਰ ਦੀ ਗ੍ਰੀਨ ਪਾਸ ਯੋਜਨਾ (ਹੈਲਥ ਪਾਸ) ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਸਰਕਾਰ ਨੇ ਇੰਡੋਰ ਵਿੱਚ ਖਾਣਾ ਖਾਣ, ਸਭਿਆਚਾਰਕ ਤੇ ਖੇਡ ਪ੍ਰੋਗਰਾਮਾਂ ਲਈ ਹੈਲਥ ਪਾਸ ਜ਼ਰੂਰੀ ਕਰ ਦਿੱਤਾ ਹੈ। ਇਹ ਉਨ੍ਹਾਂ ਲੋਕਾਂ ਨੂੰ ਮਿਲੇਗਾ, ਜਿਹੜੇ ਕੋਰੋਨਾ ਦਾ ਘੱਟੋ ਘੱਟ ਇੱਕ ਟੀਕਾ ਲਗਵਾ ਚੁੱਕੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ