Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਲਈ ਕਾਂਗਰਸ ਨੇ ਕਮਲਨਾਥ ਦਾ ਗੁਣਾ ਪਾਇਆ

December 14, 2018 08:57 AM

* ਰਾਓ ਨੇ ਦੂਜੀ ਵਾਰ ਤਿਲੰਗਾਨਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ 

ਨਵੀਂ ਦਿੱਲੀ/ ਭੋਪਾਲ, 13 ਦਸੰਬਰ, (ਪੋਸਟ ਬਿਊਰੋ)- ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਰਿਹਾਇਸ਼ ਅੰਦਰ ਸਾਰਾ ਦਿਨ ਚੱਲਦੇ ਰਹੇ ਬੈਠਕਾਂ ਦੇ ਦੌਰ ਪਿੱਛੋਂ ਦੇਰ ਰਾਤ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਬਣਨ ਲਈ ਕਮਲਨਾਥ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਦੇ ਬਾਅਦ ਕਮਲਨਾਥ (72) ਦੇਰ ਰਾਤ ਭੋਪਾਲ ਪੁੱਜੇ, ਜਿਥੇ ਉਨ੍ਹਾਂ ਦਾ ਸਵਾਗਤ ‘ਜੈ ਜੈ ਕਮਲ ਨਾਥ` ਦੇ ਨਾਅਰਿਆਂ ਨਾਲ ਕੀਤਾ ਗਿਆ। ਉਹ ਹਵਾਈ ਅੱਡੇ ਤੋਂ ਸਿੱਧੇ ਪਾਰਟੀ ਦਫ਼ਤਰ ਪੁੱਜੇ ਅਤੇ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਮਲ ਨਾਥ ਨੇ ਕਿਹਾ ਕਿ ਨਵੇਂ ਇਤਿਹਾਸ ਦੀ ਸ਼ੁਰੂਆਤ ਹੋਈ ਹੈ। ਅਸੀਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਾਂਗੇ।`
ਦੂਸਰੇ ਪਾਸੇ ਰਾਜਸਥਾਨ ਵਿੱਚ ਸਚਿਨ ਪਾਇਲਟ ਦੇ ਸਮੱਰਥਕਾਂ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਪਿੱਛੋਂ ਕਾਂਗਰਸ ਹਾਈ ਕਮਾਂਡ ਨੇ ਮੁੱਖ ਮੰਤਰੀ ਦੇ ਉਮੀਦਵਾਰ ਦੇ ਨਾਮ ਦੀ ਪ੍ਰਵਾਨਗੀ ਰੋਕ ਲਈ ਹੈ। ਰਾਜਸਥਾਨ ਅਤੇ ਛੱਤੀਸਗੜ੍ਹ ਦੋਵਾਂ ਦੇ ਮੁੱਖ ਮੰਤਰੀਆਂ ਬਾਰੇ ਬਾਅਦ ਵਿੱਚ ਫ਼ੈਸਲਾ ਲਿਆ ਜਾਵੇਗਾ।
ਵਰਨਣ ਯੋਗ ਹੈ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਫ਼ੈਸਲੇ ਬਾਰੇ ਕਮਲਨਾਥ ਅਤੇ ਇਸ ਅਹੁਦੇ ਲਈ ਇੱਕ ਹੋਰ ਦਾਅਵੇਦਾਰ ਜਯੋਤਿਰਾਦਿੱਤਿਆ ਸਿੰਧੀਆ ਨਾਲ ਰਾਹੁਲ ਗਾਂਧੀ, ਯੂ ਪੀ ਏ ਚੇਅਰਪਰਸਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਵੱਖੋ-ਵੱਖਰੀ ਗੱਲਬਾਤ ਕੀਤੀ ਅਤੇ ਫਿਰ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਵਿੱਚ ਵਿਧਾਇਕਾਂ ਦੀ ਰਾਏ ਜਾਣਨ ਲਈ ਭੇਜੇ ਗਏ ਕੇਂਦਰੀ ਅਬਜ਼ਰਵਰ ਏ ਕੇ ਐਂਟਨੀ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਦੇ ਬਾਅਦ ਟਵੀਟ ਵਿੱਚ ਰਾਹੁਲ ਗਾਂਧੀ ਨੇ ਲਿਓ ਟਾਲਸਟਾਏ ਦੇ ਹਵਾਲੇ ਨਾਲ ਲਿਖਿਆ, ‘ਸਮਾਂ ਤੇ ਸਬਰ ਸਭ ਤੋਂ ਤਾਕਤਵਰ ਹਨ।`
ਇਸ ਦੌਰਾਨ ਤੁਗਲਕ ਲੇਨ ਉੱਤੇ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਪੂਰਾ ਦਿਨ ਆਗੂਆਂ ਦਾ ਆਉਣ-ਜਾਣ ਲੱਗਾ ਰਿਹਾ। ਪਾਰਟੀ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਨੇ ਕੇਂਦਰ ਦੇ ਅਬਜ਼ਰਵਰਾਂ ਕੇ ਸੀ ਵੇਣੂਗੋਪਾਲ (ਰਾਜਸਥਾਨ) ਅਤੇ ਏ ਕੇ ਐਂਟਨੀ (ਮੱਧ ਪ੍ਰਦੇਸ਼) ਨਾਲ ਮੀਟਿੰਗਾਂ ਵਿੱਚ ਨਵੇਂ ਚੁਣੇ ਵਿਧਾਇਕਾਂ ਦੀ ਰਾਏ ਜਾਣੀ। ਰਾਹੁਲ ਗਾਂਧੀ ਨੇ ਗਹਿਲੋਤ ਤੇ ਸਚਿਨ ਪਾਇਲਟ ਨਾਲ ਵੱਖੋ ਵੱਖਰੇ ਵੀ ਕਰੀਬ 15 ਮਿੰਟ ਗੱਲਬਾਤ ਕੀਤੀ। ਦੋਵਾਂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਸਮਝਿਆ ਜਾਂਦਾ ਹੈ ਕਿ ਬਾਅਦ ਵਿੱਚ ਗਾਂਧੀ ਪਰਿਵਾਰ ਨੇ ਸਚਿਨ ਪਾਇਲਟ ਨੂੰ ਮਨਾਉਣ ਦੇ ਲਈ ਕੋਸ਼ਿਸ਼ ਕੀਤੀ ਸੀ, ਜੋ ਰਾਜਸਥਾਨ `ਚ ਮੁੱਖ ਮੰਤਰੀ ਅਹੁਦੇ ਲਈ ਅੜੇ ਹੋਏ ਹਨ।
ਤੀਸਰੇ ਰਾਜ ਛੱਤੀਸਗੜ੍ਹ ਵਿੱਚ ਕਾਂਗਰਸ ਨੂੰ ਬਹੁਤ ਵੱਡਾ ਬਹੁਮਤ ਮਿਲਿਆ ਹੈ, ਪਰ ਉਥੇ ਵੀ ਮੁੱਖ ਮੰਤਰੀ ਬਣਨ ਦੇ ਲਈ ਕਈ ਦਾਅਵੇਦਾਰ ਹਨ। ਕੇਂਦਰੀ ਅਬਜ਼ਰਵਰ ਮਲਿਕਾਰਜੁਨ ਖੜਗੇ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਉਥੇ ਮੁੱਖ ਮੰਤਰੀ ਦਾ ਐਲਾਨ ਠਹਿਰ ਕੇ ਕਰਨ ਦਾ ਫ਼ੈਸਲਾ ਲਿਆ। ਇਸ ਤੋਂ ਪਹਿਲਾਂ ਪਾਰਲੀਮੈਂਟ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਸੀ, ‘ਛੇਤੀ ਹੀ ਮੁੱਖ ਮੰਤਰੀ ਤੁਹਾਡੇ ਸਾਹਮਣੇ ਹੋਣਗੇ। ਅਸੀਂ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਤੋਂ ਰਾਏ ਲੈ ਰਹੇ ਹਾਂ।` ਬੈਠਕਾਂ ਦੇ ਦੌਰ ਦੌਰਾਨ ਤਿੰਨੇ ਰਾਜਾਂ ਦੇ ਪਾਰਟੀ ਦਫ਼ਤਰਾਂ ਤੇ ਆਗੂਆਂ ਦੇ ਘਰਾਂ ਬਾਹਰ ਹਮਾਇਤੀ ਨਾਅਰੇਬਾਜ਼ੀ ਕਰਦੇ ਅਤੇ ਆਪਣੇ ਆਗੂਆਂ ਦੇ ਬੈਨਰ ਲਹਿਰਾਉਂਦੇ ਰਹੇ।
ਦਿੱਲੀ ਵਿਚਲੇ ਕਾਂਗਰਸ ਪਾਰਟੀ ਦੇ ਘਟਨਾ ਕਰਮ ਤੋਂ ਦੂਰ ਤਿਲੰਗਾਨਾ ਵਿੱਚ ਤਿਲੰਗਾਨਾ ਰਾਸ਼ਟਰੀ ਸੰਮਤੀ (ਟੀ ਆਰ ਐੱਸ) ਨੂੰ ਹੂੰਝਾ ਫੇਰੂ ਜਿੱਤ ਦਿਵਾਉਣ ਵਾਲੇ ਕੇ. ਚੰਦਰਸ਼ੇਖਰ ਰਾਓ (ਕੇ ਸੀ ਆਰ) ਨੇ ਅੱਜ ਲਗਾਤਾਰ ਦੂਸਰੀ ਵਾਰ ਤਿਲੰਗਾਨਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਹੈਦਰਾਬਾਦ ਵਿੱਚ ਗਵਰਨਰ ਈ ਐਸ ਐਲ ਨਰਸਿਮਹਾ ਨੇ ਉਨ੍ਹਾਂ ਨੂੰ ਸਾਦੇ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ। ਪਿਛਲੀ ਸਰਕਾਰ ਵਿੱਚ ਉਪ ਮੁੱਖ ਮੰਤਰੀ ਰਹਿ ਚੁੱਕੇ ਵਿਧਾਨ ਪ੍ਰੀਸ਼ਦ ਦੇ ਮੈਂਬਰ ਮੁਹੰਮਦ ਮਹਿਮੂਦ ਅਲੀ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਗਈ।
ਇਸ ਤੋਂ ਪਹਿਲਾਂ ਬੀਤੇ ਬੁੱਧਵਾਰ ਨੂੰ ਕੇ ਸੀ ਆਰ ਨੇ ਕਿਹਾ ਸੀ ਕਿ ਉਹ ਨਵੀਂ ਸਰਕਾਰ ਦਾ ਵਾਧਾ ਪੰਜ-ਛੇ ਦਿਨ ਪਿੱਛੋਂ ਕਰਨਗੇ। ਵਰਨਣ ਯੋਗ ਹੈ ਕਿ 64 ਸਾਲਾ ਚੰਦਰਸ਼ੇਖਰ ਰਾਓ ਨੇ ਸਤੰਬਰ ਵਿੱਚ ਵਿਧਾਨ ਸਭਾ ਭੰਗ ਕਰਕੇ ਅਗਾਊਂ ਚੋਣਾਂ ਕਰਵਾ ਲਈਆਂ ਸਨ ਅਤੇ ਉਨ੍ਹਾਂ ਦੀ ਪਾਰਟੀ ਤਿਲੰਗਾਨਾ ਰਾਸ਼ਟਰ ਸਮਿਤੀ ਨੇ 119 ਵਿੱਚੋਂ ਵਿਧਾਨ ਸਭਾ ਦੀਆਂ 88 ਸੀਟਾਂ ਜਿੱਤੀਆਂ ਸਨ, ਜਦ ਕਿ ਕਾਂਗਰਸ ਗਠਜੋੜ ਨੂੰ ਸਮਾਂ 19 ਸੀਟਾਂ `ਤੇ ਜਿੱਤ ਪ੍ਰਾਪਤ ਹੋਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ