Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਦੂਜੀ ਛਿਮਾਹੀ ਵਿੱਚ ਅਰਥਚਾਰੇ ਦੀ ਸਥਿਤੀ ਮਜ਼ਬੂਤ ਹੋਣ ਦੀ ਉਮੀਦ : ਸਟੈਟਸਕੈਨ

July 30, 2021 06:21 PM

ਓਟਵਾ, 30 ਜੁਲਾਈ (ਪੋਸਟ ਬਿਊਰੋ) : ਦੂਜੀ ਛਿਮਾਹੀ ਵਿੱਚ ਅਰਥਚਾਰੇ ਦੀ ਸਥਿਤੀ ਕਿਹੋ ਜਿਹੀ ਰਹੇਗੀ ਇਸ ਬਾਰੇ ਸਟੈਟੇਸਟਿਕਸ ਕੈਨੇਡਾ ਵੱਲੋਂ ਅੱਜ ਚਾਨਣਾ ਪਾਇਆ ਜਾਵੇਗਾ। ਇਸ ਤੋਂ ਇਲਾਵਾ ਮਈ ਵਿੱਚ ਅਰਥਚਾਰੇ ਦੇ ਹਾਲ ਬਾਰੇ ਵੀ ਸਟੈਟਸਕੈਨ ਰੋਸ਼ਨੀ ਪਾਈ ਜਾਵੇਗੀ।
ਪਿਛਲੇ ਮਹੀਨੇ ਏਜੰਸੀ ਨੇ ਆਖਿਆ ਕਿ ਉਨ੍ਹਾਂ ਦੇ ਮੁੱਢਲੇ ਅੰਦਾਜ਼ੇ ਮੁਤਾਬਕ ਮਈ ਵਿੱਚ ਕੁੱਲ ਘਰੇਲੂ ਉਤਪਾਦ ( ਜੀ ਡੀ ਪੀ ) 0·3 ਫੀ ਸਦੀ ਡਿੱਗ ਗਿਆ। ਅਪਰੈਲ ਵਿੱਚ ਵੀ ਜੀ ਡੀ ਪੀ ਦਾ ਇਹੋ ਹਾਲ ਸੀ। ਅਪਰੈਲ ਤੇ ਮਈ ਵਿੱਚ ਆਈ ਇਸ ਕਮੀ ਨੇ ਸਮੁੱਚੇ ਅਰਥਚਾਰੇ ਨੂੰ ਮਹਾਂਮਾਰੀ ਤੋਂ ਪਹਿਲਾਂ ਵਾਲੇ ਪੱਧਰ, ਜੋ ਕਿ ਫਰਵਰੀ 2020 ਵਿੱਚ ਸੀ, ਤੋਂ ਵੀ ਇੱਕ ਫੀ ਸਦੀ ਹੇਠਾਂ ਲਿਆਂਦਾ।
ਪਰ ਜੂਨ ਵਿੱਚ ਵੈਕਸੀਨੇਸ਼ਨ ਵਿੱਚ ਹੋਏ ਵਾਧੇ ਕਾਰਨ ਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਪਾਬੰਦੀਆਂ ਵਿੱਚ ਦਿੱਤੀ ਗਈ ਥੋੜ੍ਹੀ ਢਿੱਲ ਕਾਰਨ ਅਰਥਚਾਰੇ ਦੀ ਸਥਿਤੀ ਵਿੱਚ ਸੁਧਾਰ ਹੋਣ ਦੀ ਆਸ ਬੱਝੀ। ਬੀ ਐਮ ਓ ਦੇ ਅਰਥਸ਼ਾਸਤਰੀ ਡਗਲਸ ਪੌਰਟਰ ਨੇ ਇੱਕ ਰਲੀਜ਼ ਵਿੱਚ ਆਖਿਆ ਕਿ ਮਈ ਵਿੱਚ ਅਸਲ ਜੀ ਡੀ ਪੀ ਵਿੱਚ ਕਮੀ ਵੇਖਣ ਵਿੱਚ ਮਿਲੀ ਪਰ ਜੂਨ ਵਿੱਚ ਥੋੜ੍ਹੇ ਜਿਹੇ ਹਾਲਾਤ ਸੁਧਰਨ ਨਾਲ ਜੀ ਡੀ ਪੀ ਦੇ ਮਜ਼ਬੂਤ ਹੋਣ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ। ਇਹ ਆਸ ਇਸ ਲਈ ਵੀ ਕੀਤੀ ਜਾ ਸਕਦੀ ਹੈ ਕਿਉਂਕਿ ਹੁਣ ਅਰਥਚਾਰਾ ਹੌਲੀ ਹੌਲੀ ਖੁੱਲ੍ਹਣਾ ਸ਼ੁਰੂ ਹੋ ਗਿਆ ਹੈ।
ਬੈਂਕ ਆਫ ਕੈਨੇਡਾ ਦਾ ਕਹਿਣਾਂ ਹੈ ਕਿ ਦੂਜੀ ਛਿਮਾਹੀ ਵਿੱਚ ਅਰਥਚਾਰਾ ਸਾਲਾਨਾ ਦਰ ਉੱਤੇ ਦੋ ਫੀ ਸਦੀ ਦੇ ਹਿਸਾਬ ਨਾਲ ਵਿਕਾਸ ਕਰੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ