Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਖਜ਼ਾਨਾ ਮੰਤਰੀ ਨੇ ਰਿਜ਼ਰਵ ਬੈਂਕ ਤੇ ਸਰਕਾਰ ਦੇ ਮਤਭੇਦ ਪਹਿਲੀ ਵਾਰ ਕਬੂਲ ਕੀਤੇ

December 14, 2018 09:01 AM

ਮੁੰਬਈ, 13 ਦਸੰਬਰ, (ਪੋਸਟ ਬਿਊਰੋ)- ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਵੀਰਵਾਰ ਨੂੰ ਮੰਨਿਆ ਕਿ ਕੇਂਦਰ ਸਰਕਾਰ ਦੇ ਰਿਜ਼ਰਵ ਬੈਂਕ ਨਾਲ ਦੋ ਤਿੰਨ ਮੁੱਦਿਆਂ ਉੱਤੇ ਮਤਭੇਦ ਹਨ। ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਰਿਜ਼ਰਵ ਬੈਂਕ ਦੇ ਕੰਮਾਂ ਬਾਰੇ ਸਿਰਫ ਚਰਚਾ ਕਰਨ ਨੂੰ ਕਿਸੇ ਸੰਸਥਾ ਦੀ ਤਬਾਹੀ ਕਿਵੇਂ ਕਿਹਾ ਜਾ ਸਕਦਾ ਹੈ।
ਪਿਛਲੇ ਦਿਨੀਂ ਰਿਜ਼ਰਵ ਬੈਂਕ ਦੇ ਗਵਰਨਰ ਉੁਰਜਿਤ ਪਟੇਲ ਵੱਲੋਂ ਅਸਤੀਫ਼ਾ ਦੇ ਜਾਣ ਦੇ ਹਾਲਾਤ ਪੈਦਾ ਕਰਨ ਦੇ ਰਾਜਸੀ ਦੋਸ਼ਾਂ ਦੀ ਮਾਰ ਹੇਠ ਆਏ ਅਰੁਣ ਜੇਤਲੀ ਨੇ ਪਿਛਲੀਆਂ ਸਰਕਾਰਾਂ ਦੇ ਕਈ ਕਦਮਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਨੇ ਰਿਜ਼ਰਵ ਬੈਂਕ ਦੇ ਗਵਰਨਰ ਨੂੰ ਅਸਤੀਫਾ ਦੇਣ ਨੂੰ ਮਜਬੂਰ ਕੀਤਾ ਸੀ। ਟਾਈਮਜ਼ ਨੈਟਵਰਕ ਇੰਡੀਆ ਇਕਨੌਮਿਕ ਕਨਕਲੇਵ ਵਿੱਚ ਬੋਲਦੇ ਵਕਤ ਜੇਤਲੀ ਨੇ ਕਿਹਾ ਕਿ ਰਿਜ਼ਰਵ ਬੈਂਕ ਨਾਲ ਅਰਥ ਵਿਵਸਥਾ ਵਿੱਚ ਕਰਜ਼ੇ ਦੇ ਪ੍ਰਵਾਹ ਸਮੇਤ ਕੁਝ ਮੁੱਦਿਆਂ ਉੱਤੇ ਮਤਭੇਦ ਹਨ ਅਤੇ ਸਰਕਾਰ ਨੇ ਆਪਣੀ ਚਿੰਤਾ ਦੱਸਣ ਲਈ ਗੱਲਬਾਤ ਸ਼ੁਰੂ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ‘ਇਕ ਅਹਿਮ ਆਜ਼ਾਦ ਅਤੇ ਖੁਦਮੁਖਤਾਰ ਸੰਸਥਾ ਬਾਰੇ ਇਹ ਚਰਚਾ ਕਰਨਾ ਉਸ ਦੇ ਕੰਮ ਦਾ ਹਿੱਸਾ ਹੈ। ਇਹ ਅਰਥ ਵਿਵਸਥਾ ਦਾ ਅਹਿਮ ਖੇਤਰ ਹੈ ਅਤੇ ਇਸ ਨੂੰ ਦੇਖਣਾ ਚਾਹੀਦਾ ਹੈ, ਇਸ ਤਰ੍ਹਾਂ ਕਰਨਾ ਇਕ ਸੰਸਥਾ ਨੂੰ ਖਤਮ ਕਰਨਾ ਕਿਵੇਂ ਕਿਹਾ ਜਾ ਸਕਦਾ ਹੈ।’
ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਕਾਨੂੰਨ ਦੀ ਧਾਰਾ 7 ਦਾ ਪਹਿਲੀ ਵਾਰ ਵਰਤੋਂ ਕਰਦਿਆਂ ਰਿਜ਼ਰਵ ਬੈਂਕ ਨਾਲ ਗੱਲਬਾਤ ਸ਼ੁਰੂ ਕੀਤੀ ਸੀ। ਇਸ ਧਾਰਾ ਅਨੁਸਾਰ ਕੇਂਦਰ ਸਰਕਾਰ ਰਿਜ਼ਰਵ ਬੈਂਕ ਨੂੰ ਕਦਮ ਚੁੱਕਣ ਲਈ ਕਹਿ ਸਕਦੀ ਹੈ। ਵਿੱਤ ਮੰਤਰੀ ਜੇਤਲੀ ਨੇ ਇਹ ਨਹੀਂ ਦੱਸਿਆ ਕਿ ਗੱਲਬਾਤ ਕਿਵੇਂ ਸ਼ੁਰੂ ਹੋਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ