Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਪਾਕਿਸਤਾਨ`ਚ ਮਹਿਲਾ ਪਾਰਲੀਮੈਂਟ ਮੈਂਬਰਾਂ ਨੇ ਸਰਕਾਰ ਦੇ ਵਿਰੁੱਧ ਮੋਰਚਾ ਖੋਲ੍ਹਿਆ

August 02, 2021 02:43 AM

ਇਸਲਾਮਾਬਾਦ, 1 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਬਲਾਤਕਾਰ ਦੇ ਵਧਦੇ ਕੇਸਾਂ ਬਾਰੇ ਨੈਸ਼ਨਲ ਅਸੈਂਬਲੀ ਵਿੱਚ ਮਹਿਲਾ ਮੈਂਬਰਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਬਲਾਤਕਾਰ ਕਰਨ ਵਾਲਿਆਂ ਨੂੰ ਚੌਰਾਹੇ ਉੱਤੇ ਫਾਂਸੀ ਦੇਣ ਦੀ ਮੰਗ ਨਾਲ ਅਜਿਹੇ ਕੇਸਾਂ ਦੀ ਸਮੀਖਿਆ ਲਈ ਪਾਰਲੀਮੈਂਟਰੀਕਮੇਟੀ ਬਣਾਉਣ ਦੀ ਵੀ ਮੰਗ ਕੀਤੀ ਹੈ।
ਪਿੱਛੇ ਜਿਹੇ ਸਾਬਕਾ ਡਿਪਲੋਮੈਟ ਸ਼ੌਕਤ ਮੁਕਦਮ ਦੀ ਧੀ ਨੂਰ ਮੁਕਦਮ ਦੀ ਹੱਤਿਆ ਉਸ ਦੇ ਇੱਕ ਦੋਸਤ ਨੇ ਕਰ ਦਿੱਤੀ ਸੀ, ਜਿਸ ਕਾਰਨ ਇਨ੍ਹਾਂਪਾਰਲੀਮੈਂਟਮੈਂਬਰਾਂ ਨੇ ਸਦਨ ਵਿੱਚ ਏਦਾਂ ਦੀ ਮੰਗ ਕੀਤੀ ਹੈ। ਨੂਰ ਮੁਕਦਮ ਦਾ ਕਤਲ ਇਸਲਾਮਾਬਾਦ ਦੇ ਪਾਸ਼ ਇਲਾਕੇ ਦੇ ਇੱਕ ਵੱਡੇ ਬਿਜ਼ਨਸਮੈਨ ਦੇ ਬੇਟੇ ਨੇ ਕੀਤਾ, ਜੋ ਪੁਲਸ ਹਿਰਾਸਤ ਵਿੱਚ ਹੈ। ਅਸੈਂਬਲੀ ਵਿੱਚ ਆਵਾਜ਼ ਉਠਾਉਣ ਵਾਲੀਆਂ ਪਾਰਲੀਮੈਂਟਮੈਂਬਰਔਰਤਾਂਵਿੱਚ ਦੇਸ਼ ਦੀ ਹਾਕਮ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ ਟੀ ਆਈ), ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐਮ ਐਲ-ਐਨ) ਅਤੇ ਪਾਕਿਸਤਾਨ ਪੀਪੁਲਸ ਪਾਰਟੀ (ਪੀ ਪੀ ਪੀ) ਆਦਿ ਸ਼ਾਮਲ ਹਨ।ਵਿਰੋਧੀ ਧਿਰ ਪੀ ਐਮ ਐਲ ਦੀ ਸੈਯਦਾ ਨੌਸ਼ੀਨ ਇਫਤੇਖਾਰ ਨੇ ਕਿਹਾ ਹੈ ਕਿ ਅਸੀਂ 69 ਮਹਿਲਾ ਪਾਰਲੀਮੈਂਟਮੈਂਬਰਾਂ ਬਲਾਤਕਾਰ ਦੇ ਕੇਸਾਂ ਵਿੱਚ ਤੁਰੰਤ ਇਨਸਾਫ ਅਤੇ ਦੋਸ਼ੀ ਨੂੰ ਜਨਤਕ ਤੌਰ ਉੱਤੇ ਫਾਂਸੀ ਦੇਣ ਦੀ ਮੰਗ ਕਰਦੀਆਂ ਹਾਂ। ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੀ ਮਹਿਲਾ ਪਾਰਲੀਮੈਂਟਮੈਂਬਰ ਆਸਾਂ ਕਾਦਿਰ ਨੇ ਕਿਹਾ ਕਿ ਜੇ ਪਾਕਿਸਤਾਨ ਨੂੰ ਚਲਾਉਣਾ ਹੈ ਤਾਂ ਬਲਾਤਕਾਰਅਤੇ ਕਤਲ ਦੇ ਦੋਸ਼ੀਆਂ ਨੂੰ ਜਨਤਕ ਤੌਰ ਉੱਤੇ ਫਾਂਸੀ ਦੀ ਸਜ਼ਾ ਦੇਣੀ ਹੋਵੇਗੀ। ਉਥੇ ਔਰਤ ਪਾਰਲੀਮੈਂਟਮੈਂਬਰਾਂ ਦੇ ਸਮਰਥਨ ਵਿੱਚ ਰਾਈਟ ਵਿੰਗ ਦੀ ਪਾਰਟੀ ਜਮਾਤ-ਏ-ਇਸਲਾਮੀ ਦੇ ਅਕਬਰ ਤ੍ਰਿਪਾਲੀ ਅੱਗੇ ਆਏ ਅਤੇ ਕਿਹਾ ਕਿ ਬਲਾਤਕਾਰਕਰਨ ਵਾਲਿਆਂ ਅਤੇ ਕਾਤਲਾਂ ਨੂੰ ਜਨਤਕ ਤੌਰ ਉੱਤੇ ਫਾਂਸੀ ਉੱਤੇ ਲਟਕਾਉਣਾ ਚਾਹੀਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ