Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਇਮਰਾਨ ਦੀ ਭੈਣ ਨੂੰ ਪਾਕਿ ਸੁਪਰੀਮ ਕੋਰਟ ਨੇ 2,940 ਕਰੋੜ ਦਾ ਜੁਰਮਾਨਾ ਠੋਕਿਆ

December 14, 2018 09:03 AM

ਇਸਲਾਮਾਬਾਦ, 13 ਦਸੰਬਰ, (ਪੋਸਟ ਬਿਊਰੋ)- ਪਾਕਿਸਤਾਨ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਅਲੀਮਾ ਖਾਨਮ ਨੂੰ ਇਕ ਹਫ਼ਤੇ ਦੇ ਅੰਦਰ 2,940 ਕਰੋੜ ਰੁਪਏ ਟੈਕਸ ਅਤੇ ਜੁਰਮਾਨੇ ਦੇ ਰੂਪ ਵਿਚ ਜਮ੍ਹਾਂ ਕਰਾਉਣ ਦਾ ਆਦੇਸ਼ ਦਿਤਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਇਹ ਆਦੇਸ਼ ਵਿਦੇਸ਼ਾਂ ਵਿਚ ਜਾਇਦਾਦ ਰੱਖਣ ਦੇ ਇਕ ਕੇਸ ਦੀ ਸੁਣਵਾਈ ਦੇ ਦੌਰਾਨ ਦਿਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਖਾੜੀ ਦੇ ਦੇਸ਼ ਯੂ ਏ ਈ ਵਿਚ ਜਾਇਦਾਦ ਰੱਖਣ ਵਾਲੇ 44 ਰਾਜਸੀ ਰਸੂਖ ਵਾਲੇ ਲੋਕਾਂ ਦੇ ਵਿਰੁਧ ਕੇਸ ਦੀ ਸੁਣਵਾਈ ਦੌਰਾਨ ਤਿੰਨ ਜੱਜਾਂ ਦੀ ਬੈਂਚ ਨੇ ਕਿਹਾ ਕਿ ਜੇ ਖਾਨਮ ਕੋਰਟ ਦੇ ਫ਼ੈਸਲੇ ਦਾ ਸਨਮਾਨ ਨਹੀਂ ਕਰਦੀ ਤਾਂ ਉਸ ਦੀ ਜਾਇਦਾਦ ਜ਼ਬਤ ਕਰ ਲਈ ਜਾਵੇ। ਫੈਡਰਲ ਬੋਰਡ ਆਫ਼ ਰੈਵੇਨਿਊ (ਐਫ ਬੀ ਆਰ) ਨੇ ਅਦਾਲਤ ਨੂੰ ਕਿਹਾ ਕਿ ਖਾਨਮ ਉਤੇ 2,940 ਕਰੋੜ ਰੁਪਏ ਦਾ ਜੁਰਮਾਨਾ ਤੇ ਟੈਕਸ ਲਾਇਆ ਗਿਆ ਹੈ। ਉਨ੍ਹਾਂ ਦੀ ਪਛਾਣ ਵਿਦੇਸ਼ ਦੀ ਇਸ ਜਾਇਦਾਦ ਦੇ ਬੇਨਾਮੀ ਮਾਲਕ ਦੇ ਰੂਪ ਵਿਚ ਹੋਈ ਹੈ।
ਆਪਣੇ ਵਕੀਲ ਨਾਲ ਅਦਾਲਤ ਵਿਚ ਪੇਸ਼ ਹੋਈ ਅਲੀਮਾ ਖਾਨਮ ਨੇ ਅਦਾਲਤ ਨੂੰ ਦੱਸਿਆ ਕਿ 2008 ਵਿਚ ਉਨ੍ਹਾਂ ਨੇ 3,70,000 ਡਾਲਰ ਦੀ ਜਾਇਦਾਦ ਖਰੀਦੀ ਅਤੇ 2017 ਵਿਚ ਵੇਚ ਦਿਤੀ ਸੀ। ਇਸ ਤੋਂ ਪਹਿਲਾਂ ਸੁਣਵਾਈ ਵਿਚ ਐਫ ਬੀ ਆਰ ਨੇ ਅਦਾਲਤ ਨੂੰ ਖਾਨਮ ਦੀ ਜਾਇਦਾਦ ਅਤੇ ਟੈਕਸ ਵੇਰਵਾ ਦੇ ਦਿਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ