Welcome to Canadian Punjabi Post
Follow us on

29

March 2024
 
ਖੇਡਾਂ

ਟੋਕੀਓ ਓਲੰਪਿਕ : ਭਾਰਤੀ ਹਾਕੀ ਟੀਮ 41 ਸਾਲਾਂ ਮਗਰੋਂ ਸੈਮੀਫਾਈਨਲ ਵਿੱਚ ਪੁੱਜੀ

August 02, 2021 07:47 AM

* ਦਿਲਚਸਪ ਮੈਚ ਵਿੱਚ ਬ੍ਰਿਟੇਨ ਨੂੰ 3-1 ਨਾਲ ਹਰਾਇਆ


ਟੋਕੀਓ, 1 ਅਗਸਤ, (ਪੋਸਟ ਬਿਊਰੋ)- ਭਾਰਤ ਅਤੇ ਬ੍ਰਿਟੇਨ ਵਿਚਕਾਰ ਹੋਏ ਓਲੰਪਿਕ ਦੇ ਹਾਕੀ ਕੁਆਰਟਰ ਫਾਈਨਲ ਵਿਚ ਅੱਜ ਭਾਰਤ ਨੇ ਬ੍ਰਿਟੇਨ ਨੂੰ 3-1 ਨਾਲ ਹਰਾ ਦਿੱਤਾ। ਗੁਰਜੰਟ ਸਿੰਘ, ਦਿਲਪ੍ਰੀਤ ਸਿੰਘ ਤੇ ਹਾਰਦਿਕ ਸਿੰਘ ਦੇ ਗੋਲਾਂ ਸਦਕਾ ਭਾਰਤੀ ਮਰਦ ਹਾਕੀ ਟੀਮ ਨੇ ਬ੍ਰਿਟੇਨ ਨੂੰ ਮਾਤ ਦੇ ਕੇ ਸੈਮੀਫਾਈਨਲ ਵਿਚ ਪਹੁੰਚ ਕਰ ਲਈ।
ਅੱਜ ਐਤਵਾਰ ਇਸ ਮੈਚ ਦੌਰਾਨ ਭਾਰਤ ਵੱਲੋਂ ਦਿਲਪ੍ਰੀਤ ਸਿੰਘ (7ਵੇਂ ਮਿੰਟ), ਗੁਰਜੰਟ ਸਿੰਘ (16ਵੇਂ ਮਿੰਟ) ਤੇ ਹਾਰਦਿਕ ਸਿੰਘ ਨੇ (57ਵੇਂ ਮਿੰਟ) ਵਿੱਚ ਗੋਲ ਕੀਤੇ। ਬ੍ਰਿਟੇਨ ਵੱਲੋਂ ਸੈਮ ਵਾਰਡ (45ਵੇਂ ਮਿੰਟ) ਨੇ ਤੀਜੇ ਕਵਾਰਟਰ ਵਿਚ ਇੱਕਲੌਤਾ ਗੋਲ ਕੀਤਾ। ਇਸ ਮੁਕਾਬਲੇ ਵਿਚ ਭਾਰਤ ਦੇ ਗੋਲਕੀਪਰ ਪੀਆਰ ਸ੍ਰੀਜੇਸ਼ ਵੀ ਡਟੇ ਰਹੇ ਤੇ ਕਈ ਬਿਹਤਰੀਨ ਬਚਾਅ ਕੀਤੇ। ਭਾਰਤੀ ਟੀਮ 41 ਸਾਲਾਂ ਦੇ ਬਾਅਦ ਓਲੰਪਿਕ ਸੈਮੀਫਾਈਨਲ ਵਿਚ ਪੁੱਜੀ ਹੈ।ਇਸ ਨੇ ਆਪਣੇ ਗਰੁੱਪ ਦੇ ਪੰਜਾਂ ਵਿਚੋਂ ਚਾਰ ਮੈਚ ਜਿੱਤ ਕੇ ਕਵਾਰਟਰ ਫਾਈਨਲ ਵਿਚ ਥਾਂ ਬਣਾਈ ਸੀ। ਭਾਰਤ ਅਤੇ ਬ੍ਰਿਟੇਨ ਦੋਵੇਂ ਦੇਸ਼ ਓਲੰਪਿਕਸ ਵਿੱਚ 9ਵੀਂ ਵਾਰ ਮਿਲੇ ਸਨ ਅਤੇ ਭਾਰਤ ਦਾਜਿੱਤ-ਹਾਰ ਦਾ ਰਿਕਾਰਡ ਅੱਜ 5-4 ਹੋ ਗਿਆ ਹੈ। ਇਸ ਦੇ ਬਾਅਦ ਭਾਰਤ 3 ਅਗਸਤ ਨੂੰ ਸੈਮੀਫਾਈਨਲ ਮੈਚ ਵਿੱਚ ਬੈਲਜੀਅਮ ਨਾਲ ਭਿੜੇਗਾ, ਜਿਸ ਨੇ ਕੁਆਰਟਰ ਫਾਈਨਲ ਵਿੱਚ ਸਪੇਨ ਨੂੰ 3-1 ਨਾਲ ਹਰਾਇਆ ਹੈ।ਦੂਸਰੇ ਸੈਮੀਫਾਈਨਲ ਵਿੱਚ ਆਸਟਰੇਲੀਆ ਅਤੇ ਜਰਮਨੀ ਭਿੜਨਗੇ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ ਭਾਰਤ ਨੇ ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ, ਭਾਰਤ ਦੀ ਇਤਿਹਾਸਕ ਜਿੱਤ