Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਜਿਨਪਿੰਗ ਨੇ ਅਫਗਾਨਿਸਤਾਨ ਵਿੱਚ ਆ ਰਹੇ ਤਾਲਿਬਾਨ ਰਾਜ ਤੋਂ ਫੌਜ ਨੂੰ ਚੌਕਸ ਕੀਤਾ

August 03, 2021 01:59 AM

ਬੀਜਿੰਗ, 2 ਅਗਸਤ (ਪੋਸਟ ਬਿਊਰੋ)- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਆਪਣੇ ਦੇਸ਼ ਦੀ ਫ਼ੌਜ (ਪੀ ਐਲ ਏ) ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਫਗਾਨਿਸਤਾਨ ਵਿੱਚ ਤਾਲਿਬਾਨ ਰਾਜ ਕਾਰਨ ਸ਼ਿੰਜ਼ਿਆਂਗ ਵਿੱਚ ਉਈਗਰ ਬਾਗੀਆਂ ਵਿਰੁੱਧ ਸੰਘਰਸ਼ ਲਈ ਤਿਆਰ ਰਹੇ। ਉਨ੍ਹਾ ਨੇ ਪੀ ਐਲ ਏ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਫਗਾਨਿਸਤਾਨ ਦੇਸ਼ ਦੀ ਸਰਹੱਦ ਉੱਤੇ ਹਥਿਆਰਬੰਦ ਸੰਘਰਸ਼ ਅਤੇ ਸੁਰੱਖਿਆ ਚਿੰਤਾਵਾਂ ਬਾਰੇ ਤਿਆਰ ਰਹਿਣ।
ਸੰਵਿਧਾਨ ਮੁਤਾਬਕ ਚੀਨੀ ਫ਼ੌਜ ਦੇ ਸਰਬ ਉਚ ਕਮਾਂਡਰ ਜਿਨਪਿੰਗ ਨੇ ਪੀ ਐਲ ਏ ਦੀ ਲੀਡਰਸ਼ਿਪ ਨੂੰ ਕਿਹਾ ਕਿ ਉਹ ਕਮਿਊਨਿਸਟ ਪਾਰਟੀ ਪ੍ਰਤੀ ਆਪਣੀ ਇੱਕਜੁੱਟਤਾ ਨੂੰ ਹੋਰ ਵੱਧ ਮਜ਼ਬੂਤ ਕਰਨ। ਇਹੀ ਨਹੀਂ, ਉਨ੍ਹਾਂ ਨੇ ਸਾਲ 2027 ਤੱਕ ਚੀਨੀ ਫ਼ੌਜ ਨੂੰ ਅਮਰੀਕਾ ਦੀ ਟੱਕਰ ਦੀ ਫ਼ੌਜ ਬਣਾਉਣ ਦਾ ਵੀ ਸੱਦਾ ਦਿੱਤਾ। ਜਿਨਪਿੰਗ ਨੇ ਕੱਲ੍ਹ ਕਿਹਾ ਕਿ ਚੀਨ ਨੂੰ ‘ਫ਼ੌਜੀ ਸੰਘਰਸ਼' ਲਈ ਤਿਆਰ ਰਹਿਣਾ ਚਾਹੀਦਾ ਹੈ, ਕਿਉਂਕਿ ਅਮਰੀਕਾ ਇਸ ਸਾਲ 11 ਸਤੰਬਰ ਤੱਕ ਅਫਗਾਨਿਸਤਾਨ ਤੋਂ ਵਾਪਸ ਜਾ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਚੀਨੀ ਅਧਿਕਾਰੀ ਇਹ ਚਿਤਾਵਨੀ ਦੇ ਰਹੇ ਹਨ ਕਿ ਅਮਰੀਕਾ ਦੀ ਅਫਗਾਨਿਸਤਾਨ ਤੋਂ ਵਾਪਸੀ ਨਾਲ ਤਾਲਿਬਾਨ ਫਿਰ ਉਭਰ ਕੇ ਰਿਹਾ ਹੈ ਤੇ ਇਸ ਨਾਲ ਖੇਤਰੀ ਅਸੰਤੁਲਨ ਦਾ ਖਤਰਾ ਪੈਦਾ ਹੋ ਗਿਆ ਹੈ। ਵਰਨਣ ਯੋਗ ਹੈ ਕਿ ਜਿਨਪਿੰਗ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਇਸ ਹਫ਼ਤੇ ਕਿਹਾ ਸੀ ਕਿ ਅਮਰੀਕਾ ਦੀ ਵਾਪਸੀ ਨਾਲ ਉਈਗਰ ਮੁਸਲਮਾਨਾਂ ਨੂੰ ਇੱਕ ਸੁਰੱਖਿਅਤ ਅੱਡਾ ਮਿਲ ਗਿਆ ਹੈ, ਜੋ ਚੀਨ ਦੇ ਸ਼ਿੰਜ਼ਿਆਂਗ ਸੂਬੇ ਵਿੱਚ ਕਮਿਊਨਿਸਟ ਪਾਰਟੀ ਉੱਤੇ ਹਮਲੇ ਕਰ ਸਕਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ