Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਅਭੈ ਦੀ ਫਿਲਮ ਵਿੱਚ ਅਮਰੀਕੀ ਸੁੰਦਰੀ ਐਮਿਲੀ

December 14, 2018 09:16 AM

ਭਾਰਤੀ ਮੂਲ ਦੀ ਅਭਿਨੇਤਰੀ ਐਮਿਲੀ ਸ਼ਾਹ ਜਲਦੀ ਹੀ ਅਭੈ ਦਿਓਲ ਨਾਲ ਕੰਮ ਕਰਦੀ ਨਜ਼ਰ ਆਏਗੀ। ਫਿਲਮ ‘ਜੰਗਲ ਕ੍ਰਾਯ’ ਦੀ ਇਹ ਫਿਲਮ ਮੁੰਬਈ, ਵੇਲਸ ਤੇ ਲੰਡਨ ਵਿੱਚ ਵੱਡੀ ਪੱਧਰ 'ਤੇ ਸ਼ੂਟ ਹੋਵੇਗੀ। ਫਿਲਮ ਵਿੱਚ ਇਨ੍ਹਾਂ ਦੋਵਾਂ ਸਿਤਾਰਿਆਂ ਤੋਂ ਇਲਾਵਾ ਸਟੀਵਟ ਰਾਈਟ, ਜੂਲੀਅਨ ਲੁਈਸ ਜੋਨਸ ਤੇ ਰਗਬੀ ਦੇ ਵਰਲਡ ਕੱਪ ਰੈਫਰੀ ਨੀਜੇਲ ਤਾਂ ਹੋਣਗੇ ਹੀ ਉਥੇ ਹੀ 150 ਸਾਲ ਪੁਰਾਣੀ ਰਗਬੀ ਟੀਮ ਸਕਾਰਲੇਟਸ ਵੀ ਫਿਲਮ ਦਾ ਹਿੱਸਾ ਹੋਵੇਗੀ।
ਜ਼ਿਕਰਯੋਗ ਹੈ ਕਿ ਐਮਿਲੀ ਕੈਲੀਫੋਰਨਈਆ ਸਟੇਟ ਯੂਨੀਵਰਸਿਟੀ ਤੋਂ ਮੀਡੀਆ ਮੈਨੇਜਮੈਂਟ ਦੀ ਗ੍ਰੈਜੂਏਟ ਹੈ, ਜੋ ਉਸ ਤੋਂ ਪਹਿਲਾਂ ‘ਫਾਸਟ ਐਂਡ ਫਰੂਰੀਅਸ : 7’, ‘ਕੈਪਟਨ ਅਮਰੀਕਾ’, ‘ਰਨ ਆਲ ਨਾਈਟ’ ਵਰਗੀਆਂ ਕਈ ਹਾਲੀਵੁੱਡ ਫਿਲਮਾਂ ਵਿੱਚ ਅਸਿਸਟੈਂਟ ਡਾਇਰੈਕਟਰ ਵੀ ਕੰਮ ਕਰ ਚੁੱਕੀ ਹੈ।
ਸਾਗਰ ਬੇਲਾਰੀ ਦੁਆਰਾ ਨਿਰਦੇਸ਼ਿਤ ‘ਜੰਗਲ ਕ੍ਰਾਯ’ ਇੱਕ ਸੱਚੀ ਘਟਨਾ 'ਤੇ ਬਣਨ ਵਾਲੀ ਫਿਲਮ ਹੈ, ਜਿਹੜੀ ਭਾਰਤ ਦੇ ਜੰਗਲਾਂ ਵਿੱਚ ਰਹਿਣ ਵਾਲੇ 12 ਨੌਜਵਾਨ ਆਦਿਵਾਸੀ ਬੱਚਿਆਂ ਦੀ ਇੱਕ ਰਗਬੀ ਟੀਮ ਬਾਰੇ ਹੈ, ਜਿਸ ਨੇ ਅੰਡਰ-14 ਰਗਬੀ ਵਰਲਡ ਕੱਪ ਵਿੱਚ ਨੰਗੇ ਪੈਰੀਂ ਖੇਡ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਫਿਲਮ ਵਿੱਚ ਅਭੈ ਭਾਰਤੀ ਕੋਚ ਰੁਦਰਾਕਸ਼ ਜੇਨਾ ਦੇ ਕਿਰਦਾਰ ਵਿੱਚ ਨਜ਼ਰ ਆੇਗਾ, ਜੋ ਭੁਵਨੇਸ਼ਵਰ ਦਾ ਰਹਿਣ ਵਾਲਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ