Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਕੋਵਿਡ-19 ਦੇ ਵਧ ਰਹੇ ਮਾਮਲਿਆਂ ਦਰਮਿਆਨ ਅਮਰੀਕਾ ਨੇ 70 ਫੀ ਸਦੀ ਵੈਕਸੀਨੇਸ਼ਨ ਦਾ ਟੀਚਾ ਕੀਤਾ ਪੂਰਾ

August 03, 2021 05:50 PM

ਵਾਸਿ਼ੰਗਟਨ, 3 ਅਗਸਤ (ਪੋਸਟ ਬਿਊਰੋ) : ਸੋਮਵਾਰ ਨੂੰ ਅਮਰੀਕਾ ਨੇ ਵੀ 70 ਫੀ ਸਦੀ ਕੋਵਿਡ-19 ਵੈਕਸੀਨੇਸ਼ਨ ਦਾ ਟੀਚਾ ਪੂਰਾ ਕਰ ਲਿਆ। ਹੁਣ 70 ਫੀ ਸਦੀ ਅਮੈਰੀਕਨ ਬਾਲਗਾਂ ਨੂੰ ਕੋਵਿਡ-19 ਦਾ ਘੱਟੋ ਘੱਟ ਇੱਕ ਟੀਕਾ ਲੱਗ ਚੁੱਕਿਆ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਇਹ ਟੀਚਾ ਜਲਦ ਪੂਰਾ ਕਰਨਾ ਚਾਹੁੰਦੇ ਸਨ ਪਰ ਉਨ੍ਹਾਂ ਦੇ ਅੰਦਾਜ਼ੇ ਨਾਲੋਂ ਇੱਕ ਮਹੀਨਾ ਦੇਰ ਨਾਲ ਇਸ ਨੂੰ ਹਾਸਲ ਕੀਤਾ ਗਿਆ।
ਜਿ਼ਕਰਯੋਗ ਹੈ ਕਿ ਇੱਕ ਪਾਸੇ ਪੂਰੀ ਦੁਨੀਆ ਦੇ ਨਾਲ ਨਾਲ ਅਮਰੀਕਾ ਵਿੱਚ ਵੀ ਡੈਲਟਾ ਵੇਰੀਐਂਟ ਸਿਰ ਚੁੱਕ ਰਿਹਾ ਹੈ ਉੱਥੇ ਹੀ ਹਸਪਤਾਲਾਂ ਵਿੱਚ ਇੱਕ ਵਾਰੀ ਫਿਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਿੱਚ ਇਜਾਫਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਮਾਸਕ ਨੂੰ ਲੈ ਕੇ ਨਵੇਂ ਨਿਯਮ ਬਣ ਗਏ ਹਨ ਤੇ ਵੈਕਸੀਨੇਸ਼ਨ ਦੀ ਲਾਜ਼ਮੀ ਕਰ ਦਿੱਤੀ ਗਈ ਹੈ। ਲੂਜ਼ੀਆਨਾ ਵਿੱਚ ਭਾਵੇਂ ਕਿਸੇ ਨੇ ਟੀਕਾਕਰਣ ਕਰਵਾਇਆ ਹੈ ਜਾਂ ਨਹੀਂ, ਹਰ ਕਿਸੇ ਨੂੰ ਸਾਰੀਆਂ ਇੰਡੋਰ ਪਬਲਿਕ ਸੈਟਿੰਗਜ਼, ਜਿਨ੍ਹਾਂ ਵਿੱਚ ਸਕੂਲ ਤੇ ਕਾਲਜ ਵੀ ਸ਼ਾਮਲ ਹਨ, ਵਿੱਚ ਮਾਸਕ ਲਾਜ਼ਮੀ ਕਰ ਦਿੱਤੇ ਹਨ। ਕਈ ਹੋਰਨਾਂ ਸ਼ਹਿਰਾਂ ਤੇ ਸਟੇਟਸ ਵਿੱਚ ਵੀ ਕੋਵਿਡ-19 ਨਾਲ ਸਬੰਧਤ ਅਜਿਹੇ ਨਿਯਮਾਂ ਨੂੰ ਮੁੜ ਲਾਗੂ ਕੀਤਾ ਜਾ ਰਿਹਾ ਹੈ।
ਮਾਇਆਮੀ ਦੇ ਬੈਪਟਿਸਟ ਹੌਸਪਿਟਲ ਦੇ ਚੀਫ ਮੈਡੀਕਲ ਆਫੀਸਰ ਡਾ· ਸਰਜੀਓ ਸੇਗਾਰਾ ਨੇ ਦੱਸਿਆ ਕਿ ਜਿੰਨੀ ਜਲਦੀ ਅਸੀਂ ਲੋਕਾਂ ਨੂੰ ਠੀਕ ਕਰਕੇ ਭੇਜ ਰਹੇ ਹਾਂ ਓਨੀ ਹੀ ਜਲਦੀ ਉਹ ਵਾਪਿਸ ਆ ਰਹੇ ਹਨ ਤੇ ਇਸ ਵਾਰੀ ਲੋਕ ਕਾਫੀ ਜਿ਼ਆਦਾ ਬਿਮਾਰ ਪੈ ਰਹੇ ਹਨ। ਇੱਕ ਜੀਅ ਨਹੀਂ ਸਗੋਂ ਪੂਰੇ ਦੇ ਪੂਰੇ ਪਰਿਵਾਰ ਇਸ ਵਾਇਰਸ ਦੀ ਚਪੇਟ ਵਿੱਚ ਆ ਰਹੇ ਹਨ। ਫਲੋਰਿਡਾ ਦੇ ਮੈਡੀਕਲ ਸੈਂਟਰ ਵੱਲੋਂ ਪਿਛਲੇ ਦੋ ਹਫਤਿਆਂ ਵਿੱਚ ਹਸਪਤਾਲ ਵਿੱਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿੱਚ 140 ਫੀ ਸਦੀ ਵਾਧੇ ਦਾ ਦਾਅਵਾ ਕੀਤਾ ਗਿਆ ਹੈ।
ਬਾਇਡਨ ਵੱਲੋਂ 4 ਜੁਲਾਈ ਤੱਕ 70 ਫੀ ਦੀ ਵੈਕਸੀਨੇਸ਼ਨ ਦਾ ਟੀਚਾ ਮਿਥਿਆ ਗਿਆ ਸੀ। ਸਰਕਾਰ ਨੂੰ ਆਸ ਸੀ ਕਿ ਇਸ ਨਾਲ ਵੱਡੀ ਪੱਧਰ ਉੱਤੇ ਇਮਿਊਨਿਟੀ ਹਾਸਲ ਕੀਤੀ ਜਾ ਸਕਦੀ ਹੈ।ਪਰ ਡੈਲਟਾ ਵੇਰੀਐਂਟ ਦੇ ਸਾਹਮਣੇ ਇਹ ਟੀਚਾ ਵੀ ਫਿੱਕਾ ਪੈਂਦਾ ਨਜ਼ਰ ਆ ਰਿਹਾ ਹੈ। ਪਿਛਲੇ ਮਹੀਨੇ ਅਮਰੀਕਾ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਛੇ ਗੁਣਾਂ ਵਾਧਾ ਹੋਇਆ ਹੈ ਤੇ ਮਰਨ ਵਾਲਿਆਂ ਦੀ ਗਿਣਤੀ ਵੀ ਪਿਛਲੇ ਦੋ ਹਫਤਿਆਂ ਵਿੱਚ ਰੋਜ਼ਾਨਾ 259 ਦੇ ਮੁਕਾਬਲੇ 360 ਤੱਕ ਪਹੁੰਚ ਗਈ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ