Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬੀ ਯੂਨੀਵਰਸਿਟੀ ਵਿੱਚ ਫੇਕ ਬਿਲਿੰਗ ਕਰਨ ਦੇ ਕੇਸ ਵਿੱਚ ਸੱਤ ਜਣੇ ਨਾਮਜ਼ਦ

August 04, 2021 03:07 AM

ਪਟਿਆਲਾ, 3 ਅਗਸਤ (ਪੋਸਟ ਬਿਊਰੋ)- ਪੰਜਾਬੀ ਯੂਨੀਵਰਸਿਟੀ ਵਿੱਚ ਫੇਕ ਬਿਲਿੰਗ ਘੋਟਾਲਾ ਕੇਸ ਵਿੱਚ ਕਰੀਬ 15 ਦਿਨ ਜਾਂਚ ਕਰ ਕੇ ਪੁਲਸ ਨੇ ਸੱਤ ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਪੁਲਸ ਕੋਲ ਇਨ੍ਹਾਂ ਸੱਤ ਜਣਿਆਂ ਦੇ ਨਾਂਅ ਹਨ, ਪ੍ਰੰਤੂ ਇਸ ਲਈ ਜਾਰੀ ਨਹੀਂ ਕੀਤੇ ਗਏ ਕਿ ਕਿਤੇ ਦੋਸ਼ੀ ਪੁਲਸ ਦੀ ਪਕੜ ਤੋਂ ਪਹਿਲਾਂ ਭੱਜ ਨਾ ਜਾਣ।
ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿੱਚ ਪਿਛਲੇ ਦਿਨੀਂ ਫੇਕ ਬਿੱਲ ਸਕਾਲਰਸ਼ਿਪ ਘੋਟਾਲਾ ਪਤਾ ਲੱਗਾ ਸੀ, ਜਿਸ ਉੱਤੇ ਵਾਈਸ ਚਾਂਸਲਰ ਨੇ ਐਕਸ਼ਨ ਲੈ ਕੇ ਦੋ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਅਤੇ ਦਰਜਾ ਚਾਰ ਦੇ ਇੱਕ ਮੁਲਾਜ਼ਮ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ। ਇਸ ਮਾਮਲੇ ਵਿੱਚ ਜਲਦੀ ਕੁਝ ਹੋਰ ਨਾਂਅ ਸ਼ਾਮਲ ਹੋਣਗੇ ਕਿਉਂਕਿ ਅਜੇ ਇਨ੍ਹਾਂ ਵਿੱਚੋਂ ਇੱਕ ਦੋਸ਼ੀ ਦਾ ਨਾਂਅ ਸਿ਼ਕਾਇਤ ਵਿੱਚ ਦਰਜ ਨਹੀਂ ਹੈ। ਐਸ ਐਚ ਓ ਰੌਨੀ ਸਿੰਘ ਨੇ ਦੱਸਿਆ ਉਕਤ ਦੋਸ਼ੀ ਦਾ ਨਾਂਅ ਸ਼ੁਰੂਆਤੀ ਜਾਂਚ ਵਿੱਚ ਨਹੀਂ ਆਇਆ, ਪਰ ਜਾਂਚ ਵਿੱਚ ਦੇਖਾਂਗੇ ਕਿ ਕਿੰਨਾ ਦੋਸ਼ੀ ਹੈ, ਫਿਰ ਕਾਰਵਾਈ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਸ਼ਿਕਾਇਤ ਕੀਤੀ ਸੀ, ਜਿਸ ਵਿੱਚ ਕੁਝ ਮੁਲਾਜ਼ਮਾਂ ਵੱਲੋਂ ਸੱਤ ਲੱਖ ਰੁਪਏ ਦੀ ਹੇਰਾਫੇਰੀ ਦਾ ਕੇਸ ਸੀ, ਜਿਸ ਵਿੱਚ ਕੇਸ ਦਰਜ ਕਰ ਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਹੋਵੇਗਾ ਕਾਰਵਾਈ ਕੀਤੀ ਜਾਏਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ