Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੁਮੇਧ ਸਿੰਘ ਸੈਣੀ ਨੂੰ ਰਾਹਤ: ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ

August 04, 2021 08:45 AM

ਚੰਡੀਗੜ੍ਹ, 3 ਅਗਸਤ, (ਪੋਸਟ ਬਿਊਰੋ)- ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀਜੀਪੀ) ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇ ਇਸ ਕੇਸ ਵਿੱਚ ਸਰਕਾਰ ਸੈਣੀ ਤੋਂ ਕੁਝ ਪੁੱਛਗਿੱਛ ਕਰਨੀ ਚਾਹੇ ਤਾਂ ਇਸ ਦੇ ਲਈ ਉਸ ਨੂੰ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਪਵੇਗਾ।
ਸੁਮੇਧ ਸਿੰਘ ਸੈਣੀ ਵੱਲੋਂ ਇਸ ਕੇਸ ਵਿੱਚ ਦਰਜ ਸਿ਼ਕਾਇਤ ਵਿੱਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਬਾਰੇ ਦਾਇਰ ਕੀਤੀ ਗਈ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏਜਸਟਿਸ ਅਵਨੀਸ ਝਿੰਗਨ ਨੇ ਇਹ ਆਦੇਸ਼ ਦਿੱਤਾ ਹੈ। ਸੈਣੀ ਨੂੰ ਬਹਿਬਲ ਕਲਾਂ ਗੋਲ਼ੀ ਕਾਂਡ ਕੇਸ ਵਿੱਚ ਅਗਾਊਂ ਜ਼ਮਾਨਤ ਪਹਿਲਾਂ ਮਿਲ ਚੁੱਕੀ ਹੈ।ਅੱਜ ਉਸ ਨੂੰ ਕੋਟਕਪੂਰਾ ਵਿੱਚਉਸ ਦੇ ਖ਼ਿਲਾਫ਼ਦਰਜ ਹੋਏ ਕੇਸ ਵਿੱਚ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਕੇਸ ਫਰੀਦਕੋਟ ਦੀ ਟ੍ਰਾਇਲ ਕੋਰਟ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਸੈਣੀ ਦੇਖ਼ਿਲਾਫ਼ ਚਲਾਣ ਵੀ ਪੇਸ਼ ਕੀਤਾ ਜਾ ਚੁੱਕਾ ਹੈ।
ਵਰਨਣ ਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੇ ਪਹਿਲਾਂ ਇਸ ਕੇਸ ਵਿੱਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਟ੍ਰਾਇਲ ਕੋਰਟ ਨੇ ਰੱਦ ਕਰ ਦਿੱਤਾ ਸੀ।ਉਸ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤਦੀ ਮੰਗ ਕੀਤੀ ਸੀ। ਮਾਰਚ ਵਿੱਚ ਹਾਈ ਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਅੱਜ ਮੰਗਲਵਾਰ ਨੂੰ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਪਿੱਛੋਂ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ