Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਪੰਜਾਬ ਦੇ ਖਜ਼ਾਨਾ ਮੰਤਰੀ ਦੇ ਐਲਾਨਾਂ ਨੂੰ ਖਜ਼ਾਨਾ ਵਿਭਾਗ ਨੇ ਹੀ ਨਹੀਂ ਮੰਨਿਆ

August 04, 2021 08:46 AM

* ਮੁੱਖ ਮੰਤਰੀ ਅਮਰਿੰਦਰ ਦੇ ਐਲਾਨ ਵੀ ਅਣਗੌਲੇ ਰਹਿ ਗਏ


ਚੰਡੀਗੜ੍ਹ, 3 ਅਗਸਤ, (ਪੋਸਟ ਬਿਊਰੋ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਆਪਣੇ ਇਸ ਰਾਜ ਵਾਲੇ ਸਾਢੇ ਚਾਰ ਸਾਲ ਮੁੱਕਣ ਨੇੜੇ ਪਹੁੰਚ ਕੇ ਆਪਣੇ ਐਲਾਨਾਂ ਦੀਆਂ ਫਾਈਲਾਂ ਵੇਖੀਆਂ ਤਾਂ ਉਹ ਐਲਾਨ ਨਿਕਲ ਆਏ, ਜਿਹੜੇ ਪੰਜਾਬ ਸਰਕਾਰ ਨੇ ਕਦੇ ਵਿਧਾਨ ਸਭਾ ਵਿੱਚ ਅਤੇ ਕਦੇ ਮੰਤਰੀ ਮੰਡਲ ਮੀਟਿੰਗਾਂ ਵਿੱਚ ਪਾਸ ਕਰਵਾਏ ਸਨ, ਪਰ ਇਸ ਦੇ ਬਾਅਦ ਕਦੀ ਉਹ ਅਮਲ ਵਿੱਚ ਲਾਗੂ ਹੀ ਨਹੀਂ ਸਨ ਕੀਤੇ ਜਾ ਸਕੇ।
ਜਾਣਕਾਰ ਸੂਤਰਾਂ ਮੁਤਾਬਕ ਅਮਲ ਵਿੱਚ ਫੈਸਲੇ ਲਾਗੂ ਨਾ ਹੋਣ ਕਾਰਨ ਮੁੱਖ ਮੰਤਰੀ ਕੈਪਟਨਅਮਰਿੰਦਰ ਸਿੰਘ ਨੂੰ ਕਾਫੀ ਨਰਾਜ਼ਗੀ ਹੈ ਅਤੇ ਉਨ੍ਹਾਂ ਨੇ ਜਦੋਂ ਅਫਸਰਸ਼ਾਹੀ ਤੋਂ ਇਸ ਦਾ ਕਾਰਨ ਜਾਨਣਾ ਚਾਹਿਆ ਤਾਂ ਸਰਕਾਰ ਨੂੰ ਉਸ ਦਾ ਕੋਈ ਜਵਾਬ ਨਹੀਂ ਦਿੱਤਾਗਿਆ। ਇਹੋ ਹਾਲ ਬਾਕੀ ਮੰਤਰੀਆਂ ਦਾ ਕਿਹਾ ਜਾਂਦਾ ਹੈ। ਪਤਾ ਲੱਗਾ ਹੈ ਕਿ ਕਾਂਗਰਸ ਪਾਰਟੀ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਾਂ ਚੋਣ ਮੈਨੀਫੈਸਟੋ ਬਣਾਉਣ ਦੀ ਤਿਆਰੀ ਵਿੱਚ ਹੈ, ਪਰ ਉਸ ਕੰਮ ਵਿੱਚ ਮੌਜੂਦਾ ਸਰਕਾਰ ਦੇ ਕੀਤੇ ਕੰਮ ਗਿਣਾਉਣੇ ਜ਼ਰੂਰੀ ਹਨ ਅਤੇ ਇਸ ਪੱਖ ਤੋਂ ਸਿਰਫ ਐਲਾਨ ਕੀਤੇ ਪੜ੍ਹਨ ਨੂੰ ਮਿਲਦੇ ਹਨ, ਅਮਲ ਹੋਇਆ ਦਿਖਾਈ ਨਹੀਂ ਦੇਂਦਾ। ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਨੂੰ ਪੱਤਰ ਭੇਜ ਕੇ ਉਨ੍ਹਾਂ ਤੋਂ ਐਲਾਨਾਂ ਅਤੇ ਫੈਸਲਿਆਂ ਬਾਰੇ ਪੁੱਛਿਆ ਹੈ, ਪਰ ਜਾਣਕਾਰ ਦੱਸਦੇ ਹਨ ਕਿ ਸਰਕਾਰ ਇਸ ਗੱਲ ਤੋਂ ਹੈਰਾਨ ਹੋ ਰਹੀ ਹੈ ਕਿ ਮੁੱਖ ਮੰਤਰੀ ਜਾਂ ਖਜ਼ਾਨਾ ਮੰਤਰੀ ਦੇ ਕੀਤੇ ਐਲਾਨਾਂ ਵਿੱਚੋਂ ਕਈਆਂ ਨੂੰ ਵੱਖ-ਵੱਖ ਵਿਭਾਗਾਂ ਲਾਗੂ ਨਹੀਂ ਕੀਤਾ ਤੇ ਕੁਝ ਫੈਸਲੇ ਤਾਂ ਇਹੋ ਜਿਹੇ ਹਨ, ਜਿਨ੍ਹਾਂ ਉੱਤੇ ਕੰਮ ਹੀ ਸ਼ੁਰੂਨਹੀਂ ਕੀਤਾ ਗਿਆ ਅਤੇ ਜਵਾਬ ਵੀ ਨਹੀਂ ਦੇ ਰਹੇ।
ਇਸ ਦੀ ਇੱਕ ਮਿਸਾਲ ਇਹ ਹੈ ਕਿ ਸਾਲ 2017-18 ਵਿੱਚ ਵਿਧਾਨ ਸਭਾ ਵਿੱਚਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਰੋਜ਼ਗਾਰ ਸਿਰਜਣ ਯੋਜਨਾ ਦਾ ਐਲਾਨ ਕਰ ਕੇ ਲਈ 175 ਕਰੋੜ ਰੁਪਏ ਰੱਖਣ ਲਈ ਨਿਰਦੇਸ਼ ਦਿੱਤਾ ਸੀ ਤੇ ਹਰ ਸਾਲ ਇਸ ਯੋਜਨਾ ਹੇਠ ਇੱਕ ਲੱਖ ਲੋਕਾਂ ਨੂੰ ਰੋਜ਼ਗਾਰਦੇਣਾ ਸੀ, ਪਰ ਇਹ ਯੋਜਨਾ ਸ਼ੁਰੂ ਹੀ ਨਹੀਂ ਹੋ ਸਕੀ। ਇਸੇ ਤਰ੍ਹਾਂ 2018 ਵਿੱਚ ਮੁੱਖ ਮੰਤਰੀ ਨੇ ਔਰਤਾਂ ਦੀ ਉੱਨਤੀ ਲਈ ਮਹਿਲਾ ਸ਼ਕਤੀ ਕੇਂਦਰ ਵਾਲਾ ਐਲਾਨ ਕੀਤਾ ਸੀ ਤੇ ਕੇਂਦਰ ਸਰਕਾਰ ਦੀ ਇਹ ਯੋਜਨਾ ਪੰਜਾਬ ਸਰਕਾਰ ਨੇ ਪੂਰੀ ਕਰਨਾ ਸੀ। ਇਸ ਦਾ ਫੰਡ ਕੇਂਦਰ ਸਰਕਾਰ ਨੇ 2.36 ਕਰੋੜ ਰੁਪਏ ਦੇ ਦਿੱਤਾ ਸੀ। ਇਸ ਯੋਜਨਾ ਹੇਠ ਪੰਜਾਬ ਦੇ ਸਾਰੇਜਿ਼ਲਿਆਂ ਵਿੱਚਜਿ਼ਲਾ ਅਧਿਕਾਰੀ ਨਿਯੁਕਤ ਕਰਨੇ ਸਨ, ਪਰ ਔਰਤਾਂ ਦੀ ਸਾਮਾਜਿਕ ਸੁਰੱਖਿਆ ਦੀ ਇਹ ਯੋਜਨਾ ਸ਼ੁਰੂ ਹੀ ਨਹੀਂ ਕੀਤੀ ਗਈ। ਇੱਕ ਹੋਰ ਯੋਜਨਾ ਵਿੱਚ ਪਟਿਆਲਾ, ਖਰੜ, ਹੁਸ਼ਿਆਰਪੁਰ ਤੇ ਜਲੰਧਰ ਦੇ ਪੰਜ ਪੋਲੀਟੈਕਨਿਕ ਕੇਂਦਰਅਪਗ੍ਰੇਡ ਕਰਨੇ ਸਨ, ਇਸ ਦਾ ਐਲਾਨ ਮੁੱਖ ਮੰਤਰੀ ਨੇ 2019 ਵਿੱਚ ਕੀਤਾ, ਪਰ ਖਜ਼ਾਨਾ ਵਿਭਾਗ ਨੇ 10 ਕਰੋੜ ਰੁਪਏ ਨਹੀਂ ਦਿੱਤੇ ਤੇ ਯੋਜਨਾ ਖੂੰਜੇ ਲੱਗੀ ਰਹੀ। ਪੰਜਾਬ ਵਿੱਚ ਰਵਾਇਤੀ ਖੇਤੀ ਬਦਲਣ ਲਈ ਡਾਈਵਰਸੀਫਿਕੇਸ਼ਨ ਲਈ ਸਾਲ 2019 ਵਿੱਚ ਖਜ਼ਾਨਾ ਮੰਤਰੀ ਨੇ 60 ਕਰੋੜ ਰੁਪਏ ਤੋਂ ਵੱਧ ਦਾ ਐਲਾਨ ਕੀਤਾ ਸੀ, ਪਰਇਸ ਯੋਜਨਾ ਨੂੰ ਵੀ ਪੂਰਾ ਲਾਗੂ ਨਹੀਂ ਕੀਤਾ ਗਿਆ।
ਸਾਲ 2018 ਵਿੱਚ ਖਜ਼ਾਨਾ ਮੰਤਰੀ ਨੇ ਖੰਨਾ, ਲੁਧਿਆਣਾ ਤੇ ਪਟਿਆਲਾ ਦੇ ਮੌਜੂਦਾ ਇੰਡਸਟਰੀਅਲ ਐਸਟੇਟ ਤੇ ਫੋਕਲ ਪੁਆਇੰਟ ਦਾ ਆਧੁਨਿਕੀਕਰਨ ਅਤੇ ਵਿਕਾਸ ਦਾ ਐਲਾਨ ਕੀਤਾ ਅਤੇ ਇਸ ਲਈ 10 ਕਰੋੜ ਰੁਪਏ ਐਲਾਨ ਕੀਤਾ ਸੀ, ਪਰ ਇਹ ਐਲਾਨ ਵੀ ਕਾਗਜ਼ਾਂ ਵਿੱਚਰਹੇ। ਕਪੂਰਥਲਾ ਦੇ ਸੈਨਿਕ ਸਕੂਲ ਲਈ 15 ਲੱਖ ਦੀ ਲਾਗਤ ਵਾਲੇ ਬੈਂਡ ਦਾ ਐਲਾਨ ਸਾਲ 2019 ਵਿੱਚ ਕੀਤਾ ਸੀ, ਪਰ ਇਸ ਦੇ ਬਿੱਲ ਅਜੇ ਤੱਕ ਪਾਸ ਨਹੀਂ ਹੋਏ।
ਦੱਸਿਆ ਜਾ ਰਿਹਾ ਹੈ ਕਿ ਕਈ ਸਰਕਾਰੀ ਵਿਭਾਗਾਂ ਵਿੱਚ ਵੀ ਸਰਕਾਰ ਦੇ ਐਲਾਨਾਂ ਦਾ ਇਹੀ ਹਾਲ ਹੈ ਕਿ ਖਜ਼ਾਨਾ ਵਿਭਾਗ ਨੇ ਮੁੱਖ ਮੰਤਰੀ ਤੱਕ ਦੇ ਐਲਾਨਾਂ ਲਈ ਬਜਟ ਜਾਰੀ ਨਹੀਂ ਕੀਤਾ।ਪਤਾ ਲੱਗਣ ਉੱਤੇ ਮੁੱਖ ਮੰਤਰੀ ਦਫ਼ਤਰ ਚਿੰਤਾ ਵਿੱਚ ਅਤੇ ਖੁਦ ਮੁੱਖ ਮੰਤਰੀ ਗੁੱਸੇ ਵਿੱਚ ਹੈ ਤੇ ਉਨ੍ਹਾ ਨੇ ਖਜ਼ਾਨਾ ਵਿਭਾਗ ਨੂੰ ਪੱਤਰ ਭੇਜ ਕੇ ਜਵਾਬ ਮੰਗਿਆ ਹੈ ਕਿ ਚਾਰ ਸਾਲ ਵਿੱਚ ਇਨ੍ਹਾਂ ਐਲਾਨਾਂ ਨੂੰ ਪੂਰਾ ਕਿਉਂ ਨਹੀਂ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ