Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਰਾਹੁਲ ਗਾਂਧੀ ਦੀ ਬਰੇਕ ਫਾਸਟ ਮੀਟਿੰਗ ਵਿੱਚ ਸੌ ਤੋਂ ਵੱਧ ਪਾਰਲੀਮੈਂਟ ਮੈਂਬਰ ਸ਼ਾਮਿਲ

August 04, 2021 08:47 AM

* ਸਾਰਿਆਂ ਨੇ ਪਾਰਲੀਮੈਂਟ ਤਕ ਸਾਈਕਲ ਮਾਰਚ ਕੀਤਾ
* ਆਪ ਪਾਰਟੀ ਅਤੇ ਬਸਪਾ ਵਾਲੇ ਸ਼ਾਮਿਲ ਨਹੀਂ ਹੋਏ


ਨਵੀਂ ਦਿੱਲੀ, 3 ਅਗਸਤ, (ਪੋਸਟ ਬਿਊਰੋ)- ਭਾਰਤ ਦੀ ਰਾਜਨੀਤੀ ਵਿੱਚ ਛਾਏ ਹੋਏ ਪੈਗਾਸਸ ਜਾਸੂਸੀ ਕਾਂਡ, ਵਧਦੀ ਮਹਿੰਗਾਈ ਤੇ ਕਿਸਾਨੀ ਮੁੱਦੇ ਬਾਰੇ ਪਾਰਲੀਮੈਂਟ ਵਿੱਚ ਸਰਕਾਰ ਦੀ ਘੇਰੇ ਬੰਦੀ ਕਰਨ ਲਈ ਵਿਰੋਧੀ ਧਿਰ ਨੂੰ ਇਕੱਠੇ ਕਰਨ ਲਈ ਰਾਹੁਲ ਗਾਂਧੀ ਵੱਲੋਂ ਅੱਜ ਮੰਗਲਵਾਰ ਨੂੰ ਬਰੇਕ ਫਾਸਟ ਲਈ ਸੱਦੀ ਬੈਠਕ ਕਾਮਯਾਬ ਰਹੀ। ਕਾਂਗਰਸ ਦੀ ਅਗਵਾਈ ਵਿੱਚ ਆਉਣ ਤੋਂ ਅੱਜ ਤੱਕ ਝਿਜਕਦੀ ਰਹੀ ਤ੍ਰਿਣਮੂਲ ਕਾਂਗਰਸ ਦੇ ਨੇਤਾ ਵੀ ਇਸ ਮੌਕੇ ਆਏ, ਜਿਸ ਨਾਲ ਵਿਰੋਧੀ ਧਿਰ ਦੀ ਕਤਾਰਬੰਦੀ ਨੂੰ ਨਵਾਂ ਰੰਗ ਮਿਲਿਆ ਹੈ। ਪੰਦਰਾਂ ਪਾਰਟੀਆਂ ਦੇ ਸੌ ਤੋਂ ਵੱਧ ਪਾਰਲੀਮੈਂਟਮੈਂਬਰਾਂ ਨੇ ਨਾਸ਼ਤੇ ਤੋਂ ਬਾਅਦ ਰਾਹੁਲ ਗਾਂਧੀ ਦੀ ਅਗਵਾਈ ਵਿੱਚਪਾਰਲੀਮੈਂਟਭਵਨ ਤਕ ਸਾਈਕਲ ਮਾਰਚ ਵੀ ਕੀਤਾ।
ਇਸ ਮੌਕੇ ਵਿਰੋਧੀ ਧਿਰ ਦੇ ਆਗੂਆਂ ਨੇ ਪੈਗਾਸਸ ਜਾਸੂਸੀ ਕਾਂਡ ਦੇ ਨਾਲ ਪੈਟਰੋਲ ਤੇ ਡੀਜ਼ਲ ਤੋਂ ਇਲਾਵਾ ਆਮ ਲੋਕਾਂ ਦੀ ਲੋੜ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਵਾਧੇ ਦੇ ਖ਼ਿਲਾਫ਼ ਦੋਵਾਂ ਸਦਨਾਂ ਵਿੱਚ ਹੰਗਾਮਾ ਕਰ ਕੇ ਕੇਂਦਰ ਸਰਕਾਰ ਨੂੰ ਘੇਰਨ ਦਾ ਯਤਨ ਕੀਤਾ, ਜਿਸ ਕਾਰਨ ਦਸਵੇਂ ਦਿਨ ਵੀ ਪਾਰਲੀਮੈਂਟ ਚੱਜ ਨਾਲ ਨਹੀਂ ਚੱਲ ਸਕੀ। ਵਿਰੋਧੀ ਏਕਤਾ ਦੇ ਕਾਰਨ ਮੌਨਸੂਨ ਸੈਸ਼ਨ ਵਿੱਚ ਸਰਕਾਰ ਤੇ ਵਿਰੋਧੀ ਧਿਰ ਦੇ ਅੜਿੱਕੇ ਦਾ ਹੱਲ ਕੱਢਣ ਦੀ ਆਸ ਹੋਰ ਘਟ ਗਈ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਦਬਾ ਕੇ ਨਰਿੰਦਰ ਮੋਦੀ ਸਰਕਾਰ ਭਾਰਤ ਦੇ 60 ਫ਼ੀਸਦੀ ਲੋਕਾਂ ਨੂੰ ਚੁੱਪ ਕਰਵਾਉਣਾ ਚਾਹੁੰਦੀ ਹੈ, ਪਰ ਸਾਡੀ ਅਵਾਜ਼ ਕੋਈ ਦਬਾ ਨਹੀਂ ਸਕਦਾ।
ਕਾਂਗਰਸ ਆਗੂ ਰਾਹੁਲ ਗਾਂਧੀ ਦੇ ਘਰ ਅੱਜ ਦੇ ਬਰੇਕ ਫਾਸਟ ਲਈ 17 ਪਾਰਟੀਆਂ ਨੂੰ ਸੱਦਾਭੇਜਿਆ ਗਿਆ ਸੀ, ਪਰ ਇਸ ਵਿੱਚ 15 ਪਾਰਟੀਆਂ ਸ਼ਾਮਲ ਹੋਈਆਂ।ਬਹੁਜਨ ਸਮਾਜ ਪਾਰਟੀ ਤੇ ਆਮ ਆਦਮੀ ਪਾਰਟੀ ਇਸ ਵਿੱਚਸ਼ਾਮਲ ਨਹੀਂ ਹੋਈਆਂ, ਪਰ ਆਸ ਦੇ ਉਲਟ ਤ੍ਰਿਣਮੂਲ ਕਾਂਗਰਸ ਆ ਗਈ ਤੇ ਸਮਾਜਵਾਦੀ ਪਾਰਟੀ, ਡੀਐੱਮ ਕੇ ਪਾਰਟੀ, ਐੱਨਸੀਪੀ, ਰਾਸ਼ਟਰੀ ਜਨਤਾ ਦਲ, ਝਾਰਖੰਡ ਮੁਕਤੀ ਮੋਰਚਾ, ਸੀ ਪੀ ਆਈ ਐੱਮ, ਸੀ ਪੀ ਆਈ, ਆਈ ਯੂ ਐੱਮ ਐੱਲ, ਕੇਰਲਾ ਕਾਂਗਰਸ (ਮਨੀ), ਨੈਸ਼ਨਲ ਕਾਨਫਰੰਸ ਤੇ ਲੋਕਤੰਤਰੀ ਜਨਤਾ ਪਾਰਟੀ ਦੇ ਨੇਤਾ ਸ਼ਾਮਲ ਹੋਏ। ਇਨ੍ਹਾਂ ਨੇਤਾਵਾਂ ਦੀ ਇੱਕ ਰਾਏ ਬਣੀ ਕਿ ਸਿਰਫ਼ ਪੈਗਾਸਸ ਕੇਸ ਨਹੀਂ, ਜਨਤਾ ਨਾਲ ਜੁੜੇ ਸਾਰੇ ਮੁੱਦਿਆਂ ਉੱਤੇ ਪਾਰਲੀਮੈਂਟ ਦੇ ਵਿੱਚਮਿਲ ਕੇ ਚੱਲਿਆ ਜਾਵੇ ਅਤੇ ਮਹਿੰਗਾਈ ਸਣੇ ਸਾਰੇ ਜ਼ਰੂਰੀ ਮੁੱਦੇ ਉਠਾਏ ਜਾਣ। ਇਸ ਦੇ ਬਾਅਦ ਇਸ ਬੈਠਕ ਵਿੱਚ ਸ਼ਾਮਲ ਹੋਏ ਸੌ ਤੋਂ ਵੱਧ ਪਾਰਲੀਮੈਂਟ ਮੈਂਬਰਾਂ ਨੇ ਸਾਈਕਲਾਂ ਉੱਤੇ ਪਾਰਲੀਮੈਂਟ ਭਵਨ ਤੱਕ ਮਾਰਚ ਵੀ ਕੀਤਾ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ