Welcome to Canadian Punjabi Post
Follow us on

12

July 2025
 
ਪੰਜਾਬ

ਚੋਣਾਂ ਦਾ ਚੱਕਾ ਰਿੜ੍ਹਿਆ: ਬਾਦਲ ਅਕਾਲੀ ਦਲ ਵੱਲੋਂ ਸਰਕਾਰ ਬਣਨ ਉੱਤੇ 400 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ

August 04, 2021 08:48 AM

* ਨੀਲੇ ਕਾਰਡ ਵਾਲਿਆਂ ਨੂੰ 2 ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ


ਚੰਡੀਗੜ੍ਹ, 3 ਅਗਸਤ, (ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਏਥੇ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਲੋਕਾਂ ਨੂੰ ਚੋਣ ਵਾਅਦੇ ਵੰਡਣ ਦਾ ਮੁੱਢ ਬੰਨ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੇ ਜਿੱਤਣ ਤੇ ਸਰਕਾਰ ਬਣਾਉਣ ਉੱਤੇ 13 ਨੁਕਾਤੀ ਏਜੰਡਾ ਲਾਗੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ ਨੀਲੇ ਕਾਰਡ ਵਾਲੇ ਘਰ ਦੀਆਂ ਮੁਖੀ ਸਾਰੀਆਂ ਬਜ਼ੁਰਗ ਔਰਤ ਨੂੰ 2 ਹਜ਼ਾਰ ਰੁਪਏ ਮਹੀਨਾ ਪੈਨਸ਼ਨ, ਖੇਤੀਬਾੜੀ ਖਪਤਕਾਰਾਂ ਨੂੰ ਡੀਜ਼ਲ ਰੇਟ ਵਿਚ 10 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ, ਇੰਡਸਟਰੀ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਅਤੇ ਵਿਦਿਆਰਥੀਆਂ ਲਈ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਣਾ ਵੀ ਸ਼ਾਮਿਲ ਕੀਤਾ ਗਿਆ ਹੈ।
ਅੱਜ ਐਲਾਨੀਆਂ ਅਕਾਲੀ ਦਲ ਦੀਆਂ ਇਨ੍ਹਾਂ ਪਹਿਲਕਦਮੀਆਂ, ਜਿਨ੍ਹਾਂ ਵਿੱਚ ਸਮਾਜ ਦੇ ਲਗਭਗ ਸਾਰੇ ਵਰਗਾਂ ਨੂੰ ਨਾਲ ਜੋੜਨ ਦਾ ਯਤਨ ਕੀਤਾ ਗਿਆ ਹੈ, ਦੇ ਰਾਹੀਂ ਹਰ ਘਰ ਨੂੰ ਹਰ ਮਹੀਨੇ 400 ਯੂਨਿਟ ਮੁਫਤ ਬਿਜਲੀ ਦੇਣਾ ਤੇ ਸਾਰੇ ਨੀਲੇ ਕਾਰਡ ਵਾਲਿਆਂ ਦੇ ਬਕਾਇਆ ਬਿਜਲੀ ਮੁਆਫ ਕਰਨਾ ਸ਼ਾਮਲ ਹੈ। ਗਰੀਬੀ ਰੇਖਾ ਤੋਂ ਹੇਠਲੇ ਜਿਹੜੇ ਪਰਿਵਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਉਹ ਸਾਰੇ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਹੈ। ਏਥੇ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਵਿੱਚ ਇਲਾਜ, ਦਵਾਈਆਂ, ਟੈਸਟ, ਸਰਜਰੀ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਤੇ ਵਿਦੇਸ਼ਾਂ ਵਿਚ ਉਚੇਰੀ ਸਿੱਖਿਆ ਲਈ ਜਾਣ ਵਾਲੇ ਨੌਜਵਾਨਾਂ ਨੂੰ ਸਟੂਡੈਂਟ ਐਜੂਕੇਸ਼ਨ ਕਾਰਡ ਹੇਠ 10 ਲੱਖ ਰੁਪਏ ਕਰਜ਼ਾ ਉਨ੍ਹਾਂ ਨੌਜਵਾਨਾਂ ਨੂੰ ਮਿਲੇਗਾ, ਜੋ ਕਾਲਜ ਫੀਸ ਜਾਂ ਆਈਲੈਟਸ ਦੀ ਕੋਚਿੰਗ ਫੀਸ ਦੇਣਾ ਚਾਹੁੰਦੇ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਦਲਿਤ ਵਿਦਿਆਰਥੀਆਂ ਲਈ ਐੱਸ ਸੀ ਸਕਾਲਰਸ਼ਿਪ ਸਕੀਮ ਫਿਰ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੈਂਬਲੀ ਵਿਚ ਕਾਨੂੰਨ ਪਾਸ ਕਰ ਕੇ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ ਅਤੇ ਸਰਕਾਰ ਕਿਸਾਨਾਂ ਵਾਸਤੇ ਫਲਾਂ ਤੇ ਸਬਜ਼ੀਆਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਸ਼ੁਰੂ ਕਰੇਗੀ ਤੇ ਘੱਟ ਭਾਅ ਮਿਲਣ ਉੱਤੇ ਕਿਸਾਨਾਂ ਨੂੰ ਮੁਆਵਜ਼ਾ ਵੀ ਦੇਵੇਗੀ।
ਅਕਾਲੀ ਦਲ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਗਲੀ ਸਰਕਾਰ ਪੰਜਾਬ ਦੇ ਲੋਕ ਅਕਾਲੀ ਦਲ ਤੇ ਬਸਪਾ ਦੀ ਬਣਾਉਣਗੇ ਅਤੇ ਉਹ ਸਿਹਤ ਅਤੇ ਸਿੱਖਿਆ ਉੱਤੇ ਵੱਧ ਧਿਆਨ ਦੇਵੇਗੀ ਅਤੇ ਹਰ ਜ਼ਿਲ੍ਹੇ ਵਿਚ 500 ਬੈਡਾਂ ਵਾਲੇ ਸਰਕਾਰੀ ਮੈਡੀਕਲ ਕਾਲਜ ਖੋਲ੍ਹੇਗੀ, ਜਿੱਥੇ ਸੁਪਰ ਸਪੈਸ਼ਲਟੀ ਸਹੂਲਤਾਂ ਹੋਣਗੀਆਂ। ਉਨ੍ਹਾਂਐਲਾਨ ਕੀਤਾ ਕਿ ਮੈਡੀਕਲ ਕਾਲਜਾਂ ਸਣੇ ਰਾਜ ਦੇ ਸਾਰੇ ਪ੍ਰੋਫੈਸ਼ਨਲ ਕਾਲਜਾਂ ਵਿਚ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਲਈ 33 ਫੀਸਦੀ ਸੀਟਾਂ ਰਾਖਵੀਂਆਂ ਰੱਖਾਂਗੇ। ਅਕਾਲੀ ਦਲ ਨੇ ਐਲਾਨ ਕੀਤਾ ਕਿ ਸਰਕਾਰੀ ਖੇਤਰ ਵਿਚ 1 ਲੱਖਅਤੇ ਪ੍ਰਾਈਵੇਟ ਖੇਤਰਵਿਚ 10 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਸਭ ਸਰਕਾਰੀ ਨੌਕਰੀਆਂ ਵਿਚ ਔਰਤਾਂ ਲਈ 50 ਫੀਸਦੀ ਰਾਖਵੇਂਕਰਨ ਦਾ ਵੀ ਐਲਾਨ ਕੀਤਾ ਅਤੇ ਸਫਾਈ ਕਰਮਚਾਰੀਆਂ ਸਣੇ ਠੇਕੇ ਉੱਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਪਿੱਛੋਂ ਸਭ ਸਰਕਾਰੀ ਸੇਵਾਵਾਂ ਨੂੰ ਇਕ ਸਾਲ ਵਿੱਚਡਿਜੀਟਲ ਕਰ ਦਿੱਤਾ ਜਾਵੇਗਾ ਅਤੇ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਸੇਵਾ ਕੇਂਦਰ ਮੁੜ ਸ਼ੁਰੂ ਕੀਤੇ ਜਾਣਗੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਤੇ ਵਾਅਦਿਆਂ ਤੋਂ ਮੁੱਕਰ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਬਾਰੇ ਦੋਗਲਾ ਸਟੈਂਡ ਅਪਣਾਇਆ।ਉਸ ਨੇ ਐਸ ਵਾਈ ਐਲ ਨਹਿਰ ਅਤੇ ਪਰਾਲੀ ਸਾੜਨ ਦੇ ਕੇਸ ਵਿਚ ਪੰਜਾਬ ਦੇ ਹਿੱਤਾਂ ਨਾਲ ਧੋਖਾ ਕੀਤਾ ਤੇ ਪਿੱਛੇ ਜਿਹੇਪੰਜਾਬ ਵਿਚਲੇ ਥਰਮਲ ਪਲਾਂਟ ਬੰਦ ਕਰਾਉਣ ਦਾ ਯਤਨ ਕੀਤਾ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਵੀ ਗੱਪ ਹੈ ਕਿਉਂਕਿ ਕੇਜਰੀਵਾਲ ਨੇ ਕਿਹਾ ਹੈ ਕਿ ਇਕ ਵੀ ਯੂਨਿਟ ਵੱਧ ਹੋਵੇ ਤਾਂ ਸਾਰਾ ਬਿੱਲ ਦੇਣਾ ਪਵੇਗਾ, ਜਿਵੇਂ ਦਿੱਲੀ ਦੇ ਲੋਕ ਦੇ ਰਹੇ ਹਨ, ਪਰ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਏਦਾਂ ਨਹੀਂ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ