Welcome to Canadian Punjabi Post
Follow us on

03

July 2025
 
ਭਾਰਤ

ਦਿੱਲੀ ਦੇ ਵਿਧਾਇਕਾਂ ਨੂੰ ਤਨਖਾਹ-ਭੱਤੇ ਵਜੋਂ ਹਰ ਮਹੀਨੇ 90 ਹਜ਼ਾਰ ਰੁਪਏ ਮਿਲਣਗੇ

August 05, 2021 03:10 AM

* ਕੈਬਨਿਟ ਵੱਲੋਂ ਤਨਖਾਹਾਂ ਵਿੱਚ ਵਾਧੇ ਦੀ ਤਜਵੀਜ਼ ਮਨਜ਼ੂਰ

ਨਵੀਂ ਦਿੱਲੀ, 4 ਅਗਸਤ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੀ ਸਰਕਾਰ ਨੇਦਿੱਲੀ ਦੇ ਵਿਧਾਇਕਾਂ ਦੀ ਤਨਖਾਹ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪਿੱਛੋਂ ਵਿਧਾਇਕਾਂ ਨੂੰ ਤਨਖਾਹ ਤੇ ਭੱਤੇ ਵਜੋਂ ਨੱਬੇ ਹਜ਼ਾਰ ਰੁਪਏ ਮਿਲਣਗੇ। ਇਸ ਤੋਂ ਪਹਿਲਾਂ ਵਿਧਾਇਕਾਂ ਨੂੰ ਤਨਖਾਹ ਤੇ ਭੱਤੇ ਦੇ ਰੂਪ ਵਿੱਚ 53 ਹਜ਼ਾਰ ਰੁਪਏ ਮਿਲਦੇ ਸਨ, ਜਿਸ ਵਿੱਚ 12000 ਰੁਪਏ ਤਨਖਾਹ ਅਤੇ ਬਾਕੀ ਰਾਸ਼ੀ ਭੱਤੇ ਵਜੋਂ ਸਨ। ਨਵੇਂ ਵਾਧੇ ਪਿੱਛੋਂ ਹਰ ਵਿਧਾਇਕ ਨੂੰ ਤੀਹ ਹਜ਼ਾਰ ਰੁਪਏ ਤਨਖਾਹ ਤੇ ਭੱਤੇ ਦੇ ਰੂਪ ਵਿੱਚ 60 ਹਜ਼ਾਰ ਰੁਪਏ ਮਿਲਣਗੇ ਅਤੇ ਕੁੱਲ ਮਿਲਾ ਕੇ ਨੱਬੇ ਹਜ਼ਾਰ ਰੁਪਏ ਮਹੀਨਾ ਹੋਣਗੇ।
ਇਸ ਸੰਬੰਧ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਤਨਖਾਹਾਂ ਵਧਾਉਣ ਦੇ ਬਾਵਜੂਦ ਦਿੱਲੀ ਦੇ ਵਿਧਾਇਕ ਦੇਸ਼ ਵਿੱਚ ਸਭ ਤੋਂ ਘੱਟ ਤਨਖਾਹ ਲੈਣ ਵਾਲੇ ਵਿਧਾਇਕ ਹੋਣਣਗੇ। ਪਤਾ ਲੱਗਾ ਹੈ ਕਿ ਦਿੱਲੀ ਦੇ ਵਿਧਾਇਕਾਂ ਦੀਆਂ ਤਨਖਾਹਾਂ ਵਿੱਚ ਪਿਛਲੇ 10 ਸਾਲਾਂ ਤੋਂ ਵਾਧਾ ਨਹੀਂ ਹੋਇਆ। ਕੇਜਰੀਵਾਲ ਸਰਕਾਰ ਨੇ ਦਸੰਬਰ 2015 ਵਿੱਚ ਦਿੱਲੀ ਵਿਧਾਨ ਸਭਾ ਵਿੱਚ ਇੱਕ ਬਿੱਲ ਪਾਸ ਕਰਾਇਆ ਸੀ, ਜਿਸ ਵਿੱਚ ਵਿਧਾਇਕਾਂ ਦੀ ਤਨਖਾਹ ਵਧਾ ਕੇ 2.10 ਲੱਖ ਰੁਪਏ ਪ੍ਰਤੀ ਮਹੀਨਾ ਕਰਨ ਦੀ ਤਜਵੀਜ਼ ਕੀਤੀ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਇਸ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਬੰਧਤ ਅਧਿਕਾਰੀਆਂ ਦੀ ਪ੍ਰਵਾਨਗੀ ਨਹੀਂ ਲਈ ਗਈ ਸੀ, ਇਸ ਲਈ ਇਹ ਬਿੱਲ ਰੱਦ ਹੋ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ