Welcome to Canadian Punjabi Post
Follow us on

02

July 2025
 
ਭਾਰਤ

ਬਾਂਦੀਪੋਰਾ ਵਿੱਚ ਪਾਕਿਸਤਾਨੀ ਅੱਤਵਾਦੀ ਬਾਬਰ ਅਲੀ ਮਾਰਿਆ ਗਿਆ

August 05, 2021 03:13 AM

ਸ੍ਰੀਨਗਰ, 4 ਅਗਸਤ (ਪੋਸਟ ਬਿਊਰੋ)- ਉਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚਕੱਲ੍ਹ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਲਸ਼ਕਰ ਏ ਤੋਇਬਾ (ਐਲ ਈ ਟੀ) ਦਾ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ ਹੈ।
ਪੁਲਸ ਨੇ ਦੱਸਿਆ ਕਿ ਬਾਂਦੀਪੋਰਾ ਵਿਖੇ ਚੰਦਾਜੀ ਵਿੱਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਉੱਤੇ ਕਾਰਵਾਈ ਕਰਦੇ ਹੋਏ ਰਾਸ਼ਟਰੀ ਰਾਈਫਲਜ਼ (ਆਰ ਆਰ), ਕੇਂਦਰੀ ਰਿਜ਼ਰਵ ਪੁਲਸ ਬਲ (ਸੀ ਆਰ ਪੀ ਐਫ) ਅਤੇ ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਅਪਰੇਸ਼ਨ ਗਰੁੱਪ (ਐਸ ਓ ਜੀ) ਦੇ ਜਵਾਨਾਂ ਨੇ ਤਲਾਸ਼ੀ ਸ਼ੁਰੂ ਕੀਤੀ ਤਾਂ ਇਲਾਕੇ ਵਿੱਚ ਲੁਕੇ ਅੱਤਵਾਦੀਆਂ ਨੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਦੀ ਜਵਾਬੀ ਕਾਰਵਾਈ ਵਿੱਚ ਲਸ਼ਕਰ ਏ ਤੋਇਬਾ ਦਾ ਅੱਤਵਾਦੀ ਮਾਰਿਆ ਗਿਆ। ਜਾਣਕਾਰ ਸੂਤਰਾਂ ਮੁਤਾਬਕ ਮਾਰੇ ਗਏ ਅੱਤਵਾਦੀ ਦੀ ਪਛਾਣ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਉਕਾੜਾ ਜ਼ਿਲ੍ਹੇ ਦੇ ਬਾਬਰ ਅਲੀ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਕਿ ਪਿਛਲੇ ਮਹੀਨੇ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਜਾਣ ਵੇਲੇ ਉਹ ਜੰਗਲ ਵਿੱਚ ਭੱਜ ਗਿਆ ਸੀ।
ਇਕ ਹੋਰ ਘਟਨਾ ਵਿੱਚ ਮੱਧ ਕਸ਼ਮੀਰ ਦੇ ਸ੍ਰੀਨਗਰ ਜ਼ਿਲ੍ਹੇ ਦੇ ਸ਼ੀਰਾਜ ਖਾਨਿਆਰ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਪੁਲਸ ਉੱਤੇਕੀਤੀ ਗੋਲੀਬਾਰੀ ਵਿਚ ਇੱਕ ਪੁਲਸ ਵਾਲਾ ਅਤੇ ਇੱਕ ਨਾਗਰਿਕ ਜ਼ਖਮੀ ਹੋ ਗਿਆ। ਦੋਵਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਪੁਲਸ ਕਰਮਚਾਰੀ ਦੀ ਪਛਾਣ ਅਬਦੁਲ ਵਹੀਦ ਦੇ ਰੂਪ ਵਿੱਚ ਕੀਤੀ ਗਈ ਹੈ। ਉਹ ਪੁਲਸ ਥਾਣਾ ਖਾਨਿਆਰ ਵਿੱਚ ਤੈਨਾਤ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ