Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਜਮਨਾ ਪ੍ਰਦੂਸ਼ਣ ਉੱਤੇ ਐਨ ਜੀ ਟੀ ਵੱਲੋਂ ਫਿਟਕਾਰ

August 05, 2021 03:16 AM

ਨਵੀਂ ਦਿੱਲੀ, 4 ਅਗਸਤ (ਪੋਸਟ ਬਿਊਰੋ)- ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ ਜੀ ਟੀ) ਨੇ ਜਮਨਾ ਨਦੀ ਵਿੱਚ ਗੰਦਾ ਪਾਣੀ ਛੱਡੇ ਜਾਣ ਦੇ ਮੁੱਦੇ ਉੱਤੇ ਦਿੱਲੀ ਅਤੇ ਉਤਰ ਪ੍ਰਦੇਸ਼ ਦੇ ਅਧਿਕਾਰੀਆਂ ਨੂੰ ਫਿਟਕਾਰ ਲਾ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਅਹੁਦੇ ਅਤੇ ਸਹੂਲਤਾਂ ਦਾ ਲਾਭ ਲੈਣ ਲਈ ਨਹੀਂ, ਲੋਕਾਂ ਦੀ ਸਿਹਤ ਤੇ ਵਾਤਾਵਰਣ ਦੀ ਸੁਰੱਖਿਆ ਲਈ ਨਿਯੁਕਤ ਕੀਤਾ ਗਿਆ ਹੈ। ਕਈ ਉਦਯੋਗਿਕ ਯੂਨਿਟ ਗੰਦਾ ਪਾਣੀ ਧੜੱਲੇ ਨਾਲ ਨਦੀ ਵਿੱਚ ਰੋੜ੍ਹ ਰਹੇ ਹਨ, ਜਿਵੇਂ ਦੇਸ਼ ਵਿੱਚ ਕੋਈ ਕਾਨੂੰਨ ਹੀ ਨਾ ਹੋਵੇ ਅਤੇ ਅਪਰਾਧ ਕਰਨ ਦੀ ਛੋਟ ਹੋਵੇ ਅਤੇ ਕੋਈ ਰੋਕ ਨਹੀਂ ਰਿਹਾ।
ਐਨ ਜੀ ਟੀ ਦੇ ਚੀਫ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਬੈਂਚ ਨੇ ਕਿਹਾ ਕਿ ਸਥਾਈ ਰੈਗੂਲੇਟਰੀਜ਼ ਦੀ ਤਾਜ਼ਾ ਰਿਪੋਰਟ ਤੋਂ ਸਹੀ ਜਾਣਕਾਰੀ ਦੇ ਬਾਵਜੂਦ ਇੱਕ ਵੀ ਵਿਅਕਤੀ ਦੇ ਖਿਲਾਫ ਕਾਰਵਾਈ ਨਹੀਂ ਹੋਈ। ਨੋਇਡਾ ਅਥਾਰਟੀ, ਜ਼ਿਲ੍ਹਾ ਅਧਿਕਾਰੀਆਂ, ਉਤਰ ਪ੍ਰਦੇਸ਼ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਐਸ ਈ ਆਈ ਏ ਏ), ਰਾਜ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਇੱਥੋਂ ਤਕ ਕਿ ਉਤਰ ਪ੍ਰਦੇਸ਼ ਪੁਲਸ ਦੇ ਕੋਲ ਸ਼ਕਤੀਆਂ ਦੀ ਕਮੀ ਨਹੀਂ ਹੈ, ਪਰੰਤੂ ਹੈਰਾਨੀ ਹੈ ਕਿ ਨੋਇਡਾ ਦੇ ਵਕੀਲ ਨੇ ਕਿਹਾ ਕਿ ਉਹ ਲਾਚਾਰ ਹਨ ਕਿਉਂਕਿ ਉਨ੍ਹਾਂ ਕੋਲ ਕੋਈ ਸ਼ਕਤੀ ਨਹੀਂ ਹੈ।ਐਨ ਜੀ ਟੀ ਨੇ ਇਹ ਹੁਕਮ ਨੋਇਡਾ ਵਾਸੀ ਅਭਿਸ਼ਟ ਕੁਸੁਮ ਗੁਪਤਾ ਦੀ ਅਰਜ਼ੀ ਉੱਤੇ ਸੁਣਵਾਈ ਵੇਲੇ ਦਿੱਤਾ, ਜਿਨ੍ਹਾਂ ਨੇ ਗੌਤਮਬੁੱਧ ਨਗਰ ਜ਼ਿਲੇ੍ਹ ਦੇ ਨੋਇਡਾ ਸੈਕਟਰ 137 ਵਿੱਚ ਨਹਿਰ ਵਿੱਚ ਸੀਵਰ ਦਾ ਪਾਣੀ ਛੱਡਣ ਦੀ ਸ਼ਿਕਾਇਤ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼