Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੈਸਿਆਂ ਲਈ ਅਗਵਾ ਕੀਤਾ ਗਿਆ ਸੀ ਰਤਨਾ ਵਾਲੇ ਡੇਰੇ ਦਾ ਸੰਤ

December 15, 2018 01:55 AM

ਜਗਰਾਓਂ, 14 ਦਸੰਬਰ (ਪੋਸਟ ਬਿਊਰੋ)- ਥਾਣਾ ਜੋਧਾਂ ਦੇ ਪਿੰਡ ਰਤਨਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਸੰਤ ਤੋਂ ਮੋਟੀ ਰਕਮ ਹਥਿਆਉਣ ਲਈ ਚੁੱਕ ਕੇ ਲਿਜਾਣ ਵਾਲਿਆਂ ਨੂੰ ਜਦੋਂ ਸੰਤ ਨੇ ਰਕਮ ਦੇਣ ਤੋਂ ਨਾਂਹ ਕਰ ਦਿੱਤੀ ਤਾਂ ਉਨ੍ਹਾਂ ਨੇ ਕਾਰਵਾਈ ਦੇ ਡਰ ਕਾਰਨ ਹੀ ਸੰਤ ਦਾ ਕਤਲ ਕਰ ਦਿੱਤਾ।
ਵਰਨਣ ਯੋਗ ਹੈ ਕਿ ਚਾਰ ਦਸੰਬਰ ਨੂੰ ਗੁਰਦੁਆਰਾ ਸਾਹਿਬ ਦੇ ਸੰਤ ਅਜੈਬ ਸਿੰਘ ਨੂੰ ਇੰਡੀਕਾ ਸਵਾਰ ਆਪਣੇ ਨਾਲ ਇਸ ਸੰਤ ਦੀ ਇਨੋਵਾ ਸਮੇਤ ਲੈ ਗਏ ਸਨ। ਦੋ ਦਿਨ ਬੀਤਣ 'ਤੇ ਵੀ ਉਨ੍ਹਾਂ ਦੇ ਵਾਪਸ ਨਾ ਪਰਤਣ 'ਤੇ ਛੇ ਦਸੰਬਰ ਨੂੰ ਪੁਲਸ ਨੂੰ ਸ਼ਿਕਾਇਤ ਕੀਤੀ ਗਈ ਤਾਂ ਪੁਲਸ ਨੇ ਤੇਜ਼ੀ ਨਾਲ ਜਾਂਚ ਕੀਤੀ ਅਤੇ ਸੰਤ ਨੂੰ ਅਗਵਾ ਕਰਨ ਵਾਲੇ ਤਿੰਨ ਜਣੇ, ਸੰਤ ਦਾ ਪੁਰਾਣਾ ਚੇਲਾ ਦਇਆ ਸਿੰਘ ਵਾਸੀ ਜੰਮੂ ਕਸ਼ਮੀਰ, ਬਰਨਾਲਾ ਦੇ ਪਿੰਡ ਸੰਘੇੜਾ ਵਿਚਲੀ ਗਊਸ਼ਾਲਾ ਦਾ ਮੁੱਖ ਸੇਵਾਦਾਰ ਬਾਬਾ ਭੋਲਾ ਸਿੰਘ ਅਤੇ ਉਸ ਦਾ ਭਰਾ ਬਲਵੀਰ ਸਿੰਘ ਉਰਫ ਦੇਵ ਸਿੰਘ ਪੁਲਸ ਦੇ ਅੜਿੱਕੇ ਆ ਗਏ। ਉਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਸੰਤ ਦਾ ਕਤਲ ਕਰਕੇ ਸੰਘੇੜਾ ਗਊਸ਼ਾਲਾ 'ਚ ਦੱਬ ਦਿੱਤਾ ਹੈ। ਇਸ ਕਤਲ 'ਚ ਫੜੇ ਚਾਰਾਂ ਵਿਅਕਤੀਆਂ ਨੇ ਜਗਰਾਓਂ ਪੁਲਸ ਨੂੰ ਦੱਸਿਆ ਕਿ ਉਹ ਸੰਤ ਨੂੰ ਜਾਣਦੇ ਸਨ ਅਤੇ ਉਨ੍ਹਾਂ ਨੂੰ ਪਤਾ ਸੀ ਕਿ ਸੰਤ ਕੋਲ ਪੈਸਾ ਹੈ। ਇਹ ਪੈਸਾ ਹਥਿਆਉਣ ਲਈ ਉਨ੍ਹਾਂ ਨੇ ਸੰਤ ਅਜੈਬ ਸਿੰਘ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਕਿਹਾ ਕਿ ਇਕ ਸ਼ਰਧਾਲੂ ਨੇ ਗੁਰਦੁਆਰਾ ਸਾਹਿਬ ਲਈ ਪੰਜ ਲੱਖ ਰੁਪਏ ਦੀ ਸੇਵਾ ਕਰਨੀ ਹੈ, ਜਿਸ ਉੱਤੇ ਚਾਰ ਦਸੰਬਰ ਨੂੰ ਸੰਤ ਉਨ੍ਹਾਂ ਨਾਲ ਚੱਲ ਪਏ। ਉਨ੍ਹਾਂ ਨੇ ਯੋਜਨਾ ਅਨੁਸਾਰ ਸੰਤ ਅਜੈਬ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਪੈਸਿਆਂ ਦੀ ਮੰਗ ਕੀਤੀ, ਜਿਸ ਉੱਤੇ ਸੰਤ ਅਜੈਬ ਸਿੰਘ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਕਾਫੀ ਜੱਦੋ ਜਹਿਦ ਤੋਂ ਬਾਅਦ ਜਦੋਂ ਸੰਤ ਰਾਜ਼ੀ ਨਾ ਹੋਏ ਤਾਂ ਉਨ੍ਹਾਂ ਨੇ ਸੋਚਿਆ ਕਿ ਜੇ ਸੰਤ ਨੂੰ ਇੰਝ ਹੀ ਛੱਡ ਦਿੱਤਾ ਤਾਂ ਉਹ ਉਨ੍ਹਾਂ 'ਤੇ ਕਾਰਵਾਈ ਕਰਵਾ ਦੇਣਗੇ। ਇਸੇ ਡਰੋਂ ਉਨ੍ਹਾਂ ਨੇ ਸੰਤ ਅਜੈਬ ਸਿੰਘ ਦਾ ਕਤਲ ਕਰ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ