Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਆਪਣਾ ਇਨਕਮ ਟੈਕਸ ਖੁਦ ਭਰਨਗੇ

August 05, 2021 03:19 AM

ਚੰਡੀਗੜ੍ਹ, 4 ਅਗਸਤ (ਪੋਸਟ ਬਿਊਰੋ)- ਪੰਜਾਬ ਦੇ 93 ਵਿਧਾਇਕਾਂ ਦਾ ਇਨਕਮ ਟੈਕਸ ਰਾਜ ਸਰਕਾਰ ਵੱਲੋਂ ਭਰੇ ਜਾਣ ਦੀਆਂ ਖਬਰਾਂ ਆਉਣ ਪਿੱਛੋਂ ਸਿਆਸੀ ਹਲਕਿਆਂ ਵਿੱਚ ਭੂਚਾਲ ਆ ਗਿਆ ਹੈ ਅਤੇ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਪੈਸਿਆਂ ਵਿੱਚੋਂ ਵਿਧਾਇਕਾਂ ਦਾ ਟੈਕਸ ਸਰਕਾਰ ਵੱਲੋਂ ਭਰੇ ਜਾਣ ਉੱਤੇ ਸਿਆਸਤਦਾਨਾਂ ਤੋਂ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮਾਹੌਲ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕੱਲ੍ਹ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਨਾਲ ਮੁਲਾਕਾਤ ਕਰ ਕੇੇ ਆਮਦਨ ਟੈਕਸ ਦੀ ਸਹੂਲਤ ਛੱਡਣ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਕਿਹਾ ਕਿ ਪਾਰਟੀ ਵਿਧਾਇਕ ਮੀਟਿੰਗ ਕਰ ਕੇ ਇਸ ਬਾਰੇ ਫੈਸਲਾ ਲੈਣਗੇ, ਪਰ ਅਮਨ ਅਰੋੜਾ ਨੇ ਆਮਦਨ ਟੈਕਸ ਸਰਕਾਰ ਵੱਲੋਂ ਭਰੇ ਜਾਣ ਦੀ ਸਹੂਲਤ ਛੱਡਣ ਦਾ ਐਲਾਨ ਇੱਕਤਰਫਾ ਤੌਰ ਉੱਤੇ ਕਰ ਦਿੱਤਾ ਹੈ। ਵਿਧਾਨ ਸਭਾ ਸਪੀਕਰ ਨੂੰ ਲਿਖੇ ਪੱਤਰ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜਿਸ ਤਰ੍ਹਾਂ ਪੰਜਾਬ ਵਿੱਚ ਰਾਜ-ਭਾਗ ਅਤੇੇ ਸ਼ਾਸਨ ਚੱਲਿਆ ਹੈ, ਉਸ ਨੇ ਪੰਜਾਬ ਨੂੰ ਕੰਗਾਲੀ ਦੇ ਕੰਢੇ ਉੱਤੇਪੁਚਾ ਦਿੱਤਾ ਹੈ ਅਤੇ ਪੰਜਾਬ ਦੇ ਵਿੱਤੀ ਹਾਲਾਤ ਅਤੇ ਅਮਨ-ਕਾਨੂੰਨ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸ ਨੂੰ ਦਰੁਸਤ ਕਰ ਕੇ ਲੀਹ ਉੱਤੇ ਲਿਆਉਣ ਦੀ ਜ਼ਿੰਮੇਵਾਰੀ ਵੀ ਸਭ ਤੋਂ ਵੱਧ ਸਿਆਸੀ ਲੀਡਰਸ਼ਿਪ ਦੀ ਹੀ ਬਣਦੀ ਹੈ। ਇਸ ਨੂੰ ਮੁੱਖ ਰੱਖ ਕੇ ਉਨ੍ਹਾਂ ਨੇ ਆਪਣੀ ਤਨਖਾਹ ਉੱਤੇ ਲੱਗਦਾ ਆਮਦਨ ਟੈਕਸ ਆਪਣੇ ਪੱਲਿਓਂ ਭਰਨ ਦੀ ਚਿੱਠੀ ਲਿਖ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਯੁੱਧ ਨਸਿ਼ਆਂ ਵਿਰੁੱਧ: ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਖਾਲਸਾ ਸੇਵਾ ਸੁਸਾਇਟੀ ਮੋਗਾ ਨੇ ਲਗਾਇਆ ਠੰਢੀ ਛਾਂ ਦਾ ਲੰਗਰ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ : ਬਰਿੰਦਰ ਕੁਮਾਰ ਗੋਇਲ ਲੁਧਿਆਣਾ ਵਿਖੇ ਹੋਇਆ "ਯਾਦਾਂ ਵਿਰਦੀ ਦੀਆਂ" ਸਾਹਿਤਕ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ