Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਅੰਤਰਰਾਸ਼ਟਰੀ

ਆਇਰਲੈਂਡ ਵਿੱਚ ਗਰਭਪਾਤ ਨੂੰ ਜਾਇਜ਼ ਬਣਾਉਣ ਦਾ ਬਿਲ ਪਾਸ

December 15, 2018 02:10 AM

ਲੰਡਨ, 14 ਦਸੰਬਰ (ਪੋਸਟ ਬਿਊਰੋ)- ਆਇਰਲੈਂਡ ਦੀ ਪਾਰਲੀਮੈਂਟ ਨੇ ਦੇਸ਼ `ਚ ਗਰਭਪਾਤ ਉੱਤੇ 35 ਸਾਲਾਂ ਤੋਂ ਲੱਗੀ ਪਾਬੰਦੀ ਨੂੰ ਖ਼ਤਮ ਕਰਨ ਦਾ ਬਿਲ ਪਾਸ ਕਰ ਦਿੱਤਾ ਹੈ। ਸਾਲ 1983 ਵਿੱਚ ਸੰਵਿਧਾਨ `ਚ ਸੋਧ ਨਾਲ ਅਣਜਨਮੇ ਬੱਚੇ ਨੂੰ ਜਿਊਣ ਦਾ ਬਰਾਬਰ ਅਧਿਕਾਰ ਦੇ ਕੇ ਗਰਭਪਾਤ `ਤੇ ਪਾਬੰਦੀ ਲਾਈ ਗਈ ਸੀ। ਇਸੇ ਕਾਰਨ ਡਾਕਟਰਾਂ ਨੇ 2012 `ਚ ਭਾਰਤੀ ਮੂਲ ਦੀ ਡੈਂਟਿਸਟ ਸਵਿਤਾ ਹਲੱਪਨਵਾਰ ਨੂੰ ਗਰਭਪਾਤ ਦੀ ਇਜਾਜ਼ਤ ਨਹੀਂ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ ਅਤੇ ਇਸ ਤੋਂ ਇੱਕ ਵਿਵਾਦ ਛਿੜ ਗਿਆ ਸੀ।
ਇਸ ਘਟਨਾ ਤੋਂ ਬਾਅਦ ਦੇਸ਼ ਵਿੱਚ ਗਰਭਪਾਤ ਨੂੰ ਜਾਇਜ਼ ਕਰਨ ਦੀ ਮੁਹਿੰਮ ਤੇਜ਼ ਹੋ ਗਈ ਸੀ। ਬਿਲ ਪਾਸ ਹੋਣ ਦੀ ਖ਼ੁਸ਼ੀ ਪ੍ਰਗਟਾਉਂਦੇ ਹੋਏ ਭਾਰਤਵੰਸ਼ੀ ਪ੍ਰਧਾਨ ਮੰਤਰੀ ਲਿਓ ਵਰਦਕਰ ਨੇ ਕਿਹਾ, ‘ਇਹ ਆਇਰਲੈਂਡ ਵਿੱਚ ਔਰਤਾਂ ਲਈ ਇਤਿਹਾਸਕ ਪਲ਼ ਹੈ। ਜਿਨ੍ਹਾਂ ਲੋਕਾਂ ਨੇ ਇਸ ਦੀ ਹਮਾਇਤ ਕੀਤੀ, ਉਨ੍ਹਾਂ ਸਾਰਿਆਂ ਦਾ ਧੰਨਵਾਦ।` ਗਰਭਪਾਤ ਨੂੰ ਜਾਇਜ਼ ਕਰਨ ਲਈ ਵਧਦੇ ਦਬਾਅ ਦੌਰਾਨ ਸਰਕਾਰ ਨੇ ਪਿਛਲੀ ਮਈ `ਚ ਰਾਇਸ਼ੁਮਾਰੀ ਕਰਵਾਈ ਸੀ। ਇਸ `ਚ 66.4 ਫ਼ੀਸਦੀ ਲੋਕਾਂ ਨੇ ਗਰਭਪਾਤ `ਤੇ ਰੋਕ ਦੇ ਕਾਨੂੰਨ ਨੂੰ ਖ਼ਤਮ ਕਰਨ ਦੇ ਪੱਖ ਵਿੱਚ ਵੋਟ ਕੀਤਾ ਸੀ। ਇਸ ਤੋਂ ਬਾਅਦ ਪਾਰਲੀਮੈਂਟ ਦੇ ਦੋਵਾਂ ਸਦਨਾਂ `ਚ ਨਵਾਂ ਕਾਨੂੰਨ ਬਣਾਉਣ ਦਾ ਮਤਾ ਪੇਸ਼ ਹੋਇਆ ਸੀ, ਜਿਸ ਨੂੰ ਪਾਸ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਦੇ ਦਸਖਤਾਂ ਤੋਂ ਬਾਅਦ ਅਗਲੇ ਸਾਲ ਤੋਂ ਇਹ ਕਾਨੂੰਨ ਦੇਸ਼ `ਚ ਲਾਗੂ ਹੋ ਜਾਵੇਗਾ।
ਦ ਰੈਗੁਲੇਸ਼ਨ ਆਫ ਟਰਮੀਨੇਸ਼ਨ ਆਫ ਪ੫ੈਗਨੈਂਸੀ ਬਿਲ ਦੇ ਤਹਿਤ ਅਣਜਨਮੇ ਬੱਚੇ ਵਿੱਚ ਜਾਨਲੇਵਾ ਵਿਕਾਰ ਜਾਂ ਗਰਭਵਤੀ ਔਰਤ ਨੂੰ ਉਸ ਦੇ ਸਰੀਰਕ ਜਾਂ ਮਾਨਸਿਕ ਖ਼ਤਰੇ ਦੀ ਸਥਿਤੀ ਵਿੱਚ ਗਰਭ ਅਵਸਥਾ ਦੇ 12ਵੇਂ ਹਫ਼ਤੇ ਤਕ ਗਰਭਪਾਤ ਕਰਵਾਉਣਾ ਜਾਇਜ਼ ਹੋਵੇਗਾ। ਤਿੰਨ ਸਾਲ ਬਾਅਦ ਇਸ ਕਾਨੂੰਨ ਦੀ ਘੋਖ ਕੀਤੀ ਜਾਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ