Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਕੈਨੇਡੀਅਨ ਨਾਗਰਿਕ ਸਪੇਵਰ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ ਚੀਨ ਨੇ ਸੁਣਾਈ 11 ਸਾਲਾਂ ਦੀ ਸਜ਼ਾ

August 11, 2021 06:20 PM

ਡੈਨਡਗ, ਚੀਨ, 11 ਅਗਸਤ (ਪੋਸਟ ਬਿਊਰੋ) : ਕੈਨੇਡਾ ਸਰਕਾਰ ਉੱਤੇ ਦਬਾਅ ਪਾਉਣ ਲਈ ਬੀਜਿੰਗ ਨੇ ਬੁੱਧਵਾਰ ਨੂੰ ਚੀਨ ਵਿੱਚ ਨਜ਼ਰਬੰਦ ਕੈਨੇਡੀਅਨ ਕਾਰੋਬਾਰੀ ਮਾਈਕਲ ਸਪੇਵਰ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ 11 ਸਾਲ ਕੈਦ ਦੀ ਸਜ਼ਾ ਸੁਣਾਈ। ਇਹ ਸੱਭ ਵੈਨਕੂਵਰ ਵਿੱਚ ਗ੍ਰਿਫਤਾਰ ਕੀਤੇ ਗਈ ਚੀਨੀ ਟੈਕਨੀਕਲ ਕੰਪਨੀ ਹੁਆਵੇ ਦੀ ਐਗਜ਼ੈਕਟਿਵ ਮੈਂਗ ਵਾਨਜ਼ੋਊ ਨੂੰ ਰਿਹਾਅ ਕਰਵਾਉਣ ਲਈ ਚੀਨ ਵੱਲੋਂ ਚੱਲੀਆਂ ਜਾ ਰਹੀਆਂ ਸਿਆਸੀ ਚਾਲਾਂ ਹਨ।
ਜਿ਼ਕਰਯੋਗ ਹੈ ਕਿ ਕੈਨੇਡੀਅਨ ਅਦਾਲਤ ਅਗਲੇ ਕੁੱਝ ਹਫਤਿਆਂ ਵਿੱਚ ਇਸ ਸਬੰਧ ਵਿੱਚ ਫਾਈਨਲ ਬਹਿਸ ਸੁਣੇਗੀ ਕਿ ਐਗਜ਼ੈਕਟਿਵ ਮੈਂਗ ਵਾਨਜ਼ੋਊ ਨੂੰ ਕ੍ਰਿਮੀਨਲ ਚਾਰਜਿਜ਼ ਦੀ ਸੁਣਵਾਈ ਲਈ ਅਮਰੀਕਾ ਹਵਾਲੇ ਕਰਨਾ ਚਾਹੀਦਾ ਹੈ ਜਾਂ ਨਹੀਂ। ਇਸ ਚੀਨੀ ਐਗਜ਼ੈਕਟਿਵ ਦੀ 2018 ਵਿੱਚ ਹੋਈ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਸਪੇਵਰ ਤੇ ਇੱਕ ਹੋਰ ਕੈਨੇਡੀਅਨ ਨੂੰ ਚੀਨ ਵਿੱਚ ਜਾਸੂਸੀ ਦੇ ਦੋਸ਼ਾਂ ਵਿੱਚ ਨਜ਼ਰਬੰਦ ਕਰ ਲਿਆ ਗਿਆ ਸੀ। ਮੰਗਲਵਾਰ ਨੂੰ ਚੀਨ ਦੀ ਇੱਕ ਅਦਾਲਤ ਵੱਲੋਂ ਇੱਕ ਤੀਜੇ ਕੈਨੇਡੀਅਨ, ਜਿਸ ਨੂੰ ਨਸਿ਼ਆਂ ਦੀ ਸਮਗਲਿੰਗ ਲਈ ਗ੍ਰਿਫਤਾਰ ਕਰਨ ਤੋਂ ਕੁੱਝ ਸਮੇਂ ਬਾਅਦ ਮੌਤ ਦੀ ਸਜ਼ਾ ਸੁਣਾਈ ਗਈ ਸੀ, ਦੀ ਮੌਤ ਦੀ ਸਜ਼ਾ ਖਤਮ ਕਰਨ ਸਬੰਧੀ ਕੀਤੀ ਗਈ ਅਪੀਲ ਖਾਰਜ ਕਰ ਦਿੱਤੀ ਗਈ।
ਇਸ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਸੀ ਕਿ ਇਹ ਫੈਸਲਾ ਬਿਲਕੁਲ ਵੀ ਸਵੀਕਾਰਨਯੋਗ ਨਹੀਂ ਹੈ ਤੇ ਇਹ ਇਨਸਾਫ ਨਹੀਂ ਹੈ। ਇਸ ਬਿਆਨ ਵਿੱਚ ਆਖਿਆ ਗਿਆ ਕਿ ਇਸ ਫੈਸਲੇ ਨਾਲ ਕਾਨੂੰਨੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਘਾਟ ਤੇ ਕੌਮਾਂਤਰੀ ਕਾਨੂੰਨ ਲਈ ਘੱਟ ਤੋਂ ਘੱਟ ਲੋੜੀਂਦੇ ਮਾਪਦੰਡਾਂ ਉੱਤੇ ਖਰਾ ਨਹੀਂ ਉਤਰਿਆ ਗਿਆ।ਬਿਆਨ ਵਿੱਚ ਇਹ ਵੀ ਆਖਿਆ ਗਿਆ ਕਿ ਸਪੇਵਰ ਤੇ ਮਾਈਕਲ ਕੋਵਰਿਗ, ਜਿਨ੍ਹਾਂ ਨੂੰ ਇਸੇ ਤਰ੍ਹਾਂ ਜਾਸੂਸੀ ਦੇ ਦੋਸ਼ ਵਿੱਚ ਨਜ਼ਰਬੰਦ ਕੀਤਾ ਗਿਆ ਹੈ, ਦੀ ਰਿਹਾਈ ਸਾਡੀ ਮੁੱਖ ਤਰਜੀਹ ਹੈ। ਜਿੰਨੀ ਜਲਦੀ ਹੋ ਸਕਦਾ ਹੈ ਅਸੀਂ ਉਨ੍ਹਾਂ ਨੂੰ ਘਰ ਵਾਪਿਸ ਲਿਆਉਣ ਲਈ ਹਰ ਸੰਭਵ ਕੋਸਿ਼ਸ਼ ਕਰਾਂਗੇ।
ਇੱਕ ਬਿਆਨ ਵਿੱਚ ਵਿਦੇਸ਼ ਮੰਤਰੀ ਮਾਰਕ ਗਾਰਨਿਊ ਨੇ ਚੀਨ ਵੱਲੋਂ ਸਪੇਵਰ ਨੂੰ ਦਿੱਤੀ ਗਈ ਇਸ ਸਜ਼ਾ ਦੀ ਨਿਖੇਧੀ ਕੀਤੀ। ਉਨ੍ਹਾਂ ਆਖਿਆ ਕਿ ਪਿਛਲੇ ਦੋ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਅਸੀਂ ਇਹ ਆਖ ਰਹੇ ਹਾਂ ਕਿ ਮਾਈਕਲ ਸਪੇਵਰ ਤੇ ਮਾਈਕਲ ਕੋਵਰਿਗ ਖਿਲਾਫ ਲਾਏ ਗਏ ਦੋਸ਼ ਬੇਬੁਨਿਆਦ ਤੇ ਮਨਮਾਨੇ ਹਨ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ