Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਪਾਵਰ ਯੂਟੀਲਿਟੀ ਉੱਤੇ ਸੰਭਾਵੀ ਹੜਤਾਲ ਰੋਕਣ ਲਈ ਓਨਟਾਰੀਓ ਸਰਕਾਰ ਨੇ ਸੱਦਿਆ ਐਮਰਜੰਸੀ ਸੈਸ਼ਨ

December 18, 2018 05:00 AM

ਟੋਰਾਂਟੋ, 17 ਦਸੰਬਰ (ਪੋਸਟ ਬਿਊਰੋ) : ਪ੍ਰੋਵਿੰਸ ਦੀਆਂ ਵੱਡੀਆਂ ਪਾਵਰ ਯੂਟੀਲਿਟੀਜ਼ ਵਿੱਚੋਂ ਇੱਕ ਉੱਤੇ ਹੜਤਾਲ ਰੋਕਣ ਲਈ ਮਤਾ ਲਿਆਉਣ ਵਾਸਤੇ ਓਨਟਾਰੀਓ ਸਰਕਾਰ ਅੱਜ ਐਮਰਜੰਸੀ ਸੈਸ਼ਨ ਸੱਦੇਗੀ।
ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਅੱਜ ਦੁਪਹਿਰ ਨੂੰ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਸਰਦ ਰੁੱਤ ਦੀਆਂ ਛੁੱਟੀਆਂ ਉੱਤੇ ਗਏ ਨੀਤੀਘਾੜਿਆਂ ਨੂੰ ਮੁੜ ਇੱਕਠਾ ਹੋਣ ਦਾ ਸੱਦਾ ਦਿੱਤਾ ਜਾਵੇਗਾ ਤਾਂ ਕਿ ਓਨਟਾਰੀਓ ਪਾਵਰ ਜੈਨਰੇਸ਼ਨ ਦੇ 6000 ਵਰਕਰਾਂ ਨੂੰ ਹੜਤਾਲ ਉੱਤੇ ਜਾਣ ਤੋਂ ਰੋਕਣ ਲਈ ਬਿੱਲ ਲਿਆਂਦਾ ਜਾ ਸਕੇ। ਸਰਕਾਰੀ ਹਾਊਸ ਲੀਡਰ ਟੌਡ ਸਮਿੱਥ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਐਮਰਜੰਸੀ ਸੈਸ਼ਨ ਸੱਦਣ ਦਾ ਐਲਾਨ ਕੀਤਾ ਗਿਆ।
ਪਾਵਰ ਵਰਕਰਜ਼ ਯੂਨੀਅਨ ਵੱਲੋਂ ਸ਼ੁੱਕਰਵਾਰ ਨੂੰ ਓਪੀਜੀ ਵੱਲੋਂ ਕਾਂਟਰੈਕਟ ਸਬੰਧੀ ਕੀਤੀ ਗਈ ਪੇਸ਼ਕਸ਼ ਨੂੰ ਰੱਦ ਕਰ ਦਿੱਤੇ ਜਾਣ ਤੋਂ ਬਾਅਦ ਹੜਤਾਲ ਦਾ ਨੋਟਿਸ ਦਿੱਤਾ ਗਿਆ ਸੀ। ਇਸ ਨਾਲ ਉਹ 26 ਦਸੰਬਰ ਤੱਕ ਕਾਨੂੰਨੀ ਤੌਰ ਉੱਤੇ ਹੜਤਾਲ ਕਰਨ ਦੇ ਸਮਰੱਥ ਹੋ ਸਕਦੇ ਹਨ। ਸ਼ੁੱਕਰਵਾਰ ਨੂੰ ਊਰਜਾ ਮੰਤਰੀ ਗ੍ਰੈੱਗ ਰਿੱਕਫੋਰਡ ਨੇ ਆਖਿਆ ਕਿ ਸਰਕਾਰ ਪ੍ਰੋਵਿੰਸ ਦੀ ਪਾਵਰ ਸਪਲਾਈ ਦੀ ਹਿਫਾਜ਼ਤ ਲਈ ਹਰ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹੈ। ਇਸ ਦੌਰਾਨ ਓਨਟਾਰੀਓ ਦੇ ਪਾਵਰ ਸਿਸਟਮ ਨੂੰ ਮੈਨੇਜ ਕਰਨ ਵਾਲੀ ਸੰਸਥਾ ਨੇ ਇੱਕ ਬਿਆਨ ਵਿੱਚ ਆਖਿਆ ਕਿ ਓਪੀਜੀ ਉੱਤੇ ਹੜਤਾਲ ਨਾਲ ਸਿਸਟਮ ਦੀ ਭਰੋਸੇਯੋਗਤਾ ਖਤਰੇ ਵਿੱਚ ਪੈ ਜਾਵੇਗੀ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ