Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਗੈਰਕਾਨੂੰਨੀ ਇਮੀਗ੍ਰੇਸ਼ਨ, ਟੈਕਸਾਂ ਦੇ ਸਬੰਧ ਵਿੱਚ ਕੈਨੇਡਾ ਵਿੱਚ ਵੀ ਯੈਲੋਵੈਸਟ ਮੁਜ਼ਾਹਰੇ ਸ਼ੁਰੂ

December 18, 2018 05:01 AM

ਓਟਵਾ, 17 ਦਸੰਬਰ (ਪੋਸਟ ਬਿਊਰੋ) : ਮੂਲ ਰੂਪ ਵਿੱਚ ਫਰਾਂਸ ਵਿੱਚ ਸ਼ੁਰੂ ਹੋਇਆ ਯੈਲੋ ਵੈਸਟ ਮੁਜ਼ਾਹਰਾ ਕੈਨੇਡਾ ਵੀ ਪਹੁੰਚ ਚੁੱਕਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੀ ਸਰਕਾਰ ਦੀਆਂ ਟੈਕਸ ਤੇ ਇਮੀਗ੍ਰੇਸ਼ਨ ਨੀਤੀਆਂ ਦਾ ਵਿਰੋਧ ਤੇ ਆਲੋਚਨਾ ਕਰ ਰਹੇ ਕਈ ਲੋਕਾਂ ਨੂੰ ਸ਼ਨਿੱਚਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ।
ਜਿ਼ਕਰਯੋਗ ਹੈ ਕਿ ਇਹ ਮੁਜ਼ਾਹਰੇ ਸੱਭ ਤੋਂ ਪਹਿਲਾਂ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਨ ਦੀ ਸਰਕਾਰ ਵੱਲੋਂ ਲਾਏ ਗਏ ਫਿਊਲ ਟੈਕਸ ਖਿਲਾਫ ਸ਼ੁਰੂ ਹੋਏ ਸੀ ਤੇ ਹੁਣ ਇਹ ਮੁਜ਼ਾਹਰੇ ਉੱਥੇ ਪੰਜਵੇਂ ਹਫਤੇ ਵਿੱਚ ਪਹੁੰਚ ਚੁੱਕੇ ਹਨ। ਪਰ ਇਨ੍ਹਾਂ ਮੁਜ਼ਾਹਰਿਆਂ ਨੇ ਹਿੰਸਕ ਰੂਪ ਲੈ ਲਿਆ ਤੇ ਇਨ੍ਹਾਂ ਕਰਕੇ ਫਰਾਂਸ ਵਿੱਚ ਹੋਏ ਦੰਗਿਆਂ ਵਿੱਚ ਹੁਣ ਤੱਕ ਅੱਠ ਲੋਕ ਮਾਰੇ ਜਾ ਚੁੱਕੇ ਹਨ। ਇਸੇ ਤਰ੍ਹਾਂ ਦੇ ਮੁਜ਼ਾਹਰੇ ਹੀ ਬੈਲਜੀਅਮ, ਨੀਦਰਲੈਂਡਜ਼ ਤੇ ਯੂਨਾਈਟਿਡ ਕਿੰਗਡਮ ਵਿੱਚ ਵੀ ਪਿਛਲੇ ਕਈ ਹਫਤਿਆਂ ਤੋਂ ਚੱਲ ਰਹੇ ਹਨ।
ਪਰ ਸ਼ਨਿੱਚਰਵਾਰ ਨੂੰ ਇਹ ਮੁਜ਼ਾਹਰੇ ਕੈਨੇਡਾ ਵੀ ਆ ਪੁੱਜੇ ਹਨ। ਸਸਕਾਟੂਨ, ਟੋਰਾਂਟੋ, ਮੋਨਕਟੌਨ, ਨਿਊ ਬਰੰਜ਼ਵਿੱਕ, ਕੈਲਗਰੀ, ਹੈਲੀਫੈਕਸ ਤੇ ਐਡਮੰਟਨ ਵਿੱਚ ਇਹ ਮੁਜ਼ਾਹਰੇ ਵੇਖੇ ਗਏ। ਮੈਰੀਟਾਈਮਜ਼ ਵਿੱਚ ਸਥਾਨਕ ਮੁਜ਼ਾਹਰਾਕਾਰੀਆਂ ਦਾ ਇੱਕ ਗਰੁੱਪ ਹੈਲੀਫੈਕਸ ਸਿਟੀ ਹਾਲ ਦੇ ਸਾਹਮਣੇ ਇੱਕਠਾ ਹੋਇਆ। ਇਸ ਦੌਰਾਨ ਟਰੂਡੋ ਦੇ ਕਾਰਬਨ ਟੈਕਸ ਦੀ ਮੁੱਖ ਤੌਰ ਉੱਤੇ ਨਿਖੇਧੀ ਕੀਤੀ ਗਈ। ਕੈਲਗਰੀ ਵਿੱਚ ਡਾਊਨਟਾਊਨ ਕਰਬੀ ਸੈਂਟਰ ਦੇ ਬਾਹਰ ਮੁਜ਼ਾਹਰਾਕਾਰੀਆਂ ਨੇ ਵੱਡੀ ਰੈਲੀ ਕੱਢੀ। ਲੋਕ ਆਖ ਰਹੇ ਸਨ ਕਿ ਟਰੂਡੋ ਦੀ ਲੀਡਰਸਿ਼ਪ ਤੇ ਪਾਈਪਲਾਈਨ ਦੇ ਮੁੱਦੇ ਨੂੰ ਲੈ ਕੇ ਲੋਕ ਕਾਫੀ ਦੁਖੀ ਹਨ।
ਪ੍ਰੋਗਰੈਸਿਵ ਗਰੁੱਪ ਫੌਰ ਇੰਡੀਪੈਂਡੈਂਟ ਬਿਜ਼ਨਸ ਦੇ ਮੈਂਬਰ ਸੈਂਡਲਰ ਨੇ ਆਖਿਆ ਕਿ ਜਦੋਂ ਤੋਂ ਫਰਾਂਸ ਵਿੱਚ ਇਹ ਸੱਭ ਸ਼ੁਰੂ ਹੋਇਆ ਹੈ ਉਦੋਂ ਤੋਂ ਸਾਰੇ ਇਸ ਤਰ੍ਹਾਂ ਹੀ ਕਰਨਾ ਚਾਹੁੰਦੇ ਹਨ। ਇਸ ਦੌਰਾਨ ਟੋਰਾਂਟੋ ਵਿੱਚ 60 ਦੇ ਨੇੜੇ ਤੇੜੇ ਮੁਜ਼ਾਹਰਾਕਾਰੀ ਨਥਾਨ ਫਿਲਿਪਜ ਸਕੁਏਅਰ ਵਿੱਚ ਇੱਕਠੇ ਹੋਏ ਤੇ ਉਨ੍ਹਾਂ ਨੇ ਕਾਰਬਨ ਟੈਕਸ ਤੇ ਇਮੀਗ੍ਰੇਸ਼ਨ ਸਬੰਧੀ ਨੀਤੀਆਂ ਦਾ ਵਿਰੋਧ ਕੀਤਾ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ