Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪੇਸ਼ਾਵਰ ਵਿੱਚ ਹਮਲਾ ਕਰਨ ਵਾਲੇ 15 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਮਿਲੀ

December 18, 2018 08:38 AM

ਪੇਸ਼ਾਵਰ, 17 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕੱਲ੍ਹ ਉਨ੍ਹਾਂ 15 ਅੱਤਵਾਦੀਆਂ ਨੂੰ ਮਿਲੀ ਮੌਤ ਦੀ ਸਜ਼ਾ ਦੀ ਪੁਸ਼ਟੀ ਕੀਤੀ, ਜਿਹੜੇ ਆਮ ਨਾਗਰਿਕਾਂ ਦੀ ਹੱਤਿਆ ਤੇ ਪੇਸ਼ਾਵਰ ਵਿੱਚ ਸਾਲ 2016 ਵਿੱਚ ਈਸਾਈ ਕਲੋਨੀ ਵਿੱਚ ਆਤਮਘਾਤੀ ਹਮਲਿਆਂ ਵਿੱਚ ਸ਼ਾਮਲ ਸਨ।
ਫੌਜ ਦੀ ਮੀਡੀਆ ਸੈੱਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜਨਰਲ ਬਾਜਵਾ ਨੇ 15 ਅੱਤਵਾਦੀਆਂ ਨੂੰ ਮਿਲੀ ਮੌਤ ਦੀ ਸਜ਼ਾ ਦੀ ਪੁਸ਼ਟੀ ਕਰ ਦਿੱਤੀ ਹੈ, ਜੋ ਅੱਤਵਾਦ ਨਾਲ ਸੰਬੰਧਤ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਅੱਤਵਾਦੀਆਂ ਨੂੰ ਹਥਿਆਰਬੰਦ ਬਲਾਂ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਉੱਤੇ ਹਮਲਾ ਕਰਨ, ਪੇਸ਼ਾਵਰ ਨੇੜੇ ਈਸਾਈ ਕਲੋਨੀ 'ਤੇ ਹਮਲੇ ਵਿੱਚ ਸ਼ਾਮਲ ਆਤਮਘਾਤੀ ਹਮਲਾਵਰਾਂ ਨੂੰ ਉਕਸਾਉਣ, ਵਿਦਿਅਕ ਸੰਸਥਾਵਾਂ ਨੂੰ ਤਬਾਹ ਕਰਨ ਅਤੇ ਬੇਕਸੂਰ ਨਾਗਰਿਕਾਂ ਦੀ ਹੱਤਿਆ ਦੇ ਜੁਰਮ ਵਿੱਚ ਸਜ਼ਾ ਦਿੱਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਬੰਦੀਸ਼ੁਦਾ ਸੰਗਠਨ ਦੇ ਮੈਂਬਰ ਇਬਰਾਰ ਨੇ ਪੇਸ਼ਾਵਰ ਨੇੜੇ ਕਲੋਨੀ 'ਤੇ ਹਮਲਾ ਕਰਨ ਲਈ ਆਤਮਘਾਤੀ ਹਮਲਾਵਰਾਂ ਨੂੰ ਉਕਸਾ ਕੇ ਉਨ੍ਹਾਂ ਨੂੰ ਹਥਿਆਰ, ਆਤਮਘਾਤੀ ਜੈਕੇਟ ਅਤੇ ਵਾਹਨ ਹਾਸਲ ਕਰਾਏ। ਦੋਸ਼ੀਆਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਅਤੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ। ਇਸ ਬਿਆਨ ਮੁਤਾਬਕ ਦੋਸ਼ੀਆਂ ਦੀ ਅੱਤਵਾਦੀ ਗਤੀਵਿਧੀਆਂ ਕਾਰਨ 34 ਲੋਕਾਂ ਦੀ ਮੌਤ ਹੋਈ। ਉਨ੍ਹਾਂ ਕੋਲੋਂ ਹਥਿਆਰ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਹੋਈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ